Ferozepur News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ, 3 ਮੋਬਾਇਲ ਫ਼ੋਨ ਬਰਾਮਦ
Ferozepur Central Jail News: ਇਸਦੇ ਬਾਰੇ ਸੂਚਨਾ ਮਿਲਦੇ ਹੀ ਥਾਨਾ ਸਿਟੀ ਫ਼ਿਰੋਜ਼ਪੁਰ ਵਿੱਚ ਤਿੰਨੇ ਹਵਾਲਾਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ।
Punjab's Ferozepur Central Jail News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਇੱਕ ਵਾਰ ਫਿਰ ਤਲਾਸ਼ੀ ਦੌਰਾਨ 3 ਹਵਾਲਾਤੀਆਂ ਕੌਲੋਂ 3 ਮੋਬਾਇਲ ਫ਼ੋਨ ਬਰਾਮਦ ਹੋਵੇ ਹਨ।
ਦੱਸ ਦਈਏ ਕਿ ਜਿਵੇਂ ਹੀ ਇਸਦੇ ਬਾਰੇ ਸੂਚਨਾ ਮਿਲੀ ਤਾਂ ਥਾਨਾ ਸਿਟੀ ਫ਼ਿਰੋਜ਼ਪੁਰ ਵਿੱਚ ਤਿੰਨੇ ਹਵਾਲਾਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਵੀ ਜੇਲ੍ਹ ਦੇ ਅੰਦਰੋਂ 3 ਮੋਬਾਇਲ ਫ਼ੋਨ ਅੱਤੇ 90 ਨਸ਼ੀਲੇ ਕੈਪਸੂਲ ਫੜੇ ਗਏ ਸੀ।
ਫ਼ਿਰੋਜ਼ਪੁਰ 'ਚ ਪੰਜਾਬ ਪੁਲਿਸ ਵੱਲੋਂ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿੱਚ ਸਰਚ ਆਪ੍ਰੇਸ਼ਨ
ਐਸਪੀਡੀ ਵੱਲੋਂ 200 ਪੁਲਿਸ ਮੁਲਾਜ਼ਮਾਂ ਦੇ ਨਾਲ ਨਸ਼ਾ ਵੇਚਣ ਵਾਲਿਆਂ ਅਤੇ ਸ਼ੱਕੀ ਘਰਾਂ ਦੀ ਤਲਾਸ਼ੀ ਮੁਹਿੰਮ ਚਲਾਈ ਗਈ। ਅੱਜ ਯਾਨੀ ਸੋਮਵਾਰ ਸਵੇਰੇ ਫਿਰੋਜ਼ਪੁਰ ਵਿੱਚ ਐਸਪੀਡੀ ਨੇ 200 ਪੁਲਿਸ ਮੁਲਾਜ਼ਮਾਂ ਦੇ ਨਾਲ ਪੰਜਾਬ ਪੁਲਿਸ ਦੀ ਤਰਫੋਂ ਝੁੱਗੀਆਂ, ਨਸ਼ਾ ਵੇਚਣ ਵਾਲਿਆਂ ਦੇ ਘਰਾਂ ਅਤੇ ਸ਼ੱਕੀ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਐਸਪੀਡੀ ਰਣਧੀਰ ਕੁਮਾਰ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਅੱਜ ਦੇ ਸਰਚ ਅਭਿਆਨ ਵਿੱਚ 200 ਪੁਲਿਸ ਮੁਲਾਜ਼ਮ ਹਾਜ਼ਰ ਸਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: Mining Case: ਰੋਪੜ ਖੇਤਰ 'ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਸਖਤ, 4 ਅਕਤੂਬਰ ਨੂੰ ਹੋਵੇਗੀ ਸੁਣਵਾਈ