Ferozepur News: STF ਨੂੰ ਵੱਡੀ ਕਾਮਯਾਬੀ, 7 ਕਿੱਲੋ ਹੈਰੋਇਨ ਸਮੇਤ ਇੱਕ ਤਸਕਰ ਕਾਬੂ, ਪਾਕਿਸਤਾਨੀ ਸਮੱਗਲਰਾਂ ਨਾਲ ਡੂੰਘੇ ਸਬੰਧ
Ferozepur News: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ STF ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੱਤ ਕਿੱਲੋ ਹੈਰੋਇਨ ਸਮੇਤ ਇੱਕ ਤਸਕਰ ਕਾਬੂ ਕੀਤਾ ਗਿਆ ਹੈ।
Ferozepur News/ਰਾਜੇਸ਼ ਕਟਾਰੀਆ: ਪੰਜਾਬ ਵਿੱਚ ਨਸ਼ਾ ਦਿਨੋ ਦਿਨ ਵਧਦਾ ਜਾ ਰਿਹਾ ਹੈ। ਆਏ ਦਿਨ ਪੁਲਿਸ ਵੱਲੋਂ ਇਹ ਤਸਕਰਾਂ ਉੱਤੇ ਨਕੇਲ ਕੱਸੀ ਜਾਂਦੀ ਹੈ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਦਰਾਮਦ ਕਰਨ ਵਾਲੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਸੱਤ ਕਿੱਲੋ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਡੂੰਘੇ ਸਬੰਧ ਹਨ। ਐਸਟੀਐਫ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸਟੀਐਫ ਦੇ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਖਵੰਤ ਸਿੰਘ ਵਾਸੀ ਚੱਕ ਬਜੀਦਾ ਉਰਫ ਟਾਹਲੀ ਵਾਲਾ, ਜਲਾਲਾਬਾਦ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਡੂੰਘੇ ਸਬੰਧ ਹਨ। ਉਹ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾ ਕੇ ਪੰਜਾਬ ਵਿੱਚ ਅੱਗੇ ਸਪਲਾਈ ਕਰਦਾ ਹੈ।
ਇਹ ਵੀ ਪੜ੍ਹੋ: Delhi Pitampura Fire: ਪੀਤਮਪੁਰਾ 'ਚ ਚਾਰ ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਦੋ ਔਰਤਾਂ ਸਮੇਤ ਛੇ ਦੀ ਮੌਤ
ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਵਾਸੀ ਟਾਹਲੀ ਵਾਲਾ, ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਐਸਟੀਐਫ ਥਾਣਾ ਐਸਏਐਸ ਨਗਰ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਦੇ ਡੀਐਸਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਲਿਆਉਂਦੇ ਸਨ।
ਇਹ ਵੀ ਪੜ੍ਹੋ:Punjab News: ਇੱਕ ਹਫਤੇ ਅੰਦਰ ਅਧਿਆਪਕਾਂ ਦੀਆਂ ਮੰਗਾਂ ਹੋਣਗੀਆਂ ਪੂਰੀਆਂ- ਹਰਪਾਲ ਚੀਮਾ
ਇਹ ਸੂਚਨਾ ਮਿਲਣ ਤੋਂ ਬਾਅਦ ਐਸਟੀਐਫ ਦੀ ਟੀਮ ਨੇ ਸੁਖਵੰਤ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਸੁਖਵੰਤ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਸੱਤ ਕਿੱਲੋ ਹੈਰੋਇਨ ਦੀ ਖੇਪ ਮੰਗਵਾਈ ਸੀ। STF ਨੇ ਸੁਖਵੰਤ ਨੂੰ ਹੈਰੋਇਨ ਦੀ ਖੇਪ ਸਮੇਤ ਕਾਬੂ ਕੀਤਾ। ਮੁਲਜ਼ਮ ਅੱਗੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁਲਿਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰੇਗੀ ਅਤੇ ਇਸ ਨੂੰ ਰਿਮਾਂਡ ਤੇ ਲੈ ਕੇ ਵੀ ਪੁੱਛਗਿੱਛ ਕੀਤੀ ਜਾਵੇਗੀ।