Zee PHH News Impact: ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਗ੍ਰਾਉੰਡ ਜ਼ੀਰੋ `ਤੇ ਪਹੁੰਚੇ ਖੇਤੀਬਾੜੀ ਮੰਤਰੀ ਖੁੱਡੀਆਂ
Punjab News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੇਰਾਬੱਸੀ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ।
Punjab News: ਸੂਬਾ ਸਰਕਾਰ ਕਿਸਾਨਾਂ ਦੇ ਹੋਏ ਹਰ ਇੱਕ ਨੁਕਸਾਨ ਦਾ ਮੁਆਵਜ਼ਾ ਦੇਵੇਗੀ, ਜਿਸ ਦਾ ਨਿਰੀਖਣ ਕਰਨ ਲਈ ਡੇਰਾਬੱਸੀ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਰਾਬੱਸੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਵੇਲੇ ਕੀਤਾ। ਉਨ੍ਹਾਂ ਘੱਗਰ ਨਦੀ ਨੇੜਲੇ ਪਿੰਡ ਡਹਿਰ, ਆਲਮਗੀਰ, ਟਿਵਾਣਾ, ਖਜੂਰ ਮੰਡੀ, ਸਾਧਾਪੁਰ ਅਤੇ ਅਮਲਾਲਾ ਵਿਖੇ ਗਰਾਉਂਡ ਜੀਰੋ ਤੇ ਜਾਂ ਕੇ ਪਾਣੀ ਕਾਰਨ ਕਿਸਾਨਾਂ ਦੇ ਹੋਏ ਖ਼ਰਾਬੇ ਦਾ ਨਿਰੀਖਣ ਕੀਤਾ ।
ਉਨ੍ਹਾਂ ਟਿਵਾਣਾ ਪਿੰਡ ਵਿਖੇ ਬਨ ਵਿਚ ਪਏ ਪਾੜ੍ਹ ਨੂੰ ਪੂਰਨ ਲਈ ਜੱਗੀ ਪੱਧਰ ਤੇ ਕੀਤੇ ਜਾ ਰਹੇ ਕਾਰਜ ਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਹਾਜ਼ਰ ਸਨ ਜਿਨ੍ਹਾਂ ਨੇ ਹੜ੍ਹ ਕਾਰਨ ਹੋਏ ਨੁਕਸਾਨ ਦੇ ਅਸਲ ਕਾਰਨਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Agriculture Minister Gurmeet Singh Khudian) ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਾਲ-ਨਾਲ ਬੇਸ਼ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕਜ ਦੀ ਮੰਗ ਕੀਤੀ ਹੈ ਤਾਂ ਜੋ ਹੜ੍ਹਾਂ ਕਾਰਨ ਸੂਬੇ ਵਿੱਚ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮੁੜ-ਵਸੇਬੇ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਲਈ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: Mansa Flood News: ਸਰਦੂਲਗੜ੍ਹ 'ਤੇ ਮੰਡਰਾ ਰਿਹੈ ਹੜ੍ਹ ਦਾ ਖ਼ਤਰਾ; ਹਾਈਵੇ 'ਤੇ ਬਣਾਏ ਆਰਜ਼ੀ ਬੰਨ੍ਹ ਤੱਕ ਪੁੱਜਿਆ ਘੱਗਰ ਦਾ ਪਾਣੀ
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਹੋਵੇਗਾ, ਜਿਸ ਤੋਂ ਬਾਅਦ ਜਨਜੀਵਨ ਲੀਹ ''ਤੇ ਆ ਜਾਵੇਗਾ। ਉਨ੍ਹਾਂ ਨੇ ਹਲਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨਾ ਕੋਲ ਝੋਨੇ ਦੀ ਪਨੀਰੀ ਖੜੀ ਹੈ ਉਹ ਲਾਲੜੂ ਖੇਤਰ ਦੇ ਪ੍ਰਭਾਵਿਤ ਕਿਸਾਨਾਂ ਤੱਕ ਜ਼ਰੂਰ ਪਹੁੰਚਾਉਣ ਤਾਂ ਜੋ ਉਨ੍ਹਾਂ ਦੀ ਮਦਦ ਹੋ ਸਕੇ।
ਇਸ ਮੌਕੇ ਐਸਡੀਐਮ ਹਿਮਾਂਸ਼ੂ ਗੁਪਤਾ, ਏਐਸਪੀ ਦਰਪਣ ਆਹਲੂਵਾਲੀਆ, ਬੀਡੀਪੀਓ ਰਵਨੀਤ ਕੌਰ, ਤਹਿਸੀਲਦਾਰ ਕੁਲਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: Kotkapura News: ਕੋਟਕਪੂਰਾ 'ਚ 22 ਸਾਲਾਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ