Ferozepur Murder News: ਪੰਜਾਬ ਦੇ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਵਿੱਚ ਸ਼ਰੇਅਮ ਸੂਟਰ ਲਾਡੀ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਲਾਡੀ ਸ਼ੇਰ ਖਾਂ ਤੇ ਅਲੱਗ ਅਲੱਗ ਧਰਾਵਾਂ ਤਹਿਤ ਕਈ ਮਾਮਲੇ ਦਰਜ ਸਨ। ਜਿਸਦੀ ਗੋਲੀ ਲੱਗਣ ਕਾਰਨ ਮੌਤ ਹੋ ਚੁੱਕੀ ਹੈ।


COMMERCIAL BREAK
SCROLL TO CONTINUE READING

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਰਚੀ ਵਿਖੇ ਰਖਵਾ ਦਿੱਤਾ ਹੈ। ਜਿਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ। ਡੀਐਸਪੀ ਨੇ ਦੱਸਿਆ ਕਿ ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਸਦਾ ਕਤਲ ਕਿਸ ਨੇ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: US News:ਨਿਊਯਾਰਕ 'ਚ ਇੱਕ ਸਿੱਖ ਵਿਅਕਤੀ ਦੇ ਮਾਮਲੇ 'ਚ ਪੁਲਿਸ ਦਾ ਦਾਅਵਾ-ਦੋਸ਼ੀ ਨੇ ਨਫ਼ਰਤੀ ਅਪਰਾਧ ਕੀਤਾ


(ਰਾਜੇਸ਼ ਕਟਾਰੀਆ ਦੀ ਰਿਪੋਰਟ)