Punjab Fraud Travel Agents List: `ਫਰਜ਼ੀ ਟ੍ਰੈਵਲ ਏਜੰਟਾਂ ਦੀ ਸੂਚੀ ਤਿਆਰ, ਹੋਵੇਗੀ ਸਖ਼ਤ ਕਾਰਵਾਈ`
Punjab Fraud Travel Agents List news: ਦੱਸ ਦਈਏ ਕਿ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬਾ ਸਰਕਾਰ ਕੈਨੇਡਾ ਦੇ ਦੂਤਾਵਾਸ ਨਾਲ ਸੰਪਰਕ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਨੂੰ ਪੰਜਾਬ ਵਿੱਚ ਸਖ਼ਤ ਸਜ਼ਾ ਦਿੱਤੀ ਜਾਵੇ।
Punjab Fraud Travel Agents List news, informs Kuldeep Singh Dhaliwal: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਗਈ ਕਿ ਫ਼ਰਜ਼ੀ ਦਸਤਾਵੇਜ਼ਾਂ 'ਤੇ ਲੋਕਾਂ ਨੂੰ ਵਿਦੇਸ਼ ਭੇਜ ਕੇ ਧੋਖਾਧੜੀ ਕਰਨ ਵਾਲੇ ਬੇਈਮਾਨ ਇਮੀਗ੍ਰੇਸ਼ਨ ਏਜੰਟਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੁਲਦੀਪ ਧਾਲੀਵਾਲ (Kuldeep Singh Dhaliwal) ਦਾ ਕਹਿਣਾ ਹੈ ਪੰਜਾਬ ਸਰਕਾਰ ਅਜਿਹੇ ਟ੍ਰੈਵਲ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਣ ਵਾਲੇ ਸੂਬੇ ਦੇ ਨੌਜਵਾਨਾਂ ਦੀ ਹਰ ਸੰਭਵ ਮਦਦ ਕਰੇਗੀ। ਮੰਤਰੀ ਵੱਲੋਂ ਇਹ ਵੀ ਕਿਹਾ ਗਿਆ ਕਿ 11 ਜੁਲਾਈ ਨੂੰ ਪਰਵਾਸੀ ਭਾਰਤੀ ਮਾਮਲਿਆਂ ਦੇ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਅਜਿਹੇ ਟ੍ਰੈਵਲ ਏਜੰਟਾਂ ਵਿਰੁੱਧ ਸੰਭਾਵਿਤ ਉਪਾਵਾਂ ਬਾਰੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ।
ਬਿਆਨ ਵਿੱਚ ਪੰਜਾਬ ਦੀ ਇੱਕ ਔਰਤ ਦੀ ਕਹਾਣੀ ਦਾ ਵੀ ਹਵਾਲਾ ਦਿੱਤਾ ਗਿਆ ਜੋ ਟ੍ਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਕਾਰਨ 10 ਮਹੀਨਿਆਂ ਤੋਂ ਇਰਾਕ ਵਿੱਚ ਫਸ ਗਈ ਸੀ।
ਔਰਤ ਨੇ ਦਾਅਵਾ ਕੀਤਾ ਕਿ ਇੱਕ ਟ੍ਰੈਵਲ ਏਜੰਟ ਨੇ ਉਸ ਨੂੰ ਇੱਕ ਪੈਕੇਜਿੰਗ ਫਰਮ ਵਿੱਚ ਮੁਨਾਫ਼ੇ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਉਸ ਤੋਂ 80,000 ਰੁਪਏ ਲਏ ਗਏ ਸਨ, ਪਰ ਜਦੋਂ ਉਹ ਇਰਾਕ ਪਹੁੰਚੀ ਤਾਂ ਉਸ ਦਾ ਪਾਸਪੋਰਟ ਅਤੇ ਦਸਤਾਵੇਜ਼ ਖੋਹ ਲਏ ਗਏ ਅਤੇ ਕੁਝ ਸਮਝੌਤੇ 'ਤੇ ਦਸਤਖਤ ਕਰਨ ਲਈ ਕਿਹਾ ਗਿਆ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕਾਲੇ ਹਨੇਰੇ ਬੱਦਲਾਂ ਵਿਚਾਲੇ ਹੋਈ ਦਿਨ ਦੀ ਸ਼ੁਰੂਆਤ, ਜਾਣੋ ਕੀ ਕਹਿੰਦਾ ਹੈ ਮੌਸਮ ਵਿਭਾਗ!
ਇਸ ਤੋਂ ਬਾਅਦ ਉਸਨੇ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ, ਜਿਨ੍ਹਾਂ ਨੇ ਕੁਲਦੀਪ ਧਾਲੀਵਾਲ ਨਾਲ ਸੰਪਰਕ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਸੀ ਕਿ ਫਰਜ਼ੀ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਇਮੀਗ੍ਰੇਸ਼ਨ ਕਾਨੂੰਨ ਵਿੱਚ ਸੋਧ ਕਰਨ ਦੀ ਲੋੜ ਹੈ।
ਕੈਨੇਡਾ ਵਿੱਚ ਕਈ ਭਾਰਤੀ ਵਿਦਿਆਰਥੀਆਂ ਦੇ ਮਾਮਲੇ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬਾ ਸਰਕਾਰ ਕੈਨੇਡਾ ਦੇ ਦੂਤਾਵਾਸ ਨਾਲ ਸੰਪਰਕ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਨੂੰ ਪੰਜਾਬ ਵਿੱਚ ਸਖ਼ਤ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ: Punjab Fraud Agents news: ਪੰਜਾਬ ਵਿੱਚ ਫਰਜ਼ੀ IELTS ਅਤੇ ਇਮਗ੍ਰੇਸ਼ਨ ਸੈਂਟਰ ਚਲਾਉਣ ਵਾਲਿਆਂ ਦੀ ਨਹੀਂ ਹੁਣ ਖੈਰ
(For more news apart from Punjab Fraud Travel Agents List news, informs Kuldeep Singh Dhaliwal, stay tuned to Zee PHH)