Punjab Fazilka Flood News water level alert: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਨਾਲ ਲੱਗਦੇ ਪਿੰਡ ਪਹਿਲਾਂ ਹੀ ਹੜ੍ਹਾਂ ਦੇ ਪਾਣੀ  (Fazilka Flood News) ਦੀ ਲਪੇਟ 'ਚ ਹਨ ਅਤੇ ਅਜਿਹੇ 'ਚ ਸਤਲੁਜ ਦੇ ਪਾਣੀ ਦਾ ਪੱਧਰ ਇਕ ਵਾਰ ਫਿਰ ਵਧ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪਿੱਛੇ ਤੋਂ 2 ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਗਿਆ ਹੈ, ਹਾਲਾਂਕਿ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ 1 ਮਹੀਨੇ 'ਚ ਦੋ ਵਾਰ ਪਾਣੀ ਦਾ ਪੱਧਰ ਵਧਣ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਹੈ।


COMMERCIAL BREAK
SCROLL TO CONTINUE READING

ਸਤਲੁਜ ਦਰਿਆ ਦੇ ਪਾਣੀ ਨੇ ਇੱਕ ਵਾਰ ਫਿਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਪਾਣੀ ਨਾਲ ਬਰਬਾਦ ਹੋਈ ਕਿਸਾਨਾਂ ਦੀ ਝੋਨੇ ਦੀ ਫਸਲ ਤੀਜੀ ਵਾਰ ਵੀ ਖਰਾਬ ਹੋ ਗਈ। ਇਸੇ ਤਰ੍ਹਾਂ ਪਿੰਡ ਝਿੰਗੜ ਭੈਣੀ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।


ਇਹ ਵੀ ਪੜ੍ਹੋ: Ferozepur Flood News: ਹੁਣ ਫਿਰੋਜ਼ਪੁਰ ਵਿੱਚ ਵੀ ਹੜ੍ਹ ਦੀ ਮਾਰ, ਸਤਲੁਜ ਨਾਲ ਲੱਗਦੇ ਪਿੰਡ ਹੋਏ ਜਲਮਗਨ

ਹੁਣ ਤੀਜੀ ਵਾਰ ਪਾਣੀ ਦਾ ਪੱਧਰ ਵੱਧ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੇ ਮਕਾਨ ਡਿੱਗਣ ਦੀ ਕਗਾਰ 'ਤੇ ਹਨ। ਦੂਜੇ ਪਾਸੇ ਫਾਜ਼ਿਲਕਾ ਹਲਕੇ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਸਰਹੱਦੀ ਖੇਤਰ ਦੇ ਦੌਰੇ 'ਤੇ ਗਏ ਹੋਏ ਹਨ, ਜਿਨ੍ਹਾਂ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ਹੈ।


ਵਿਧਾਇਕ ਦਾ ਕਹਿਣਾ ਹੈ ਕਿ ਪਿੱਛੇ ਤੋਂ ਕਾਫੀ ਪਾਣੀ ਆ ਰਿਹਾ ਹੈ, ਇਸ ਲਈ ਸਰਹੱਦੀ ਖੇਤਰ 'ਚ ਖਤਰਾ ਬਣਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਵੀ ਕੀਤੀ ਹੈ ਅਤੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੈਂਪਾਂ 'ਚ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Ferozepur Flood News: ਹੜ੍ਹ ਦਾ ਕਹਿਰ! ਬਜ਼ੁਰਗ ਤੇ ਗਰਭਵਤੀ ਔਰਤਾਂ ਨੇ ਆਪਣੀ ਜਾਨ ਨੂੰ ਖ਼ਤਰੇ 'ਚ ਪਾ ਕੇ ਪੁਲ ਕੀਤਾ ਪਾਰ

ਪੰਜਾਬ ਦੇ ਸਤਲੁਜ ਦਰਿਆ (Fazilka Flood News) ਵਿੱਚ ਆਏ ਭਿਆਨਕ ਹੜ੍ਹ ਕਾਰਨ ਸਰਹੱਦੀ ਖੇਤਰ ਵਿੱਚ ਚਾਰੇ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਅਜਿਹੀ ਔਖੀ ਸਥਿਤੀ ਵਿੱਚ ਸਰਹੱਦ ਦੀ ਰਾਖੀ ਕਰਨ ਵਾਲੇ ਬੀਐਸਐਫ ਦੇ ਜਵਾਨ ਹੁਣ ਲੋਕਾਂ ਦੀ ਜਾਨ ਦੇ ਰਾਖੇ ਬਣ ਗਏ ਹਨ। ਸਰਹੱਦੀ ਪਿੰਡਾਂ ਵਿੱਚ ਹੜ੍ਹਾਂ ਕਾਰਨ ਟਾਪੂ ਬਣ ਰਹੇ ਪਿੰਡਾਂ ਦੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਨੂੰ ਪਹਿਲਕਦਮੀ ਦੇ ਆਧਾਰ ’ਤੇ ਬਾਹਰ ਲਿਆਉਣਾ ਕਿਸੇ ਵੱਡੀ ਚੁਣੌਤੀ ਤੋਂ ਘੱਟ ਨਹੀਂ ਹੈ। 


(ਸੁਨੀਲ ਨਾਗਪਾਲ ਦੀ ਰਿਪੋਰਟ)