Punjab Flood News: ਪ੍ਰੇਮ ਚੰਦੂਮਾਜਰਾ ਤੇ ਦਲਜੀਤ ਚੀਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਸਰਕਾਰ `ਤੇ ਖੜ੍ਹੇ ਕੀਤੇ ਕਈ ਸਵਾਲ
Punjab Flood News: ਲੋਕਾਂ ਨੂੰ ਸਤਲੁਜ ਵਿੱਚ ਛੱਡੇ ਜਾਣ ਵਾਲੇ ਪਾਣੀ ਬਾਰੇ ਵੀ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਇਸ ਸਬੰਧੀ ਰਾਹਤ ਕਾਰਜ ਚਲਾਏ ਗਏ। ਜ਼ੀ ਮੀਡੀਆ ਨਾਲ ਖ਼ਾਸ ਗੱਲਬਾਤ ਦੌਰਾਨ ਇਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ BBMB ਦੀ ਆਪਸੀ ਕੋਡੀਨੇਸ਼ਨ ਤੇ ਯੋਜਨਾਬੰਦੀ ਸਹੀ ਨਾ ਹੋਣ ਕਾਰਨ ਇਹ ਹਾਲਤ ਪੈਦਾ ਹੋਏ ਹਨ।
Punjab Flood News: ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਮਗਰੋਂ ਦਰਿਆ ਅਤੇ ਡੈਮ ਵਿੱਚ (Punjab Flood News) ਪਾਣੀ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ।
ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ: ਦਲਜੀਤ ਸਿੰਘ ਚੀਮਾ ਨੇ ਨੰਗਲ ਨੇੜੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਹੜ੍ਹਾਂ ਦੌਰਾਨ ਪ੍ਰਬੰਧ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ, ਉੱਥੇ ਹੀ ਲੋਕਾਂ ਨੂੰ ਸਤਲੁਜ ਵਿੱਚ ਛੱਡੇ ਜਾਣ ਵਾਲੇ ਪਾਣੀ ਬਾਰੇ ਵੀ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਇਸ ਸਬੰਧੀ ਰਾਹਤ ਕਾਰਜ ਚਲਾਏ ਗਏ। ਜ਼ੀ ਮੀਡੀਆ ਨਾਲ ਖ਼ਾਸ ਗੱਲਬਾਤ ਦੌਰਾਨ ਇਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ BBMB ਦੀ ਆਪਸੀ ਕੋਡੀਨੇਸ਼ਨ ਤੇ ਪਲਾਨਿੰਗ ਸਹੀ ਨਾ ਹੋਣ ਕਾਰਨ ਇਹ ਹਾਲਤ ਪੈਦਾ ਹੋਏ ਹਨ।
ਇਹ ਵੀ ਪੜ੍ਹੋ: Sultanpur Lodhi Flood News: ਹੜ੍ਹ ਕਾਰਨ ਸੁਲਤਾਨਪੁਰ ਲੋਧੀ ਨੇੜੇ ਬਣਿਆ ਟਾਪੂ; ਘਰ ਢਹਿਣ ਪਰਿਵਾਰ ਹੋਇਆ ਬੇਘਰ
ਸਹੀ ਸਮੇਂ 'ਤੇ ਬਰਸਾਤੀ ਖੱਡਾ ਅਤੇ ਨਾਲਿਆਂ ਦੀ ਸਫ਼ਾਈ ਨਹੀਂ ਹੋਈ। ਦੋਨਾਂ ਨੇਤਾਵਾਂ ਨੇ ਪੰਜਾਬ ਸਰਕਾਰ ਬਾਰੇ ਬੋਲਦੇ ਹੋਏ ਕਿਹਾ ਕਿ ਸਰਕਾਰ ਕੋਲ ਤਜਰਬੇ ਅਤੇ ਨੀਅਤ ਵਿੱਚ ਕਮੀ ਹੋਣ ਕਾਰਨ ਇਹ ਹਾਲਾਤ ਪੈਦਾ ਹੋਏ ਹਨ। ਚੀਮਾ ਨੇ ਕਿਹਾ ਕਿ ਪਿੰਡਾਂ ਵਿੱਚ ਕਾਫੀ ਨੁਕਸਾਨ ਹੋਇਆ । ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ । ਕੇਂਦਰ ਸਰਕਾਰ ਓਂ ਪੰਜਾਬ ਸਰਕਾਰ ਮਦਦ ਨਹੀਂ ਲੈ ਰਹੀ।
ਬਿਜਲੀ ਸਮਝੌਤੇ ਉੱਤੇ ਬੋਲਦੇ ਹੋਏ ਕਿਹਾ ਕਿ ਮੁੱਖ ਮੰਤਰੀ ਧਿਆਨ ਭਟਕਾਉਣ ਲਈ ਇਹ ਸਭ ਕਰ ਰਹੇ ਹਨ। ਹੜ੍ਹਾਂ ਤੋਂ ਧਿਆਨ ਹਟਾਇਆ ਜਾ ਰਿਹਾ ਹੈ ਕਿ ਲੋਕਾਂ ਦਾ ਧਿਆਨ ਇਸ ਪਾਸੇ ਨਾ ਜਾਵੇ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਣੀ ਅਗਰ ਸਮੇਂ ਉੱਤੇ ਛੱਡਿਆ ਜਾਂਦਾ ਤਾਂ ਨੁਕਸਾਨ ਨਾ ਹੁੰਦਾ।
ਇਹ ਵੀ ਪੜ੍ਹੋ: Punjab Flood News: ਮੁੱਖ ਮੰਤਰੀ ਨੇ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ