Punjab Ferozepur Flood News: ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਤੋਂ ਸਤਲੁਜ ਦਰਿਆ ਵਿੱਚ 261430 ਕਿਊਸਿਕ ਪਾਣੀ ਛੱਡਿਆ ਗਿਆ ਅਤੇ ਫਿਰੋਜ਼ਪੁਰ ਦੇ ਸਤਲੁਜ ਨਾਲ ਲੱਗਦੇ ਸਾਰੇ ਪਿੰਡ ਪਾਣੀ ਦੀ ਲਪੇਟ ਵਿੱਚ ਆ ਗਏ। ਇਹ ਜੁਲਾਈ ਮਹੀਨੇ ਵਿਚ ਆਏ ਹੜ੍ਹ ਨਾਲੋਂ 35 ਹਜ਼ਾਰ ਕਿਊਸਿਕ ਜ਼ਿਆਦਾ ਹੈ। ਹਾਲਾਂਕਿ ਪਿਛਲੇ 2 ਦਿਨਾਂ ਤੋਂ ਪੁਲਿਸ-ਪ੍ਰਸ਼ਾਸਨ, NDRF-BSF ਅਤੇ ਫੌਜ ਦੇ ਜਵਾਨ ਲਗਾਤਾਰ ਫਿਰੋਜ਼ਪੁਰ ਜ਼ਿਲੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਰਾਹਤ ਕੈਂਪਾਂ 'ਚ ਪਹੁੰਚਾ ਰਹੇ ਹਨ। 


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਜ਼ਿਲ੍ਹੇ ਦੇ ਡੀਸੀ-ਐਸਐਸਪੀ ਸਬੰਧਤ ਅਧਿਕਾਰੀਆਂ ਦੇ ਨਾਲ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰ ਰਹੇ ਹਨ। ਜਿੱਥੇ ਵੀ ਧੁੱਸੀ ਬੰਨ੍ਹ ਦੀ ਹਾਲਤ ਕਮਜ਼ੋਰ ਨਜ਼ਰ ਆਉਂਦੀ ਹੈ, ਉੱਥੇ ਤੁਰੰਤ ਇਨ੍ਹਾਂ ਦੀ ਮੁਰੰਮਤ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: Punjab Flood News Live Updates: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਵਰਗੇ ਹਾਲਾਤ! ਵੱਧ ਰਿਹਾ ਪਾਣੀ ਦਾ ਪੱਧਰ, ਘਰ ਢਹਿਣ ਕਰਕੇ ਪਰਿਵਾਰ ਹੋ ਰਹੇ ਬੇਘਰ 


ਡੀਸੀ ਰਾਜੇਸ਼ ਧੀਮਾਨ ਅਤੇ ਐਸਐਸਪੀ ਦੀਪਕ ਹਿਲੋਰੀ ਨੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਰੁਕਨੇਵਾਲਾ, ਨਿਹਾਲਾ ਲਵੇਰਾ, ਗੱਟੀ ਰਾਜੋ ਕੇ, ਗੱਟੀ ਰਹੀਮ ਕੇ, ਟੇਂਡੀਵਾਲਾ ਆਦਿ ਦਾ ਦੌਰਾ ਕਰਦਿਆਂ ਦੱਸਿਆ ਕਿ ਹਿਮਾਚਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਰਕੇ ਭਾਖੜਾ ਡੈਮ, ਪੌਂਗ ਡੈਮ ਦੇ ਗੇਟ ਖੁੱਲ੍ਹਣ ਨਾਲ ਨਦੀ ਵਿੱਚ ਪਾਣੀ ਦਾ ਪੱਧਰ ਮੁੜ ਉੱਚਾ ਹੋ ਗਿਆ ਹੈ, ਜਿਸ ਕਾਰਨ ਦਰਿਆ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ।


ਪਿਛਲੇ 2 ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋੜਵੰਦ ਲੋਕਾਂ ਲਈ ਰਾਹਤ ਕੈਂਪ ਲਗਾਏ ਗਏ ਹਨ।


ਜਾਰੀ ਕੀਤਾ ਹੜ੍ਹ ਕੰਟਰੋਲ ਨੰਬਰ-
- ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਨੰਬਰ 01632-244017
ਤਹਿਸੀਲ ਫ਼ਿਰੋਜ਼ਪੁਰ ਵਿੱਚ ਫਲੱਡ ਕੰਟਰੋਲ ਰੂਮ ਨੰਬਰ 01632-244019
ਤਹਿਸੀਲ ਜ਼ੀਰਾ ਵਿੱਚ ਫਲੱਡ ਕੰਟਰੋਲ ਰੂਮ ਨੰਬਰ 01682-250169
ਫਲੱਡ ਕੰਟਰੋਲ ਰੂਮ ਨੰਬਰ 01685-231010 ਤਹਿਸੀਲ ਗੁਰੂਹਰਸਹਾਏ ਵਿੱਚ ਹੈ।
- ਐਕਸਈਐਨ ਡਰੇਨੇਜ ਫ਼ਿਰੋਜ਼ਪੁਰ ਦਾ ਕੰਟਰੋਲ ਰੂਮ ਨੰਬਰ ਵੀ 01632-245366 ਹੈ।