Punjab Floods 2023: ਪਠਾਨਕੋਟ ਤੇ ਗੁਰਦਾਸਪੁਰ `ਚ ਹੜ੍ਹ ਦਾ ਖ਼ਤਰਾ! ਰਾਵੀ ਦਰਿਆ ਦੇ ਪਾਣੀ ਦਾ ਵਧਿਆ ਪੱਧਰ
Pathankot, Gurdaspur flood threat news: ਪ੍ਰਸ਼ਾਸਨ ਵੱਲੋਂ ਨੀਵੇਂ ਇਲਾਕਿਆਂ ਅਤੇ ਰਾਵੀ ਦਰਿਆ ਦੇ ਕੰਢੇ ਰਹਿ ਰਹੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ `ਤੇ ਲੈ ਜਾਇਆ ਗਿਆ।
Pathankot, Gurdaspur flood prone areas on alert news: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਕਰਤਾਰਪੁਰ ਕੋਰੀਡੋਰ ਕੋਲੋ ਧੁੱਸੀ ਬੰਨ 'ਚ ਪਾੜ ਪੈਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਪਾੜ ਪੈਣ ਨਾਲ ਪਾਣੀ ਭਾਰਤ ਪਾਕ ਸਰਹੱਦ ਨਾਲ ਲੱਗ ਗਿਆ ਹੈ ਅਤੇ ਲਗਾਤਾਰ ਵਧ ਰਿਹਾ ਪਾਣੀ ਖੇਤ ਡੁਬੋ ਰਿਹਾ ਹੈ ਅਤੇ ਫਸਲਾਂ ਬਰਬਾਦ ਹੋ ਰਹੀਆਂ ਹਨ।
ਪੰਜਾਬ ਵਿੱਚ ਬੀਤੇ ਕੁਝ ਦਿਨ ਪਹਿਲਾਂ ਪਏ ਮੀਂਹ ਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਤਬਾਹੀ ਮਚਾਈ ਹੋਈ ਹੈ ਅਤੇ ਅਜੇ ਵੀ ਕੁਝ ਇਲਾਕੇ ਅਜਿਹੇ ਹਨ ਜਿੱਥੇ ਹੜ੍ਹ ਦਾ ਕਹਿਰ ਬਣਿਆ ਹੋਇਆ ਹੈ। ਇਸ ਦੌਰਾਨ ਹੁਣ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਹੜ੍ਹ ਦਾ ਖ਼ਤਰਾ ਬਣ ਰਿਹਾ ਹੈ ਅਤੇ ਇਸ ਕਰਕੇ ਊਝ ਅਤੇ ਰਾਵੀ ਦਰਿਆਵਾਂ ਦੇ ਕੰਢਿਆਂ ਅਤੇ ਨੀਵੇਂ ਇਲਾਕਿਆਂ ਦੇ ਨੇੜੇ ਰਹਿ ਰਹੇ ਲੋਕਾਂ ਨੂੰ ਬੁੱਧਵਾਰ ਨੂੰ ਹੀ ਸੁਰੱਖਿਅਤ ਥਾਵਾਂ 'ਤੇ ਲੈ ਕੇ ਜਾਇਆ ਗਿਆ।
ਦੱਸਣਯੋਗ ਹੈ ਕਿ ਊਝ ਦਰਿਆ ਜੰਮੂ ਤੋਂ ਵਗਦੀ ਹੈ ਅਤੇ ਪਠਾਨਕੋਟ ਨੂੰ ਪਾਰ ਕਰਦਿਆਂ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਮਕੌੜਾ ਪੱਤਣ ਵਿਖੇ ਰਾਵੀ ਦਰਿਆ ਵਿੱਚ ਸ਼ਾਮਿਲ ਹੋ ਜਾਂਦੀ ਹੈ। ਇਸ ਦੌਰਾਨ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਨੂੰ ਦੇਖਦਿਆਂ ਊਝ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡ ਦਿੱਤਾ ਗਿਆ।
ਅਜਿਹੇ 'ਚ ਪ੍ਰਸ਼ਾਸਨ ਵੱਲੋਂ ਨੀਵੇਂ ਇਲਾਕਿਆਂ ਅਤੇ ਰਾਵੀ ਦਰਿਆ ਦੇ ਕੰਢੇ ਰਹਿ ਰਹੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਲੈ ਜਾਇਆ ਗਿਆ ਅਤੇ ਇਨ੍ਹਾਂ ਹੀ ਨਹੀਂ ਬਲਕਿ ਕੁਝ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦਾ ਕਹਿਣਾ ਹੈ ਕਿ ਊਝ ਦਰਿਆ ਦੇ ਕੰਢੇ ਤਕਰੀਬਨ ਕਰੀਬ 100 ਲੋਕ ਅਤੇ 350 ਪਸ਼ੂਆਂ ਸਨ ਜਿਨ੍ਹਾਂ ਨੂੰ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਗਿਆ ਹੈ।
ਦੋਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਦਰਿਆਵਾਂ ਦੇ ਕੰਡੇ ਰਹਿਣ ਵਾਲੇ ਲੋਕਾਂ ਨੂੰ ਚੌਕਸ ਬਰਤਨ ਦੀ ਹਦਾਇਤ ਕੀਤੀ ਸੀ। ਅਗਰਵਾਲ ਨੇ ਇਹ ਵੀ ਕਿਹਾ ਸੀ ਕਿ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਹੜ੍ਹ ਵਰਗੀ ਕਿਸੇ ਵੀ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਟੋਲ ਫਰੀ ਨੰਬਰ 1800-180-1852 'ਤੇ ਕਾਲ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਹਾਲ ਹੀ ਵਿੱਚ ਪਏ ਭਾਰੀ ਮੀਂਹ ਕਰਕੇ ਆਮ ਜਨਜੀਵਨ ਕਾਫੀ ਜਿਆਦਾ ਪ੍ਰਭਾਵਿਤ ਹੋਇਆ ਹੈ। ਇਨ੍ਹਾਂ ਹੀ ਨਹੀਂ ਬਲਕਿ ਰਿਹਾਇਸ਼ੀ ਅਤੇ ਵਾਹੀਯੋਗ ਜ਼ਮੀਨਾਂ ਦੇ ਵੱਡੇ ਹਿੱਸੇ ਵਿੱਚ ਵੀ ਹੜ੍ਹ ਨੇ ਦਾਸਤੱਕ ਦਿੱਤੀ ਹੈ।
ਇਹ ਵੀ ਪੜ੍ਹੋ: Punjab Floods 2023: ਪੰਜਾਬ ਵਿੱਚ 155 ਰਾਹਤ ਕੈਂਪਾਂ ਵਿੱਚ ਠਹਿਰੇ 4,000 ਤੋਂ ਵੱਧ ਹੜ੍ਹ ਪ੍ਰਭਾਵਿਤ ਲੋਕ, ਹੁਣ ਤੱਕ 38 ਮੌਤਾਂ
(For more news apart Pathankot, Gurdaspur flood prone areas on alert news, stay tuned to Zee PHH)