Punjab News: ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਦੇ ਤਹਿਤ ਮਾਨਸਾ ਤੋਂ ਪਹਿਲੀ ਬੱਸ ਰਵਾਨਾ
Advertisement
Article Detail0/zeephh/zeephh2011951

Punjab News: ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਦੇ ਤਹਿਤ ਮਾਨਸਾ ਤੋਂ ਪਹਿਲੀ ਬੱਸ ਰਵਾਨਾ

Punjab News: ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਟਨਾ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੇ ਲਈ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। 

 

Punjab News: ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਦੇ ਤਹਿਤ ਮਾਨਸਾ ਤੋਂ ਪਹਿਲੀ ਬੱਸ ਰਵਾਨਾ

Punjab News:  ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਦੇ ਤਹਿਤ ਮਾਨਸਾ ਤੋਂ ਅੱਜ 43 ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਦੇ ਲਈ ਮਾਨਸਾ ਤੋਂ ਬਸ ਰਵਾਨਾ ਕੀਤੀ ਗਈ ਜੋ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰਦੇ ਹੋਏ ਦੂਸਰੇ ਦਿਨ ਵਾਪਸ ਮਾਨਸਾਂ ਪਹੁੰਚੇਗਾ।

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਚਲਾਈ ਗਈ ਤੀਰਥ ਯਾਤਰਾ ਦੀ ਲੜੀ ਤਹਿਤ ਅੱਜ ਮਾਨਸਾਂ ਤੋਂ ਪਹਿਲੀ ਬੱਸ 43 ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ ਹੈ ਇਹ ਬੱਸ ਮਾਨਸਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਮੇਤ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏਗੀ।

ਤੀਰਥ ਸਥਾਨਾਂ ਦੇ ਲਈ ਰਵਾਨਾ ਹੋਈ ਬੱਸ ਨੂੰ ਝੰਡੀ ਦੇਣ ਸਮੇਂ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ ਜੋ ਕਿ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਸ਼ਰਧਾਲੂਆਂ ਨੂੰ ਬੱਸ ਅਤੇ ਟਰੇਨ ਰਾਹੀਂ ਸਰਕਾਰ ਨੇ ਫਰੀ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ ਉਹਨਾਂ ਦੱਸਿਆ ਕਿ ਅੱਜ ਮਾਨਸਾ ਤੋਂ ਪਹਿਲੀ ਬੱਸ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਰਵਾਨਾ ਕੀਤੀ ਗਈ ਹੈ। ਜਿਸ ਦੇ ਵਿੱਚ 43 ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: Punjab News: ਪੰਜਾਬ ਪਾਵਰ ਕਾਰਪੋਰੇਸ਼ਨ ਨੇ ਬਿਜਲੀ ਦੀ ਕੀਮਤ ਵਧਾਉਣ ਦੀ ਕੀਤੀ ਮੰਗ

ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪਟਨਾ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੇ ਲਈ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ ਪਹਿਲੀ ਯਾਤਰਾ ਦੇ ਲਈ ਜਾ ਰਹੇ ਸ਼ਰਧਾਲੂਆਂ ਦੇ ਵਿੱਚ ਵੀ ਖੁਸ਼ੀ ਪਾਈ ਜਾ ਰਹੀ ਹੈ ਤੇ ਉਹਨਾਂ ਦਾ ਵੀ ਕਹਿਣਾ ਹੈ ਕਿ ਸਰਕਾਰ ਵੱਲੋਂ ਚਲਾਈ ਗਈ ਫਰੀ ਬੱਸ ਤੀਰਥ ਯਾਤਰਾ ਲੋਕਾਂ ਦੇ ਲਈ ਵਰਦਾਨ ਹੈ।

(ਕੁਲਦੀਪ ਧਾਲੀਵਾਲ ਦੀ ਰਿਪੋਰਟ)

ਇਹ ਵੀ ਪੜ੍ਹੋ: Mohali News: ਹਾਈ ਕੋਰਟ ਨੇ ਮੋਹਾਲੀ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਤੇ ਲਗਾਈ ਰੋਕ 

Trending news