Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ `ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ
Kisan Andolan:ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ- ਕੇਂਦਰ ਦੀ ਆਵਾਜ਼ ਸੁਣਨੀ ਪਵੇਗੀ, ਨਹੀਂ ਤਾਂ ਜੋ ਵੀ ਹੋਵੇਗਾ ਸਹੀ ਨਹੀਂ ਹੋਵੇਗਾ।
Kisan Andolan: ਕਿਸਾਨ ਦਾ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਅੱਜ ਦਿੱਲੀ ਵੱਲ ਕੂਚ ਦਾ ਤੀਜਾ ਦਿਨ ਹੈ। ਸ਼ੰਭੂ ਸਰਹੱਦ 'ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਅੱਜ ਕਿਸਾਨਾਂ ਦੀ ਕੇਂਦਰ ਨਾਲ ਸ਼ਾਮ 5 ਵਜੇ ਇੱਕ ਵਾਰ ਫਿਰ ਮੀਟਿੰਗ ਹੋਵੇਗੀ। ਇਸ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ 'ਤੇ ਵੱਡਾ ਬਿਆਨ ਦਿੱਤਾ ਹੈ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ- ਰਾਹੁਲ ਗਾਂਧੀ ਨੇ ਬਹੁਤ ਵਧੀਆ ਬਿਆਨ ਦਿੱਤਾ ਹੈ ਕਿ ਅਸੀਂ ਐਮਐਸਪੀ ਗਾਰੰਟੀ ਲਿਆਵਾਂਗੇ। ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ। ਮਨਮੋਹਨ ਸਿੰਘ ਦੀ ਸਰਕਾਰ ਆਉਣ 'ਤੇ 1.44 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ, ਪਰ ਅੱਜ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਕਰਜ਼ਿਆਂ ਦੀ ਗੱਲ ਨਹੀਂ ਕਰਦੀਆਂ।
ਇਹ ਵੀ ਪੜ੍ਹੋ: Punjab Kisan Andolan Live Update: ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਹੋਵੇਗੀ ਮੀਟਿੰਗ ਅੱਜ
ਹੁਣ ਆਖਰਕਾਰ ਕਿਸਾਨਾਂ ਨੂੰ ਮੁੜ ਸੰਘਰਸ਼ ਦੇ ਰਾਹ ਤੁਰਨਾ ਪਿਆ ਹੈ। ਇਹ ਸੰਘਰਸ਼ ਬਹੁਤ ਸ਼ਕਤੀਸ਼ਾਲੀ ਹੋਣ ਵਾਲਾ ਹੈ, ਇਸ ਲਈ ਸਰਕਾਰ ਨੂੰ ਇਸ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਇਸ ਮਸਲੇ ਨੂੰ ਤੁਰੰਤ ਹੱਲ ਕੀਤਾ ਜਾਵੇ।
ਇਸ ਤੋਂ ਪਹਿਲਾਂ ਅੱਜ ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ- ਕੇਂਦਰ ਨੂੰ ਆਵਾਜ਼ ਸੁਣਨੀ ਪਵੇਗੀ, ਨਹੀਂ ਤਾਂ ਜੋ ਵੀ ਹੋਵੇਗਾ ਸਹੀ ਨਹੀਂ ਹੋਵੇਗਾ। ਸਾਡੀ ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਹੋਈ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨਾਲ ਗੱਲ ਕਰਨ ਤਾਂ ਜੋ ਅਸੀਂ ਆਪਣੀਆਂ ਮੰਗਾਂ ਦੇ ਹੱਲ ਤੱਕ ਪਹੁੰਚ ਸਕੀਏ।
ਇਸ ਦੇ ਨਾਲ ਹੀ ਅੱਜ ਸੰਯੁਕਤ ਕਿਸਾਨ ਮੋਰਚਾ (SKM) ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਅੱਜ ਦੁਪਹਿਰ 11 ਵਜੇ ਤੋਂ ਦੁਪਹਿਰ 2 ਵਜੇ ਤੱਕ 3 ਘੰਟੇ ਲਈ ਮੁਫ਼ਤ ਕਰ ਦੇਵੇਗਾ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: Kisan Andolan 2.0: ਕਿਸਾਨ ਅੰਦੋਲਨ 'ਚ ਜ਼ਖਮੀ ਕਿਸਾਨਾਂ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ, ਸਿਹਤ ਮੰਤਰੀ ਦਾ ਐਲਾਨ