Pratap Singh Kairon: ਸਾਬਕਾ ਮੰਤਰੀ ਪ੍ਰਤਾਪ ਸਿੰਘ ਕੈਰੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਦਿੱਤਾ ਸਪੱਸ਼ਟੀਕਰਨ
Pratap Singh Kairon: ਸ਼੍ਰੋਮਣੀ ਅਕਾਲੀ ਸਰਕਾਰ ਵੇਲੇ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣਾ ਸਪੱਸ਼ਟੀਕਰਨ ਦਿੱਤਾ।
Pratap Singh Kairon: ਸ਼੍ਰੋਮਣੀ ਅਕਾਲੀ ਸਰਕਾਰ ਵੇਲੇ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣਾ ਸਪੱਸ਼ਟੀਕਰਨ ਦਿੱਤਾ। ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਪੱਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਅਕਾਲੀ ਦਲ ਦੀ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਨੇ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਆਦੇਸ਼ ਪ੍ਰਤਾਪ ਸਿੰਘ ਵੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਹਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬੀਬੀ ਜਗੀਰ, ਡਾ: ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਨ।
ਦੱਸ ਦਈਏ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਟਕਸਾਲੀ ਕਰਾਰ ਦਿੰਦਿਆਂ 17 ਮੰਤਰੀਆਂ ਨੂੰ 15 ਦਿਨਾਂ 'ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ਅਨੁਸਾਰ ਅਕਾਲੀ ਦਲ ਦੇ ਮੰਤਰੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਹਨ।
ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 24 ਮਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਆਦੇਸ਼ ਪ੍ਰਤਾਪ ਸਿੰਘ ਸੁਖਬੀਰ ਸਿੰਘ ਬਾਦਲ ਦੇ ਸਾਲੇ ਹਨ।
ਇਹ ਵੀ ਪੜ੍ਹੋ : Doctors Strike News: ਡਾਕਟਰਾਂ ਤੇ ਕੈਬਨਿਟ ਦੀ ਸਬ ਕਮੇਟੀ ਵਿਚਾਲੇ ਬਣੀ ਸਹਿਮਤੀ; ਪੱਤਰ ਜਾਰੀ ਨਾ ਹੋਣ 'ਤੇ ਪੂਰੇ ਦਿਨ ਲਈ ਓਪੀਡੀ ਬੰਦ ਰੱਖਣ ਦਾ ਐਲਾਨ
ਇਹ ਫੈਸਲਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਸੀ।
ਕਾਬਿਲੇਗੌਰ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਤੋਂ ਬਾਅਦ ਕਈ ਅਕਾਲੀ ਆਗੂ ਆਪਣਾ-ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।
ਇਹ ਵੀ ਪੜ੍ਹੋ : Captain Yogesh Bairagi: ਵਿਨੇਸ਼ ਫੋਗਾਟ ਖਿਲਾਫ ਭਾਜਪਾ ਨੇ 'ਕੈਪਟਨ' ਨੂੰ ਮੈਦਾਨ 'ਚ ਉਤਾਰਿਆ, ਜਾਣੋ ਕੌਣ ਹੈ ਯੋਗੇਸ਼ ਬੈਰਾਗੀ