Punjab's Ferozepur News: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਭਲਫਰਾਏ ਵਿਖੇ ਪਿਛਲੇ ਦਿਨਾਂ ਤੋਂ ਪਏ ਭਾਰੀ ਮੀਂਹ ਦੇ ਕਾਰਨ ਪਾਣੀ ਦੇ ਜਮ੍ਹਾਂ ਹੋਣ ਨੂੰ ਲੈ ਕੇ ਬੀਤੀ ਰਾਤ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਦੱਸ ਦਈਏ ਕਿ ਮ੍ਰਿਤਕ ਦੇ ਖੇਤਾਂ ਵਿੱਚ ਪਾਣੀ ਜਮ੍ਹਾਂ ਹੋ ਗਿਆ ਸੀ ਅਤੇ ਖੇਤਾਂ 'ਚੋਂ ਪਾਣੀ ਕੱਢਣ ਲਈ ਫਾਇਰਿੰਗ ਹੋ ਗਈ ਸੀ। ਇਸ ਦੌਰਾਨ ਇੱਕ ਬਜ਼ੁਰਗ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ, ਦੀ ਮੌਤ ਹੋ ਗਈ। 


COMMERCIAL BREAK
SCROLL TO CONTINUE READING

ਇਸ ਹਾਦਸੇ ਵਿੱਚ ਗੋਲੀ ਲੱਗਣ ਕਾਰਨ ਤਿੰਨ ਲੋਕ ਵੀ ਜ਼ਖਮੀ ਹੋ ਗਏ। ਜਖਮੀਆਂ 'ਚ ਇੱਕ ਔਰਤ ਹੈ ਅਤੇ ਫਿਲਹਾਲ ਜਖਮੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।


ਮ੍ਰਿਤਕ ਜਸਵੰਤ ਸਿੰਘ ਦੇ ਪੁੱਤਰ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿੱਚ ਪਾਣੀ ਜਮ੍ਹਾਂ ਹੋ ਗਿਆ ਸੀ ਅਤੇ ਇਸ ਦੌਰਾਨ ਗੋਲੀ ਚੱਲ ਗਈ ਅਤੇ ਉਸ ਵਿੱਚ ਉਸਦੇ ਪਿਤਾ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ: Manpreet Badal News: ਭਾਜਪਾ ਨੇਤਾ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਕੀਤਾ ਤਲਬ


ਮੌਕੇ 'ਤੇ ਪਹੁੰਚੇ ਡੀਐਸਪੀ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਚਾਰ ਵਿਅਕਤੀ ਜ਼ਖ਼ਮੀ ਹੋਏ ਹਨ, ਜਿਸ ਵਿੱਚ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ ਅਤੇ ਬਾਕੀ ਤਿੰਨ ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


ਮਿਲੀ ਜਾਣਕਾਰੀ ਦੇ ਮੁਤਾਬਕ ਇਹ ਘਟਨਾ ਫਿਰੋਜ਼ਪੁਰ ਦੇ ਪਿੰਡ ਭਲਫਰਾਏ ਮੱਲ ਦੀ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਹ ਪਹਿਲੀ ਅਜਿਹੀ ਘਟਨਾ ਹੈ ਕਿਉਂਕਿ ਸੂਬੇ ਦੇ ਜਿੰਨੇ ਵੀ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹਨ ਉੱਥੇ ਹਰ ਥਾਂ 'ਤੇ ਲੋਕਾਂ ਵੱਲੋਂ ਭਾਈਚਾਰਕ ਸਾਂਝ ਦੇਖਣ ਨੂੰ ਮਿਲੀ ਹੈ।   


ਇਹ ਵੀ ਪੜ੍ਹੋ: Jagdish Johal Arrested News: ਬਹੁ-ਕਰੋੜੀ ਮੁਆਵਜ਼ਾ ਘੁਟਾਲੇ 'ਚ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ


ਇਹ ਵੀ ਪੜ੍ਹੋ: Governor Route Plan: ਪੀਐਮ ਤੇ ਸੀਐਮ ਨਿਕਲਦੇ ਸਨ ਵੱਡੇ ਕਾਫਲੇ ਨਾਲ; ਹੁਣ ਰਾਜਪਾਲ ਲਈ ਵੀ ਬਣਾਇਆ ਜਾਂਦੈ ਸਪੈਸ਼ਲ ਰੂਟ ਪਲਾਨ


 


(For more news apart from Punjab's Ferozepur News, stay tuned to ZeePHH)