Kuldeep Singh Dhaliwal during Punjab Floods 2023: ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਨੇ ਕਾਫੀ ਤਬਾਹੀ ਮਚਾਈ ਹੋਈ ਹੈ ਅਤੇ ਇਸ ਦੌਰਾਨ ਹਰ ਕੋਈ ਸੂਬੇ ਦੇ ਉਨ੍ਹਾਂ ਇਲਾਕਿਆਂ ਦੇ ਮੁੜ ਸੁਰਜੀਤ ਹੋਣ ਦੀ ਅਰਦਾਸ ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 


COMMERCIAL BREAK
SCROLL TO CONTINUE READING

ਇਸ ਦੌਰਾਨ ਪੰਜਾਬ ਸਰਕਾਰ ਦੇ ਕਈ ਮੰਤਰੀ ਤੇ ਐਮਪੀ ਖੁਦ ਜ਼ਮੀਨੀ ਪੱਧਰ 'ਤੇ ਲੋਕਾਂ ਦੀ ਮਦਦ ਕਰਦੇ ਹੋਏ ਦੇਖੇ ਗਏ। ਇਸੇ ਤਰ੍ਹਾਂ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਵੀ ਲੋਕਾਂ ਦੀ ਮਦਦ ਲਈ ਅੱਗੇ ਆਏ। 


ਬੀਤੀਂ ਰਾਤ ਉਨ੍ਹਾਂ ਆਪਣੇ ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਸਾਂਝਾ ਕਰਦਿਆਂ ਕਿਹਾ ਕਿ "ਜਿਸ ਇਲਾਕੇ ਵਿੱਚ ਹੜ੍ਹ ਦਾ ਪਾਣੀ ਵੜ ਜਾਂਦਾ ਹੈ, ਉੱਥੇ ਪਹੁੰਚਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ, ਪਰ ਮੇਰੇ ਲੋਕ ਮਦਦ ਲਈ ਪੁਕਾਰ ਰਹੇ ਸਨ, ਇਸ ਲਈ ਮੈਂ ਪਾਣੀ ਦੇ ਵਿੱਚ 5 ਕਿਲੋਮੀਟਰ ਤੱਕ ਟਰੈਕਟਰ ਚਲਾ ਕੇ ਜੰਗਲ ਪਾਰ ਕਰਕੇ ਉਹਨਾਂ ਲੋਕਾਂ ਤੱਕ ਪਹੁੰਚਿਆ ਅਤੇ ਅਧਿਕਾਰੀਆਂ ਵੱਲੋਂ ਕੀਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ।" 


 



 


ਇਨ੍ਹਾਂ ਹੀ ਨਹੀਂ ਇਸ ਤੋਂ ਪਹਿਲਾਂ ਵੀ ਕੁਲਦੀਪ ਧਾਲੀਵਾਲ ਜ਼ਮੀਨੀ ਪੱਧਰ 'ਤੇ ਜਾ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜਾ ਲੈ ਚੁੱਕੇ ਹਨ। ਇਸ ਤੋਂ ਪਹਿਲਾਂ 21 ਜੁਲਾਈ ਨੂੰ ਉਹ ਡੀਸੀ, ਐਸ.ਐਸ.ਪੀ ਤੇ ਐਸ.ਡੀ.ਐਮ ਅਤੇ ਹੋਰ ਅਧਿਕਾਰੀਆ ਨੂੰ ਨਾਲ ਲੈਕੇ ਦਰਿਆ ਦੇ ਪਾਰ ਪਿੰਡ ਘਣੀਏ ਕੇ ਬੇੜ ਅਤੇ ਪਿੰਡ ਕਸੋਵਾਲ 'ਚ ਫਸੇ ਲੋਕਾਂ ਲਈ ਪਹਿਲਾਂ ਕਿਸ਼ਤੀ , ਫਿਰ ਟਰੈਕਟਰ ਲੈ ਕੇ ਰਾਸ਼ਨ ਦਾ ਸਮਾਨ ਲੈ ਕੇ ਗਏ ਸਨ। 


ਇਸ ਦੌਰਾਨ ਉਨ੍ਹਾਂ ਜਾਣਕਾਰੀ ਦਿੱਤੀ ਸੀ ਕਿ ਹੜ੍ਹ ਕਰਕੇ ਫਸਲ ਦਾ ਕਾਫੀ ਨੁਕਸਾਨ ਹੋਇਆ ਪਰ ਵਾਹਿਗੁਰੂ ਜੀ ਦੀ ਕਿਰਪਾ ਸਦਕਾ ਕਿਸੇ ਦੀ ਜਾਨ ਮਾਲ ਦਾ ਨੁਕਸਾਨ ਨਹੀਂ ਹੋਇਆ। ਫਸਲ ਦਾ ਨੁਕਸਾਨ ਵੀ ਸਿਰਫ ਦਰਿਆ ਦੇ ਕਿਨਾਰੇ ਲੱਗਦੇ ਇਲਾਕਿਆਂ 'ਚ ਹੀ ਹੋਇਆ ਸੀ ਜਿਸ ਦੇ ਲਈ ਕੁਲਦੀਪ ਧਾਲੀਵਾਲ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਇਸਦੀ ਭਰਪਾਈ ਪੰਜਾਬ ਸਰਕਾਰ ਕਰੇਗੀ। 


ਇਹ ਵੀ ਪੜ੍ਹੋ: Punjab News: 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ PSPCL ਦਾ ਜੂਨੀਅਰ ਇੰਜੀਨੀਅਰ


(For more news apart from Kuldeep Singh Dhaliwal during Punjab Floods 2023, stay tuned to Zee PHH)