Punjab Flood 2023 News Update: ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਕਈ ਇਲਾਕੇ ਅਜੇ ਵੀ ਹੜ੍ਹ ਨਾਲ ਪ੍ਰਭਾਵਿਤ ਹਨ ਅਤੇ ਇਹਨਾਂ ਇਲਾਕਿਆਂ ਵਿੱਚ ਬਚਾਅ ਕਾਰਜਾਂ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ, ਫੌਜ ਅਤੇ ਬੀਐਸਐਫ ਦੀਆਂ ਕਈ ਟੀਮਾਂ ਨੂੰ ਕੰਮ ਵਿੱਚ ਲਗਾਇਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਗੱਲ ਸਪਸ਼ਟ ਕੀਤੀ ਗਈ ਹੈ ਅਤੇ "ਸਥਿਤੀ ਬਿਲਕੁਲ ਕੰਟਰੋਲ ਵਿੱਚ ਹੈ।" (Punjab CM Bhagwant Mann on Floods 2023) 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਬਚਾਅ ਕਾਰਜ 'ਚ ਸ਼ਾਮਿਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਖੜਾ ਅਤੇ ਪੌਂਗ ਡੈਮਾਂ ਤੋਂ ਵਾਧੂ ਪਾਣੀ ਛੱਡਣ ਕਰਕੇ ਉਕਤ ਤਿੰਨਾਂ ਜ਼ਿਲ੍ਹਿਆਂ ਦੇ ਵੱਡੇ ਹਿੱਸੇ ਵਿੱਚ ਪਾਣੀ ਭਰ ਗਿਆ ਹੈ ਅਤੇ ਨਾਲ ਹੀ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਵੀ ਪਾਣੀ ਦਾ ਪੱਧਰ ਵਧ ਗਿਆ ਹੈ।


ਦੱਸਣਯੋਗ ਹੈ ਕਿ ਸਤਲੁਜ ਦਰਿਆ 'ਤੇ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਪੌਂਗ ਡੈਮ - ਦੋਵੇਂ ਹਿਮਾਚਲ ਪ੍ਰਦੇਸ਼ ਵਿੱਚ - ਭਾਰੀ ਮੀਂਹ ਦੇ ਕਾਰਨ ਭਰ ਰਹੇ ਹਨ। ਇਸ ਦੌਰਾਨ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਦਰਿਆਵਾਂ ਦੇ ਕੰਢੇ ਵਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਗਈ ਹੈ।


ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਹੀ ਰਹਿਣਗੇ। ਦੂਜੇ ਪਾਸੇ ਰੂਪਨਗਰ ਦੇ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 17-18 ਅਗਸਤ ਨੂੰ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਹੁਸ਼ਿਆਰਪੁਰ ਵਿੱਚ, ਮੁਕੇਰੀਆਂ, ਟਾਂਡਾ, ਦਿਉਆ ਅਤੇ ਤਲਵਾੜਾ ਵਿੱਚ ਬਿਆਸ ਦੇ ਕੰਢਿਆਂ ਦੇ ਨੇੜਲੇ ਇਲਾਕਿਆਂ ਵਿੱਚ ਲਿੰਕ ਸੜਕਾਂ ਅਤੇ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਮੁਕੇਰੀਆਂ ਬਲਾਕ ਵਿੱਚ ਹਲਕਾ ਜਨਾਰਦਨ, ਮੋਤਲਾ, ਮਿਆਣੀ ਮੱਲ੍ਹਾ, ਕੋਲੀਆਂ, ਸਿੰਬਲੀ ਅਤੇ ਮਹਿਤਾਬਪੁਰ ਚਾਰ ਤੋਂ ਪੰਜ ਫੁੱਟ ਪਾਣੀ ਵਿੱਚ ਡੁੱਬ ਗਏ ਹਨ।


ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਟਵੀਟ ਰਾਹੀਂ ਲੋਕਾਂ ਨੂੰ ਸੁਨੇਹਾ ਦਿੱਤਾ ਗਿਆ ਕਿ "ਪੰਜਾਬ ਵਿੱਚ ਹੜ੍ਹ ਦੀ ਸਥਿਤੀ ਬਿਲਕੁੱਲ ਕੰਟਰੋਲ ਵਿੱਚ ਹੈ ..ਮੈਂ ਖੁਦ ਅਤੇ ਮੇਰੇ ਅਫਸਰ ਹਿਮਾਚਲ ਸਰਕਾਰ ਅਤੇ BBMB ਨਾਲ ਹਰ ਵਕਤ ਸੰਪਰਕ ਵਿੱਚ ਹਾਂ.. ਪੌਂਗ ਅਤੇ ਰਣਜੀਤ ਸਾਗਰ ਡੈਮ ਕੰਟਰੋਲ ਚ ਨੇ..ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨੀ ਸਾਡਾ ਫਰਜ਼ ਹੈ..ਕੁਦਰਤੀ ਆਫ਼ਤ ਹੈ ਸਭ ਮਿਲ ਕੇ ਇਸਦਾ ਸਾਹਮਣਾ ਕਰਾਂਗੇ…ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ.."  


ਇਹ ਵੀ ਪੜ੍ਹੋ: Bhakra Dam News: ਬੀਬੀਐਮਬੀ ਦਾ ਬਿਆਨ; ਅਗਲੇ 4-5 ਦਿਨ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ


(For more news apart from Punjab Flood news update today in Gurdaspur, Hoshiarpur, and Rupnagar news, stay tuned to Zee PHH)