Punjab Floods 2023 death toll and latest update news: ਹਾਲ ਹੀ ਵਿੱਚ ਹੂਏ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਜਿੱਥੇ ਕਈ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ ਹੈ ਉੱਥੇ 4,000 ਤੋਂ ਵੱਧ ਲੋਕ ਪੰਜਾਬ ਦੇ 155 ਰਾਹਤ ਕੈਂਪਾਂ ਵਿੱਚ ਰਹਿਣ ਨੂੰ ਮਜਬੂਰ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਹਾਲ ਹੀ 'ਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਠੱਪ ਹੁੰਦਾ ਦਿਖਾਈ ਦਿੱਤੀ ਹੈ। ਇਸ ਦੌਰਾਨ ਕਈ ਰਿਹਾਇਸ਼ੀ ਅਤੇ ਵਾਹੀਯੋਗ ਜ਼ਮੀਨਾਂ ਦੇ ਵੱਡੇ ਹਿੱਸੇ 'ਚ ਹੜ੍ਹ ਨੇ ਪੈਰ ਪਸਾਰੇ ਹੋਏ ਹਨ। 


COMMERCIAL BREAK
SCROLL TO CONTINUE READING

ਅਜਿਹੇ 'ਚ ਅਧਿਕਾਰੀਆਂ ਵੱਲੋਂ ਰਾਹਤ ਕਾਰਜ ਜਾਰੀ ਹਨ ਅਤੇ ਘੱਗਰ ਦਰਿਆ ਦੇ ਨਾਲ-ਨਾਲ ਬਣੇ 'ਧੁੱਸੀ ਬੰਨ੍ਹਾਂ' ਵਿੱਚ ਪਾੜਾਂ ਨੂੰ ਪੁੱਟਿਆ ਜਾ ਰਿਹਾ ਹੈ। ਸਰਕਾਰੀ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਪੰਜਾਬ 'ਚ ਹੜ੍ਹ ਪ੍ਰਭਾਵਿਤ 26,482 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। 


ਮਿਲੀ ਜਾਣਕਾਰੀ ਦੇ ਮੁਤਾਬਕ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸਏਐਸ ਨਗਰ, ਜਲੰਧਰ, ਸੰਗਰੂਰ, ਐਸਬੀਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ 1,438 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। 


ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਰਾਜ ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ ਤਕਰੀਬਨ 4,234 ਲੋਕ ਰਹਿ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਹੜ੍ਹਾਂ ਕਾਰਨ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ ਹੈ।


ਫਿਲਹਾਲ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਅਤੇ ਸਰਦੂਲਗੜ੍ਹ ਸਬ-ਡਿਵੀਜ਼ਨਾਂ ਵਿੱਚ ਘੱਗਰ ਦਰਿਆ ਦੇ ਨਾਲ ਲੱਗਦੇ ਮਿੱਟੀ ਦੇ ਬੰਨ੍ਹਾਂ 'ਚ ਪਾੜ ਪੈਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਜਿਸ ਕਰਕੇ ਕਈ ਪਿੰਡਾਂ ਵਿੱਚ ਪਾਣੀ ਦਾਖ਼ਲ ਹੋ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਪਾੜ ਬੁਢਲਾਡਾ ਦੇ ਚਾਂਦਪੁਰਾ ਬੰਨ੍ਹ ਅਤੇ ਸਰਦੂਲਗੜ੍ਹ ਦੇ ਪਿੰਡ ਰੋੜਕੀ ਨੇੜੇ ਸ਼ਨੀਵਾਰ ਨੂੰ ਵਾਪਰਿਆ ਸੀ।


ਇਸ ਤੋਂ ਬਾਅਦ ਮਾਨਸਾ ਦੇ ਸਰਦੂਲਗੜ੍ਹ ਦੇ ਪਿੰਡ ਝੰਡੇ ਖੁਰਦ ਅਤੇ ਇੱਕ ਹੋਰ ਪਿੰਡ 'ਚ ਵਿੱਚ ਦੋ ਹੋਰ ਪਾੜਾਂ ਆਈਆਂ। ਚਾਂਦਪੁਰਾ ਬੰਨ੍ਹ ਨੇੜੇ ਪਾੜ ਪੈਣ ਕਾਰਨ ਘੱਗਰ ਦਰਿਆ ਦਾ ਪਾਣੀ ਗੋਰਖਨਾਥ, ਬੀਰੇਵਾਲਾ ਡੋਗਰਾ ਅਤੇ ਚੱਕ ਅਲੀਸ਼ੇਰ ਪਿੰਡਾਂ ਸਣੇ ਕਈ ਪਿੰਡਾਂ ਵਿੱਚ ਦਾਖਲ ਹੋ ਗਿਆ।


ਇਹ ਵੀ ਪੜ੍ਹੋ: Bhakra Dam News: ਗੋਬਿੰਦ ਸਾਗਰ ਝੀਲ ਦਾ ਪਾਣੀ ਭਾਖੜਾ ਡੈਮ ਦੇ ਫਲੱਡ ਗੇਟਾਂ ਤੱਕ ਪੁੱਜਿਆ


(For more news apart from Punjab Floods 2023 death toll and latest update news, stay tuned to Zee PHH)