Pong Dam Alert News: ਪੌਂਗ ਡੈਮ ਤੋਂ ਪਾਣੀ ਛੱਡਣ (Pong Dam Alert News) ਤੋਂ ਬਾਅਦ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ ਉਛਾਲ ਉਤੇ ਹੈ। ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਧੁੱਸੀ ਬੰਨ੍ਹ ਦੇ ਨੇੜੇ ਪੁੱਜ ਗਿਆ ਹੈ। ਦੀਨਾਨਗਰ ਖੇਤਰ ਦੇ ਪਿੰਡਾਂ ਚੇਚੀਆ ਛੋੜੀਆ, ਪੱਖੋਵਾਲ ਕੁਲੀਆਂ, ਦਲੇਲਪੁਰ ਖੇੜਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ, ਖੈਰੀਆਂ, ਪਡਾਣਾ ਪਿੰਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰਕੇ ਜਾਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸੁਰੱਖਿਅਤ ਜਗ੍ਹਾ 'ਤੇ ਜਾਣ ਦੀ ਅਪੀਲ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਗੁਰਦਾਸਪੁਰ-ਮੁਕੇਰੀਆਂ ਰੋਡ (Gurdaspur Flood News)’ਤੇ ਪੈਂਦੇ ਦਰਿਆ ਬਿਆਸ ਪੁਲ ’ਤੇ ਪ੍ਰਸ਼ਾਸਨ ਵੱਲੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਦੀਨਾਨਗਰ ਪਿੰਡ ਜਗਤਪੁਰ ਟਾਂਡਾ ਵਿੱਚ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਪਾਣੀ ਭਰ ਗਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦਾ ਕੰਮ ਜਾਰੀ ਹੈ। ਆਮ ਆਦਮੀ ਪਾਰਟੀ ਦੇ ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੀ ਪਿੰਡ ਵਿੱਚ ਪਹੁੰਚ ਗਏ ਹਨ ਅਤੇ ਲੋਕਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰ ਰਹੇ ਹਨ।
 
ਇਹ ਵੀ ਪੜ੍ਹੋ: Bhakra Dam Alert: ਪੰਜਾਬ 'ਚ ਫਿਰ ਹੜ੍ਹ ਦੇ ਹਾਲਾਤ! ਭਾਖੜਾ 'ਚ ਵਧਿਆ ਪਾਣੀ ਦਾ ਪੱਧਰ, ਖੁੱਲ੍ਹੇ ਗਏ ਫਲੱਡ ਗੇਟ 

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਮੌਕੇ 'ਤੇ ਪਹੁੰਚ ਖੇਤਰ ਦਾ ਮੁਆਇਨਾ ਕੀਤਾ। ਡੀਸੀ ਅਗਰਵਾਲ ਦੇ ਹੁਕਮਾਂ 'ਤੇ ਐਮਰਜੈਂਸੀ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋੜ ਪੈਣ 'ਤੇ ਕਿਸ਼ਤੀਆਂ ਦੀ ਮਦਦ ਨਾਲ ਲੋਕਾਂ ਨੂੰ ਬਚਾਇਆ ਜਾ ਸਕੇ।


ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਲਈ ਹੈਲਪਲਾਈਨ ਨੰਬਰ 1800 180 1852 ਵੀ ਜਾਰੀ ਕੀਤਾ ਗਿਆ ਹੈ। ਧੁੱਸੀ ਬੰਨ੍ਹ ਦੇ ਅੰਦਰ ਬਣੀ ਪੱਥਰਾਂ ਢਾਹ ਵੀ ਪਾਣੀ ਵਿੱਚ ਡੁੱਬ ਗਈ ਹੈ। ਇਲਾਕਾ ਵਾਸੀ ਚਿੰਤਾ ਦਾ ਆਲਮ ਵਿੱਚ ਜਗਤਪੁਰ, ਟਾਂਡਾ ਅਤੇ ਦਲੇਰਪੁਰ ਸਮੇਤ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ ਵੱਲ ਨੂੰ ਤੁਰ ਪਏ ਹਨ। ਧੁੱਸੀ ਬੰਨ੍ਹ ਦੇ ਨੇੜਲੇ ਪਿੰਡ ਫਤੂ ਬਰਕਤਾਂ, ਬੁੱਢਾ ਵਾਲਾ, ਮੁੰਨਨ, ਫੁਲੜਾ ਪਿੰਡਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ।


 ਇਹ ਵੀ ਪੜ੍ਹੋ: Gurdaspur Flood News: ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਕਿਸਾਨ ਤੇ ਮਜ਼ਦੂਰ ਫਸੇ

ਦੂਜੇ ਪਾਸੇ ਪੌਂਗ ਡੈਮ ਕਾਰਨ ਬਿਆਸ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਹੁਸ਼ਿਆਰਪੁਰ ਦੇ ਕਈ ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। ਬੀਤੀ ਰਾਤ ਪੌਂਗ ਡੈਮ ਤੋਂ 1.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਦੀ ਮਾਤਰਾ ਆਉਣ ਵਾਲੇ ਦਿਨਾਂ ਵਿੱਚ ਵਧ ਸਕਦੀ ਹੈ। ਡੀਸੀ ਗੁਰਦਾਸਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਬਿਆਸ ਦਰਿਆ ਦੇ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ।