Punjab Legislative Assembly: ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024 ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ
Advertisement
Article Detail0/zeephh/zeephh2414590

Punjab Legislative Assembly: ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024 ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ

Punjab Legislative Assembly: ਫਾਇਰ ਬ੍ਰਿਗੇਡ ਸਟਾਫ਼ ਵਿੱਚ ਔਰਤਾਂ ਦੀ ਭਰਤੀ ਕਰਨ ਲਈ ਸਰੀਰਕ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ। 

Punjab Legislative Assembly: ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024 ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ

Fire Safety and Emergency Service Bill: ਪੰਜਾਬ ਵਿਧਾਨ ਸਭਾ ਵੱਲੋਂ ਫਾਇਰ ਸੇਫ਼ਟੀ ਅਤੇ ਐਮਰਜੈਂਸੀ ਸਰਵਿਸ ਬਿੱਲ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ‘ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ’ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਪਹਿਲਕਦਮੀ ਹੈ ਜੋ ਸੂਬੇ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਹੋਰ ਯਕੀਨੀ ਬਣਾਉਣ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿੱਲ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਔਰਤਾਂ ਦੇਸ਼ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਫਾਇਰ ਬ੍ਰਿਗੇਡ ਸਟਾਫ਼ ਵਿੱਚ ਔਰਤਾਂ ਦੀ ਭਰਤੀ ਕਰਨ ਲਈ ਸਰੀਰਕ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੀ ਕੋਈ ਪ੍ਰਵਾਹ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਫਾਇਰ ਬ੍ਰਿਗੇਡ ਸਟਾਫ਼ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਧਾਰ ਸਮੇਂ ਦੀ ਲੋੜ ਹੈ ਕਿਉਂਕਿ ਸਕਾਈ ਸਕਰੈਪਰਾਂ ਅਤੇ ਭੀੜ-ਭੜੱਕੇ ਵਾਲੀਆਂ ਸੜਕਾਂ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਨੂੰ ਆਧੁਨਿਕ ਕਿਸਮ ਦੇ ਵਾਹਨ ਮੁਹੱਈਆ ਕਰਵਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਦੀ ਭਲਾਈ ਲਈ ਆਪਣੇ ਕੰਮਕਾਜ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Trending news