Punjab News: ਬਰਸਾਤ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਰਾਹਤ ਦੇਣ ਲਈ ਜਾਣੋਂ ਸਿਹਤ ਵਿਭਾਗ ਦੀ ਤਿਆਰੀ ਕਿੰਨੀ
Health Preparedness in Sri Anandpur Sahib: ਡਾ. ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਮੈਡੀਕਲ ਟੀਮਾਂ ਬਣਾ ਕੇ ਪਿੰਡਾਂ ਵਿੱਚ ਭੇਜਿਆ ਜਾ ਰਿਹਾ ਹੈ।
Punjab's Sri Anandpur Sahib Flood News: ਪੰਜਾਬ ਦੇ ਵਿੱਚ ਬੀਤੇ ਕਈ ਦਿਨਾਂ ਤੋਂ ਪਈ ਭਾਰੀ ਬਰਸਾਤ ਨੇ ਕਾਫ਼ੀ ਨੁਕਸਾਨ ਕੀਤਾ ਹੈ ਅਤੇ ਕਿਸਾਨਾਂ ਦੀਆਂ ਖੇਤਾਂ, ਘਰਾਂ ਤੇ ਪਿੰਡਾਂ ਵਿੱਚ ਇਸ ਬਰਸਾਤੀ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਹੈ। ਸਤਲੁਜ ਦਰਿਆ ਦੇ ਕਿਨਾਰੇ ਵੱਸੇ ਲਗਭਗ ਦੋ ਦਰਜਨ ਤੋਂ ਵੱਧ ਪਿੰਡਾਂ ਵਿੱਚ ਸਤਲੁਜ ਦਰਿਆ ਤੇ ਸਵਾਂ ਨਦੀ ਵਿੱਚ ਭਾਰੀ ਮਾਤਰਾ ਵਿੱਚ ਪਾਣੀ ਆ ਜਾਣ ਕਾਰਨ ਪਿੰਡਾਂ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਜਿੱਥੇ ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਉੱਥੇ ਹੁਣ ਇਸ ਪਾਣੀ ਕਰਕੇ ਬਿਮਾਰੀਆਂ (ਮਲੇਰੀਆ ਅਤੇ ਡੇਂਗੂ) ਦਾ ਖ਼ਤਰਾ ਵੀ ਵੱਧ ਗਿਆ ਹੈ। ਹਾਲਾਂਕਿ ਹੁਣ ਇਸ ਨੂੰ ਲੈ ਕੇ ਸਿਹਤ ਵਿਭਾਗ ਸਤਰਕ ਨਜ਼ਰ ਆ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਭਾਰੀ ਬਰਸਾਤ ਤੋ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਘਰ-ਘਰ ਜਾ ਕੇ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਜਾ ਰਹੀ ਹੈ ਤੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣੋਂ ਰੋਕਿਆ ਜਾ ਸਕੇ।
ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਮੈਡੀਕਲ ਟੀਮਾਂ ਬਣਾ ਕੇ ਪਿੰਡਾਂ ਵਿੱਚ ਭੇਜਿਆ ਜਾ ਰਿਹਾ ਹੈ। ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦੇ ਕੰਮ ਦਾ ਜਾਇਜਾ ਵੀ ਉਹਨਾਂ ਵਲੋਂ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਵੱਲੋਂ ਲਗਾਤਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਆਮ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਵੱਲੋਂ ਸਮੇਂ ਸਮੇਂ ਇਸ ਬਾਰੇ ਫੀਡਬੈਕ ਵੀ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟੀਰੀਆਂ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਪਾਣੀ ਕਿਸੇ ਸਾਫ ਤੇ ਸੁਰੱਖਿਅਤ ਸਰੋਤ ਤੋਂ ਹੀ ਪੀਵੋ, ਸਟੋਰ ਕੀਤੇ ਪਾਣੀ ਦੀ ਵਰਤੋਂ ਕਰਨ ਤੋਂ ਪਹਿਲਾਂ ਆਪਣੇ ਹੱਥ ਜ਼ਰੂਰ ਧੋਵੋ।
ਭੋਜਨ ਨੂੰ ਚੰਗੀ ਤਰ੍ਹਾਂ ਪਕਾਓ ਅਤੇ ਇਸਨੂੰ ਸਹੀ ਤਾਪਮਾਨ 'ਤੇ ਸਟੋਰ ਕਰੋ। ਭੋਜਨ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕਰੋ। ਉਨ੍ਹਾਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਜਰੂਰ ਧੋਵੋ। ਬੱਚਿਆਂ ਨੂੰ ਹੜ੍ਹ ਦੇ ਪਾਣੀ ਵਿੱਚ ਤੁਰਨ ਤੋਂ ਰੋਕੋ ,ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਮੱਛਰਦਾਨੀ ਦੀ ਵਰਤੋਂ ਕਰੋ।
- ਬਿਮਲ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ
ਇਹ ਵੀ ਪੜ੍ਹੋ: Beas River Flood News: ਬਿਆਸ ਦਰਿਆ ਨਾਲ ਲਗਦੇ ਇਲਾਕਿਆਂ ਵਿੱਚ ਵਧਿਆ ਹੜ੍ਹ ਦਾ ਖ਼ਤਰਾ! ਲੋਕਾਂ ਵਿੱਚ ਸਹਿਮ ਦਾ ਮਾਹੌਲ
(For more news apart from Health Preparedness in Sri Anandpur Sahib Flood, stay tuned to Zee PHH)