Punjab News: ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਸਪਾਲ ਚੰਦ ਨੇ ਦੱਸਿਆ ਕਿ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜ਼ੇਰੇ ਇਲਾਜ 15 ਸਾਲਾ ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਗਾਇਆ ਹੈ ਕਿ ਉਹ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਆਪਣੇ ਘਰੋਂ ਸੈਰ ਲਈ ਆਪਣੇ ਪਿੰਡ ਦੀ ਸੜਕ 'ਤੇ ਗਈ ਸੀ।
Trending Photos
Punjab News: ਪੰਜਾਬ ਵਿੱਚ ਜਬਰ- ਜਨਾਹ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜਾ ਤਾਜਾ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਫ਼ਿਰੋਜ਼ਪੁਰ ਦੇ ਇੱਕ ਸਰਹੱਦੀ ਪਿੰਡ ਵਿੱਚ 15 ਸਾਲਾ ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਸ਼ 'ਚ ਥਾਣਾ ਮਮਦੋਟ ਦੀ ਪੁਲਿਸ ਨੇ ਆਈ.ਪੀ.ਸੀ. ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ 2012/2019 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਸਪਾਲ ਚੰਦ ਨੇ ਦੱਸਿਆ ਕਿ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜ਼ੇਰੇ ਇਲਾਜ 15 ਸਾਲਾ ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਗਾਇਆ ਹੈ ਕਿ ਉਹ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਆਪਣੇ ਘਰੋਂ ਸੈਰ ਲਈ ਆਪਣੇ ਪਿੰਡ ਦੀ ਸੜਕ 'ਤੇ ਗਈ ਸੀ।
ਇਹ ਵੀ ਪੜ੍ਹੋ: Mohali News: ਹੁੱਲੜਬਾਜਾਂ ਨੂੰ ਰੀਲ ਬਣਾਉਣੀ ਪਈ ਮਹਿੰਗੀ, ਆਰੋਪੀ ਪਹੁੰਚਿਆ ਸਲਾਖਾਂ ਪਿੱਛੇ!
ਉਸ ਨੇ ਦੱਸਿਆ ਕਿ ਪਿੰਡ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਮਮਦੋਟ ਦੀ ਸੜਕ 'ਤੇ ਲਵਪ੍ਰੀਤ ਸਿੰਘ ਉਰਫ਼ ਲਾਭੂ, ਪੰਮਾ ਸਿੰਘ, ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਗੁਰਮੀਤ ਸਿੰਘ ਨਾਂਅ ਦੇ ਚਾਰ ਵਿਅਕਤੀ ਆਏ, ਜਿਨ੍ਹਾਂ ਨੇ ਉਸ ਨੂੰ ਮਾੜੀ ਨੀਅਤ ਨਾਲ ਜ਼ਬਰਦਸਤੀ ਫੜ ਲਿਆ ਅਤੇ ਦੂਰ ਲੈ ਗਏ। ਇੱਕ ਰਬੜ ਦੀ ਬੋਤਲ ਜਿਸ ਵਿੱਚ ਕੋਈ ਨਸ਼ੀਲਾ ਪਦਾਰਥ ਸੀ ਲਵਪ੍ਰੀਤ ਸਿੰਘ ਉਰਫ਼ ਲਾਭੂ ਨੇ ਜ਼ਬਰਦਸਤੀ ਉਸ ਦੇ ਮੂੰਹ ਵਿੱਚ ਪਾ ਲਿਆ ਅਤੇ ਫਿਰ ਉਕਤ ਚਾਰੇ ਨਾਮੀ ਵਿਅਕਤੀਆਂ ਨੇ ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਏਅਰਪੋਰਟ ਤੋਂ ਅੱਤਵਾਦੀ ਲਖਬੀਰ ਰੋਡੇ ਦਾ ਸਾਥੀ ਗ੍ਰਿਫ਼ਤਾਰ
ਜਦੋਂ ਸ਼ਿਕਾਇਤਕਰਤਾ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਸਾਰੇ ਵਿਅਕਤੀ ਉਸ ਨੂੰ ਜ਼ਬਰਦਸਤੀ ਚੁੱਕ ਕੇ ਕਿਸੇ ਅਣਪਛਾਤੇ ਖੇਤਾਂ 'ਚ ਲੈ ਗਏ, ਜਿੱਥੇ ਉਨ੍ਹਾਂ ਨੇ ਸ਼ਿਕਾਇਤਕਰਤਾ ਨਾਲ ਵਾਰੀ-ਵਾਰੀ ਜਬਰ ਜਨਾਹ ਕੀਤਾ। ਏ.ਐਸ.ਆਈ ਨੇ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ