Punjab Ferozepur News: ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿੱਚ ਇੱਕ ਪੁਲ ਸਤਲੁਜ ਦੇ ਪਾਣੀ ਵਿੱਚ ਵਹਿ ਗਿਆ ਜਿਸ ਕਰਕੇ 20 ਤੋਂ 22 ਪਿੰਡਾਂ ਦਾ ਫਿਰੋਜ਼ਪੁਰ ਨਾਲੋਂ ਸੰਪਰਕ ਟੁੱਟ ਗਿਆ ਹੈ।
Trending Photos
Punjab Ferozepur News: ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਹਜ਼ਾਰੇ ਵਾਲਾ ਪੁਲ ਸਤਲੁਜ ਦੇ ਪਾਣੀ ਵਿੱਚ ਵਹਿ ਗਿਆ ਜਿਸ ਕਰਕੇ ਹੁਣ 20 ਤੋਂ 22 ਪਿੰਡਾਂ ਦਾ ਫਿਰੋਜ਼ਪੁਰ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸ ਬਾਰੇ ਅਜੇ ਤੱਕ ਪ੍ਰਸ਼ਾਸਨ ਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਕੋਈ ਅਧਿਕਾਰੀ ਇੱਥੇ ਪਹੁੰਚਿਆ ਹੈ।
ਦਰਅਸਲ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਸਰਹੱਦ ਨੇੜੇ ਬਣਿਆ ਬੰਨ੍ਹ ਟੁੱਟਣ ਤੋਂ ਬਾਅਦ ਫਿਰੋਜ਼ਪੁਰ ਸਰਹੱਦ 'ਤੇ ਪਾਣੀ ਭਰ ਗਿਆ ਹੈ। ਫਿਰੋਜ਼ਪੁਰ ਸਰਹੱਦ ਨੇੜੇ ਪੈਂਦੇ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਕਾਰਨ ਸੈਂਕੜੇ ਏਕੜ ਵਿੱਚ ਬੀਜੀ ਫ਼ਸਲ ਵੀ ਤਬਾਹ ਹੋ ਗਈ ਹੈ। ਫਿਰੋਜ਼ਪੁਰ 'ਚ ਸਥਿਤੀ ਖਰਾਬ ਹੁੰਦੀ ਜਾ ਰਹੀ ਹੈ, ਇਸ ਸਮੇਂ 60 ਦੇ ਕਰੀਬ ਪਿੰਡ ਪਾਣੀ 'ਚ ਡੁੱਬੇ ਹੋਏ ਹਨ।
ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਸਿੱਖਿਆ ਵਿਭਾਗ ਨਾਲ ਕਰਨਗੇ ਅਹਿਮ ਮੀਟਿੰਗਾਂ, ਜਾਣੋ ਕੀ ਹੋਵੇਗਾ ਅਹਿਮ ਮੁੱਦਾ
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਬਚਾਅ ਕਾਰਜ ਦੀ ਰਫਤਾਰ 'ਚ ਕਮੀ ਆ ਸਕਦੀ ਹੈ ਪਰ ਇਸ ਬਚਾਅ ਮੁਹਿੰਮ ਦੌਰਾਨ ਕੁਝ ਅਜਿਹੇ ਚਿਹਰੇ ਸਾਹਮਣੇ ਆਏ ਹਨ, ਜੋ ਕਿਸੇ ਹੀਰੋ ਤੋਂ ਘੱਟ ਨਹੀਂ ਹਨ। ਜੇਕਰ ਆਮ ਨਾਲੋਂ ਵੱਧ ਬਾਰਿਸ਼ ਹੁੰਦੀ ਹੈ ਤਾਂ ਪੱਛਮੀ ਮਾਲਵੇ ਵਿੱਚ ਸਮੱਸਿਆ ਪੈਦਾ ਹੋ ਸਕਦੀ ਹੈ। ਹਰ ਕੋਈ ਐਨਡੀਆਰਐਫ, ਐਸਡੀਆਰਐਫ, ਆਰਮੀ, ਬੀਐਸਐਫ ਨੂੰ ਉਨ੍ਹਾਂ ਦੇ ਕੰਮ ਲਈ ਸਲਾਮ ਕਰ ਰਿਹਾ ਹੈ ਪਰ ਇਨ੍ਹਾਂ ਤੋਂ ਇਲਾਵਾ ਕੁਝ ਅਜਿਹੇ ਚਿਹਰੇ ਵੀ ਸਾਹਮਣੇ ਆ ਰਹੇ ਹਨ, ਜੋ ਇਸ ਆਫ਼ਤ ਵਿੱਚ ਲੋਕਾਂ ਨੂੰ ਬਚਾਉਣਾ ਆਪਣਾ ਫਰਜ਼ ਸਮਝਦੇ ਹਨ।