Punjab News: ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁਲਿਸ ਦਾ ਸਖ਼ਤ ਐਕਸ਼ਨ
Punjab News: ਪ੍ਰੈਸ਼ਰ ਹਾਰਨ ਟ੍ਰਿਪਲ ਸਵਾਰੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ।
Punjab News: ਤਿਉਹਾਰਾਂ ਦੇ ਮੱਦੇ ਨਜ਼ਰ ਜਿੱਥੇ ਪੁਲਿਸ ਵੱਲੋਂ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਚਲਾਨ ਕੱਟੇ ਜਾ ਰਹੇ ਟਰੈਫਿਕ ਪੁਲਿਸ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਵੱਡੀ ਪੱਧਰ ਤੇ ਚਲਾਨ ਕੱਟੇ।
ਇਸ ਮੌਕੇ ਟਰੈਫਿਕ ਇੰਚਾਰਜ ਅਮਰੀਕ ਸਿੰਘ ਨੇ ਦੱਸਿਆ ਕਿ ਟਰੈਫਿਕ ਨਿਯਮਾਂ ਨੂੰ ਲਾਗੂ ਕਰਾਉਣ ਲਈ ਸਮੇਂ ਸਮੇਂ ਤੇ ਪੁਲਿਸ ਵੱਲੋਂ ਜਿੱਥੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਂਦੇ ਹਨ ਉੱਥੇ ਹੀ ਟਰੈਫਿਕ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ ਪਰ ਫਿਰ ਵੀ ਕੁਝ ਲੋਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੋਂ ਬਾਅਦ ਨਹੀਂ ਆਉਂਦੇ ਜਿਸ ਕਾਰਨ ਅੱਜ ਉਹਨਾਂ ਵੱਲੋਂ ਵੱਡੀ ਪੱਧਰ ਤੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਾਂ ਕਰ ਰਹੇ।
ਇਹ ਵੀ ਪੜ੍ਹੋ: Punjab News: ਪਟਿਆਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ
ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਟ੍ਰਿਪਲ ਸਵਾਰੀ ਪ੍ਰੈਸ਼ਰ ਹੋਰਨ ਅਤੇ ਪ੍ਰਾਈਵੇਟ ਵਾਹਨਾ ਉੱਪਰ ਅਹੁਦੇ ਦੀਆਂ ਪਲੇਟਾਂ ਲਗਾ ਕੇ ਘੁੰਮਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਲੋਕਾਂ ਦੀ ਸਹੂਲਤ ਲਈ ਇਹ ਚਲਾਣ ਵੀ ਭਰਵਾਏ ਜਾ ਰਹੇ ਹਨ ਤਾਂ ਜੋ ਚਲਾਨ ਹੋਣ ਤੇ ਤੁਰੰਤ ਉਹ ਆਪਣੇ ਏਟੀਐਮ ਜਾਂ ਹੋਰ ਐਪ ਰਾਹੀਂ ਚਲਾਨ ਦਾ ਭੁਗਤਾਨ ਕਰ ਸਕਣ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਟਰੈਫਿਕ ਨਿਯਮਾਂ ਦਾ ਪਾਲਣ ਕਰਨ ਜੇਕਰ ਅਜਿਹਾ ਨਹੀਂ ਕਰਦੇ ਤਾਂ ਪੁਲਿਸ ਉਹਨਾਂ ਖਿਲਾਫ ਸਖਤ ਕਾਰਵਾਈ ਕਰੇਗੀ।
(ਰਿਪੋਰਟ ਕੁਲਬੀਰ ਬੀਰਾ)