Ferozepur News/(ਰਾਜੇਸ਼ ਕਟਾਰੀਆ): ਪੰਜਾਬ ਦੇ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਪਿੰਡ ਬਜੀਦਪੁਰ ਸਾਹਿਬ 'ਚ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਘਰ ਦੇ ਨੇੜੇ ਰਹਿੰਦੇ ਲੋਕਾਂ ਨੇ ਨੌਜਵਾਨ ਸੌਰਵ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਝੜਪ 'ਚ ਨੌਜਵਾਨ ਸੌਰਵ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਨੌਜਵਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਪਰ ਉਸ ਦੀ ਇਲਾਜ ਚੱਲ ਰਿਹਾ ਸੀ।


COMMERCIAL BREAK
SCROLL TO CONTINUE READING

 


 


ਉਸ ਦੀ ਹਾਲਤ ਵਿਗੜਨ ਕਾਰਨ ਜ਼ਖ਼ਮੀ ਨੌਜਵਾਨ ਨੂੰ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਸੌਰਵ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰ ਰੌਲਾ ਪਾਉਂਦੇ ਹੋਏ ਬੁਰੀ ਹਾਲਤ 'ਚ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਹਮਲਾਵਰ ਨੂੰ ਕਾਬੂ ਕਰ ਲਿਆ ਹੈ।


ਇਹ ਵੀ ਪੜ੍ਹੋ: Nangal News: ਨੰਗਲ 'ਚ ਇੱਕ ਸ਼ਰਾਰਤੀ ਬਾਂਦਰ ਨੇ ਮਚਾਇਆ ਦਹਿਸ਼ਤ! ਦੋ ਦਰਜਨ ਲੋਕਾਂ ਨੂੰ ਬਣਾਇਆ ਸ਼ਿਕਾਰ

ਦੱਸ ਦਈਏ ਕਿ ਫ਼ਿਰੋਜ਼ਪੁਰ ਦੇ ਪਿੰਡ ਬਜੀਦਪੁਰ ਵਿੱਚ ਵੀਰਵਾਰ ਸ਼ਾਮ ਦੋ ਵਿਅਕਤੀਆਂ ਵਿੱਚ ਹੋਈ ਲੜਾਈ ਵਿੱਚ ਇੱਕ ਵਿਅਕਤੀ ਦਾ ਕੁਹਾੜੀ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਨੂੰ ਬਚਾਉਣ ਆਏ ਪਰਿਵਾਰ ਦੇ ਦੋ ਮੈਂਬਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜ਼ਖਮੀ ਨੂੰ ਪਹਿਲਾਂ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।


ਮ੍ਰਿਤਕ ਦੇ ਪਿਤਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਛਾਉਣੀ ਤੋਂ ਪਿੰਡ ਦੇ ਘਰ ਪਹੁੰਚਿਆ ਹੀ ਸੀ ਕਿ ਉਸ 'ਤੇ ਪਿੱਛਿਓਂ ਹਮਲਾ ਕੀਤਾ ਗਿਆ। ਹਮਲਾਵਰ ਪਿੰਡ ਦੇ ਘਰ ਦੇ ਨੇੜੇ ਹੀ ਰਹਿੰਦੇ ਸਨ ਅਤੇ ਉਨ੍ਹਾਂ ਦੇ ਨਾਲ ਅਣਪਛਾਤੇ ਵਿਅਕਤੀ ਵੀ ਸਨ, ਜਿਨ੍ਹਾਂ ਨੇ ਮੇਰੀ ਰੇਕੀ ਕੀਤੀ। ਮੇਰੇ ਬੇਟੇ 'ਤੇ ਜਾਨਲੇਵਾ ਹਮਲਾ ਹੋਇਆ ਜਿਸ ਕਾਰਨ ਉਹ ਜ਼ਖਮੀ ਹੋ ਗਿਆ।


ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਉਸ ਦੀ ਮੌਤ ਹੋ ਗਈ। ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਕਤ ਐੱਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਮਲਾਵਰ ਨੂੰ ਵੀ ਫੜ ਲਿਆ ਗਿਆ ਹੈ।


ਇਹ ਵੀ ਪੜ੍ਹੋ: PM Modi Ayodhya Visit: PM ਨਰਿੰਦਰ ਮੋਦੀ ਅਯੁੱਧਿਆ ਨੂੰ 15000 ਕਰੋੜ ਰੁਪਏ ਦਾ ਦੇਣਗੇ ਤੋਹਫਾ, ਜਾਣੋ ਪੂਰਾ ਪ੍ਰੋਗਰਾਮ