Punjab News: ਰਾਜਾ ਵੜਿੰਗ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੇਂਦਰ ਕੋਲੋਂ ਫੰਡ ਜਾਰੀ ਕਰਵਾਉਣ ਦੀ ਕੀਤੀ ਮੰਗ
Advertisement
Article Detail0/zeephh/zeephh1783714

Punjab News: ਰਾਜਾ ਵੜਿੰਗ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੇਂਦਰ ਕੋਲੋਂ ਫੰਡ ਜਾਰੀ ਕਰਵਾਉਣ ਦੀ ਕੀਤੀ ਮੰਗ

Punjab Politics News: ਪੰਜਾਬ 'ਚ ਹੜ੍ਹਾਂ ਨੂੰ ਲੈ ਕੇ ਕਾਂਗਰਸ ਨੇ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੀ ਜ਼ਿੰਦਗੀ ਨੂੰ ਲੀਹ ’ਤੇ ਲਿਆਉਣ ਲਈ 10,000 ਕਰੋੜ ਰੁਪਏ ਦੀ ਲੋੜ ਹੈ। ਸਰਕਾਰ ਨੂੰ ਇਸ ਦਾ ਐਲਾਨ ਕਰਨਾ ਚਾਹੀਦਾ ਹੈ।

 

Punjab News: ਰਾਜਾ ਵੜਿੰਗ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੇਂਦਰ ਕੋਲੋਂ ਫੰਡ ਜਾਰੀ ਕਰਵਾਉਣ ਦੀ ਕੀਤੀ ਮੰਗ

Punjab Politics News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਤੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ 10,000 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨ ਦੀ ਮੰਗ ਕੀਤੀ ਸੀ। 

ਇਸ ਦੌਰਾਨ ਅੱਜ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਉਣ ਲਈ ਟਵੀਟ ਕੀਤਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਟਵੀਟ ਦੇ ਜਰੀਏ ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ (Banwarilal Purohit) ਨੂੰ ਪੱਤਰ ਲਿਖਿਆ ਅਤੇ ਉਨ੍ਹਾਂ ਨੂੰ ਰਾਜ ਵਿੱਚ ਹੜ੍ਹ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। 

ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਕਰਕੇ ਪੰਜਾਬ ਦੇ ਕਿਸਾਨਾਂ, ਪ੍ਰਭਾਵਿਤ ਦੁਕਾਨਦਾਰਾਂ, ਦੁਖੀ ਪਰਿਵਾਰਾਂ, ਪਸ਼ੂਆਂ ਦੇ ਮਾਲਕਾਂ, ਹੜ੍ਹ ਪੀੜਤਾਂ ਦੇ ਮੁੜ ਵਸੇਬੇ ਅਤੇ ਮੁਰੰਮਤ ਦੇ ਕੰਮ ਲਈ ਮੁਆਵਜ਼ਾ ਦੇਣ ਲਈ 10,000 ਕਰੋੜ ਰੁਪਏ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਕਰਨ। 

ਇਹ ਵੀ ਪੜ੍ਹੋ: Mansa Flood News: ਚਾਂਦਪੁਰਾ ਬੰਨ੍ਹ ਟੁੱਟਣ ਨਾਲ ਵੱਧ ਰਿਹਾ ਪਾਣੀ ਦਾ ਪੱਧਰ; ਲੋਕ ਆਪਣੇ ਘਰ ਛੱਡਣ ਨੂੰ ਹੋਏ ਮਜ਼ਬੂਰ

ਦਰਅਸਲ ਪਾਰਟੀ ਦੇ ਦੋਵੇਂ ਲੀਡਰਾਂ ਵੱਲੋਂ ਮੂਨਕ ਅਤੇ ਕੜੈਲ ਸਮੇਤ ਘੱਗਰ ਨਦੀ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਬੀਤੇ ਦਿਨੀ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਬਚਾਅ ਕਾਰਜ ਵਿੱਚ ਦੇਰੀ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਲਈ 'ਆਪ' ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ ਅਤੇ ਨਾ ਹੀ ਇਸ ਨੂੰ ਰੋਕਿਆ ਜਾ ਸਕਦਾ ਸੀ ਪਰ ਇਸ ਲਾਪ੍ਰਵਾਹੀ ਲਈ ਇਕੱਲੀ 'ਆਪ' ਲੀਡਰਸ਼ਿਪ ਜ਼ਿੰਮੇਵਾਰ ਹੈ, ਜਿਸ ਕਾਰਨ ਪੰਜਾਬ ਦੇ ਹਾਲਾਤ ਵਿਗੜ ਗਏ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਚਾਰ ਲੱਖ ਹੈਕਟੇਅਰ ਵਾਹੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ, ਉਪਜਾਊ ਮਿੱਟੀ ਰੁੜ੍ਹ ਗਈ ਹੈ ।

ਇਹ ਵੀ ਪੜ੍ਹੋ: Kharar Firing News: ਖਰੜ 'ਚ ਦਿਨ ਦਿਹਾੜੇ ਚੱਲੀਆਂ ਗੱਲੀਆਂ; ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
 

Trending news