Punjab Flood News: ਭਾਰਤ-ਪਾਕਿ ਬਾਰਡਰ ਦੇ ਨਾਲ ਲੱਗਦੇ 5 ਪਿੰਡ ਅਜੇ ਵੀ ਹੜ੍ਹ ਦੀ ਲਪੇਟ 'ਚ, ਖੇਤਾਂ 'ਚ ਪਾਣੀ ਭਰਨ ਨਾਲ ਫਸਲਾਂ ਹੋਈਆਂ ਤਬਾਹ
Advertisement
Article Detail0/zeephh/zeephh1802033

Punjab Flood News: ਭਾਰਤ-ਪਾਕਿ ਬਾਰਡਰ ਦੇ ਨਾਲ ਲੱਗਦੇ 5 ਪਿੰਡ ਅਜੇ ਵੀ ਹੜ੍ਹ ਦੀ ਲਪੇਟ 'ਚ, ਖੇਤਾਂ 'ਚ ਪਾਣੀ ਭਰਨ ਨਾਲ ਫਸਲਾਂ ਹੋਈਆਂ ਤਬਾਹ

ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨ

Punjab Flood News: ਭਾਰਤ-ਪਾਕਿ ਬਾਰਡਰ ਦੇ ਨਾਲ ਲੱਗਦੇ 5 ਪਿੰਡ ਅਜੇ ਵੀ ਹੜ੍ਹ ਦੀ ਲਪੇਟ 'ਚ, ਖੇਤਾਂ 'ਚ ਪਾਣੀ ਭਰਨ ਨਾਲ ਫਸਲਾਂ ਹੋਈਆਂ ਤਬਾਹ

Punjab Flood News: ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਪਠਾਨਕੋਟ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ 5 ਪਿੰਡ ਅਜੇ ਵੀ ਹੜ੍ਹਾਂ ਦੇ ਪਾਣੀ ਦੀ ਲਪੇਟ 'ਚ ਹਨ। 

ਖੇਤਾਂ 'ਚ 4 ਫੁੱਟ ਦੇ ਕਰੀਬ ਪਾਣੀ ਭਰ ਗਿਆ ਹੈ, ਲੋਕਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ, ਪਸ਼ੂਆਂ ਦੇ ਚਾਰੇ ਲਈ ਚਾਰਾ ਨਹੀਂ ਹੈ ਪਰ ਪ੍ਰਸ਼ਾਸਨ ਅਜੇ ਤੱਕ ਨਹੀਂ ਕੁਝ ਨਹੀਂ ਕਰ ਰਹੀ ਹੈ। ਅਧਿਕਾਰੀ ਨੇ ਇਨ੍ਹਾਂ ਪਿੰਡਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਹੈ। ਲੋਕਾਂ ਨੂੰ ਅਪੀਲ ਹੈ ਕਿ ਸਰਕਾਰ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਵੇ। ਪਿੰਡ ਵਾਸੀਆਂ ਨੇ ਕਿਹਾ ਕਿ ਜ਼ੀ ਮੀਡੀਆ ਦੀ ਟੀਮ ਤੋਂ ਪਹਿਲਾਂ ਨਾ ਤਾਂ ਕੋਈ ਅਧਿਕਾਰੀ ਇੱਥੇ ਪਹੁੰਚਿਆ ਅਤੇ ਨਾ ਹੀ ਕੋਈ ਮੰਤਰੀ, ਨਾ ਹੀ ਸਰਕਾਰ ਦਾ ਕੋਈ ਵੀ ਨੁਮਾਇੰਦਾ। 

ਇਹ ਵੀ ਪੜ੍ਹੋ; Ludhiana News: 35 ਸਾਲਾਂ ਮਹਿਲਾ ਨੇ ਕੀਤਾ ਸੁਸਾਈਡ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਹਰ ਪੱਖੋਂ ਕਰ ਰਹੀ ਜਾਂਚ

ਪਠਾਨਕੋਟ ਦੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ 5 ਪਿੰਡ ਤਾਸ਼ ਪੱਤਣ, ਮੱਖਣਪੁਰ, ਅਦਾਲਤਗੜ੍ਹ, ਚੰਨੀ ਗੁੱਜਰਾ ਅਤੇ ਸਮਾਇਲ ਪੁਰ ਅਜਿਹੇ ਹਨ, ਜਿਨ੍ਹਾਂ ਵਿੱਚ ਹੜ੍ਹ ਕਾਰਨ ਹੋਈ ਤਬਾਹੀ ਨੂੰ ਦੇਖਣ ਅਤੇ ਉਨ੍ਹਾਂ ਦਾ ਹਾਲ ਜਾਣਨ ਲਈ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਅਜੇ ਤੱਕ ਨਹੀਂ ਪਹੁੰਚਿਆ। ਖੇਤਾਂ ਵਿੱਚ ਅਜੇ ਵੀ 4 ਫੁੱਟ ਤੋਂ ਵੱਧ ਪਾਣੀ ਖੜ੍ਹਾ ਹੈ, ਖੇਤਾਂ ਨੂੰ ਜਾਣ ਵਾਲੇ ਰਸਤੇ ਅਤੇ ਸੜਕਾਂ ਰੁੜ੍ਹ ਗਈਆਂ ਹਨ। ਪਿੰਡ ਵਾਸੀ ਸੁੱਕੇ ਚਾਰੇ 'ਤੇ ਗੁਜ਼ਾਰਾ ਕਰ ਰਹੇ ਹਨ, ਪਿੰਡ ਵਾਸੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਫਸਲਾਂ ਦਾ ਨੁਕਸਾਨ ਦੀ ਭਰਪਾਈ ਕੀਤੀ ਜਾਵੇ। 

ਉਨ੍ਹਾਂ ਦੀ ਗਿਰਦਾਵਰੀ ਕਰਵਾ ਕੇ ਹੜ੍ਹਾਂ ਦੇ ਪਾਣੀ ਦੀ ਭਰਪਾਈ ਕੀਤੀ ਜਾਵੇ। ਦੂਜੇ ਪਾਸੇ ਸਰਕਾਰੀ ਅਧਿਕਾਰੀ ਕਹਿ ਰਹੇ ਹਨ ਕਿ ਉਨ੍ਹਾਂ ਦੀ ਟੀਮ ਲੱਗੇ ਹੋਏ ਹਨ ਜਿਵੇਂ ਹੀ ਇਨ੍ਹਾਂ ਇਲਾਕਿਆਂ ਵਿੱਚ ਪਾਣੀ ਘੱਟ ਹੈ ਤਾਂ ਉਹ ਸਰਕਾਰ ਵੱਲੋਂ ਮਿਲੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ’ਤੇ ਕੰਮ ਕਰਨਗੇ। 

ਇਹ ਵੀ ਪੜ੍ਹੋ; Sports News: ਕੈਪਟਨ ਦੀ ਧੀ ਜੈਇੰਦਰ ਨੇ ਖੰਨਾ ਦੇ ਅਪਮਾਨਿਤ ਖਿਡਾਰੀ ਨਾਲ ਕੀਤੀ ਗੱਲ; ਅਨੁਰਾਗ ਠਾਕੁਰ ਨੂੰ ਫਾਈਲ ਸੌਂਪਣ ਦਾ ਕੀਤਾ ਵਾਅਦਾ, ਜਾਣੋ ਪੂਰਾ ਮਾਮਲਾ

(ਅਜੇ ਮਹਾਜਨ ਦੀ ਰਿਪੋਰਟ)

Trending news