Fake Encounter News(Manish Sharma): ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਆਰ.ਕੇ. ਗੁਪਤਾ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ 1993 ਦੇ ਇੱਕ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈਂ। ਸਾਲ 1992 ਵਿਚ ਇਕ ਹਿੰਦੂ ਨੌਜਵਾਨ ਗੁਲਸ਼ਨ ਕੁਮਾਰ ਨੂੰ ਉਸ ਦੇ ਤਰਨ ਤਾਰਨ ਘਰੋਂ ਚੁੱਕ ਕੇ ਤਿੰਨ ਹੋਰਨਾਂ ਨਾਲ ਝੂਠੇ ਮੁਕਾਬਲੇ ਵਿਚ ਅੱਤਵਾਦੀ ਦੱਸ ਕੇ ਮਾਰਨ ਦਿੱਤਾ ਸੀ।


COMMERCIAL BREAK
SCROLL TO CONTINUE READING

ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਅੱਜ ਸਜ਼ਾ ਸੁਣਾਉਂਦੇ ਹੋਏ ਐਸਐਚਓ ਗੁਰਚਰਨ ਸਿੰਘ ਨੂੰ ਉਮਰ ਕੈਦ ਦੇ ਨਾਲ ਵੱਖ-ਵੱਖ ਧਾਰਾਵਾਂ ਦੇ ਤਹਿਤ 3.75 ਲੱਖ ਰੁਪਏ ਜੁਰਮਾਨਾ ਅਤੇ ਸੇਵਾ ਮੁਕਤ ਡੀਆਈਜੀ ਦਿਲਬਾਗ ਸਿੰਘ ਨੂੰ 50 ਹਜ਼ਰ ਰੁਪਏ ਜੁਰਮਾਨਾ ਅਤੇ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ।


ਸੀਬੀਆਈ ਨੇ ਇਹ ਕੇਸ ਚਮਨ ਲਾਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਸੀ ਕਿ 22.6.1993 ਨੂੰ ਉਸ ਦੇ ਪੁੱਤਰਾਂ ਪਰਵੀਨ ਕੁਮਾਰ, ਬੌਬੀ ਕੁਮਾਰ ਅਤੇ ਗੁਲਸ਼ਨ ਕੁਮਾਰ ਨੂੰ ਡੀਐਸਪੀ ਦਿਲਬਾਗ ਸਿੰਘ ਅਤੇ ਐਸਐਚਓ ਸਿਟੀ ਤਰਨਤਾਰਨ ਗੁਰਬਚਨ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਗ੍ਰਿਫ਼ਤਾਰ ਕੀਤਾ ਸੀ। ਗੁਲਸ਼ਨ ਕੁਮਾਰ ਨੂੰ ਛੱਡ ਕੇ ਬਾਕੀ ਸਾਰੇ ਕੁਝ ਦਿਨਾਂ ਬਾਅਦ ਰਿਹਾਅ ਕਰ ਦਿੱਤੇ ਗਏ ਸਨ।


ਚਮਨ ਲਾਲ ਨੇ ਆਪਣੀ ਸ਼ਿਕਾਇਤ ਵਿੱਚ ਅੱਗੇ ਕਿਹਾ ਕਿ ਉਸ ਦਾ ਪੁੱਤਰ ਗੁਲਸ਼ਨ ਕੁਮਾਰ ਜੋ ਕਿ ਤਰਨ ਤਾਰਨ ਵਿਖੇ ਸਬਜ਼ੀ ਵਿਕਰੇਤਾ ਸੀ ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਨਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਫਿਰ 22.7.1993 ਨੂੰ ਉਸ ਨੂੰ ਤਿੰਨ ਹੋਰ ਵਿਅਕਤੀਆਂ ਨਾਲ ਮਿਲ ਕੇ ਇੱਕ ਫਰਜੀ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਉਨ੍ਹਾਂ ਦੇ ਹਵਾਲੇ ਨਹੀਂ ਕੀਤੀ ਗਈ ਅਤੇ ਲਾਵਾਰਿਸ ਸਸਕਾਰ ਕਰ ਦਿੱਤਾ ਗਿਆ। 


ਪੰਜਾਬ ਪੁਲਿਸ ਵੱਲੋਂ ਲਾਵਾਰਿਸ ਲਾਸ਼ਾਂ ਦੇ ਵੱਡੇ ਪੱਧਰ ''ਤੇ ਸਸਕਾਰ ਕਰਨ ਸਬੰਧੀ ਸੁਪਰੀਮ ਕੋਰਟ ਦੇ 15.11.1995 ਦੇ ਹੁਕਮਾਂ ਦੀ ਪਾਲਣਾ ਕਰਦਿਆਂ, 28.2.1997 ਨੂੰ ਸੀ.ਬੀ.ਆਈ. ਨੇ ਡੀ.ਐਸ.ਪੀ. ਦਿਲਬਾਗ ਸਿੰਘ ਅਤੇ ਹੋਰਨਾ ਵਿਰੁੱਧ ਅਗਵਾ, ਗੈਰ-ਕਾਨੂੰਨੀ ਹਿਰਾਸਤ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਸੀ। 


ਸੀਬੀਆਈ ਨੇ ਗੁਲਸ਼ਨ ਕੁਮਾਰ ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ 7.5.1999 ਨੂੰ ਤਫ਼ਤੀਸ਼ ਮੁਕੰਮਲ ਕਰਕੇ ਜ਼ਿਲ੍ਹਾ ਤਰਨਤਾਰਨ ਦੇ ਪੁਲਿਸ ਅਧਿਕਾਰੀ ਡੀਐਸਪੀ ਦਿਲਬਾਗ ਸਿੰਘ, ਇੰਸਪੈਕਟਰ ਗੁਰਬਚਨ ਸਿੰਘ, ਏਐਸਆਈ ਅਰਜੁਨ ਸਿੰਘ, ਏਐਸਆਈ ਦਵਿੰਦਰ ਸਿੰਘ ਅਤੇ ਏਐਸਆਈ ਬਲਬੀਰ ਸਿੰਘ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਪਰ ਮੁਕੱਦਮੇ ਦੌਰਾਨ ਮੁਲਜ਼ਮ ਅਰਜੁਨ ਸਿੰਘ, ਦਵਿੰਦਰ ਸਿੰਘ ਅਤੇ ਬਲਬੀਰ ਸਿੰਘ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਖਿਲਾਫ ਕਾਰਵਾਈ ਖਤਮ ਕਰ ਦਿੱਤੀ ਗਈ ਸੀ। 


ਦੂਜੇ ਪਾਸੇ ਸੀਬੀਆਈ ਨੇ ਇਸ ਕੇਸ ਵਿੱਚ 32 ਗਵਾਹਾਂ ਦਾ ਹਵਾਲਾ ਦਿੱਤਾ ਸੀ ਪਰ ਮੁਕੱਦਮੇ ਦੌਰਾਨ ਸਿਰਫ਼ 15 ਗਵਾਹਾਂ ਦੀ ਗਵਾਹੀ ਦਿੱਤੀ ਗਈ ਕਿਉਂਕਿ ਜ਼ਿਆਦਾਤਰ ਮੁਲਜ਼ਮਾਂ ਦੀ ਦੇਰੀ ਨਾਲ ਚੱਲ ਰਹੇ ਮੁਕੱਦਮੇ ਦੌਰਾਨ ਮੌਤ ਹੋ ਗਈ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਖਾਰਜ ਕਰ ਦਿੱਤਾ ਗਿਆ ਸੀ। 


ਜਿਕਰਯੋਗ ਹੈ ਕਿ ਇਸ ਕੇਸ ਦੀ ਘਟਨਾ ਮਿਤੀ 22.6.1992 ਦੀ ਹੈ ਪਰ ਦੋਸ਼ੀ ਖਿਲਾਫ 7.2.2022 ਨੂੰ ਆਰੋਪੀਆਂ ਖਿਲਾਫ ਦੋਸ਼ ਤੈਅ ਕੀਤੇ ਗਏ ਸਨ ਅਤੇ ਇਸ ਲਈ 25.4.2022 ਨੂੰ ਹੇਠਲੀ ਅਦਾਲਤ ਵਿਚ ਪਹਿਲੇ ਗਵਾਹ ਦੇ ਬਿਆਨ ਦਰਜ ਕੀਤੇ ਗਏ ਸਨ, ਭਾਵ ਲਗਭਗ 30 ਸਾਲ ਬਾਅਦ। ਇਸੇ ਤਰ੍ਹਾਂ ਇਸ ਕੇਸ ਦੇ ਸ਼ਿਕਾਇਤਕਰਤਾ ਚਮਨ ਲਾਲ ਦੀ ਵੀ ਬਿਆਨ ਦਰਜ ਕਰਨ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਦਿਲਬਾਗ ਸਿੰਘ ਨੂੰ ਧਾਰਾ 364 ਅਤੇ ਗੁਰਬਚਨ ਸਿੰਘ ਨੂੰ ਆਈ.ਪੀ.ਸੀ. ਦੀ ਧਾਰਾ 364,302,218 ਅਤੇ 201 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ।