Punjab Freedom Fighters Pension News: ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲੈਂਦੀਆਂ ਆਜ਼ਾਦੀ ਘੁਲਾਟੀਆਂ ਦੀਆਂ ਪੈਨਸ਼ਨ 'ਚ ਵਾਧਾ ਕਰ ਦਿੱਤਾ ਗਿਆ ਹੈ।  ਇਸਦੇ ਤਹਿਤ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀਆਂ ਪੈਨਸ਼ਨ ਹੁਣ 11,000 ਰੁਪਏ ਪ੍ਰਤੀ ਮਹੀਨਾ ਵਧਾ ਦਿੱਤੀ ਹੈ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਹ ਫੈਸਲਾ 1 ਅਗਸਤ 2023 ਤੋਂ ਲਾਗੂ ਹੋਵੇਗਾ। ਪਹਿਲਾਂ ਇਹ ਪੈਨਸ਼ਨ 9,400 ਰੁਪਏ ਮਹੀਨੇ ਹੁੰਦੀ ਸੀ ਅਤੇ ਹੁਣ ਇਸਨੂੰ ਵਧਾ ਕੇ 11,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ।  


ਦੱਸਿਆ ਜਾ ਰਿਹਾ ਹੈ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਪੰਜਾਬੀਆਂ ਨੂੰ ਉਨ੍ਹਾਂ ਸਾਰੇ ਬਹਾਦਰ ਯੋਧਿਆਂ 'ਤੇ ਮਾਣ ਹੈ ਜਿਨ੍ਹਾਂ ਦੀ ਬਦੌਲਤ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦਾ ਨਾਂ ਪ੍ਰਮੁੱਖਤਾ ਨਾਲ ਲਿਆ ਜਾਂਦਾ ਹੈ।


ਇਹ ਵੀ ਪੜ੍ਹੋ: Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ 


ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਹੁਣ 545 ਲਾਭਪਾਤਰੀਆਂ ਨੂੰ ਸਿੱਧੇ ਤੌਰ 'ਤੇ ਲਾਭ ਹੋਵੇਗਾ, ਜਿਨ੍ਹਾਂ ਵਿੱਚੋਂ ਖੁਦ ਆਜ਼ਾਦੀ ਘੁਲਾਟੀਆਂ, ਸੁਤੰਤਰਤਾ ਸੈਨਾਨੀਆਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਲੜਕੀਆਂ ਅਤੇ ਲੜਕੇ ਸ਼ਾਮਲ ਹਨ। 


ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪ੍ਰਸ਼ਾਸਨਿਕ ਵਿਭਾਗ ਦੇ ਪ੍ਰਸਤਾਵ ਦੇ ਮੁਤਾਬਕ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਗਏ ਫੈਸਲੇ ਦੇ ਮੁਤਾਬਲ 1 ਅਪ੍ਰੈਲ, 2021 ਤੋਂ ਆਜ਼ਾਦੀ ਘੁਲਾਟੀ ਸਨਮਾਨ ਦੀ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕੀਤੀ ਗਈ ਸੀ। ਅਜਿਹੇ 'ਚ ਹੁਣ ਵੱਧ ਰਹੀ ਮਹਿੰਗਾਈ ਦੇ ਦੇਖਦਿਆਂ ਇਸ ਰਾਸ਼ੀ ਨੂੰ ਵਧਾ ਕੇ 11,000 ਰੁਪਏ ਕਰ ਦਿੱਤਾ ਗਿਆ ਹੈ।  


ਇਹ ਵੀ ਪੜ੍ਹੋ: Punjab News: ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਵਿਧਾਇਕ ਰਾਣਾ ਇੰਦਰਪ੍ਰਤਾਪ ਨੇ ਖੁਦ ਵੱਲੋਂ ਤੋੜੇ ਬੰਨ੍ਹ ਨੂੰ ਮੁੜ ਜੋੜਨਾ ਕੀਤਾ ਸ਼ੁਰੂ


ਇਹ ਵੀ ਪੜ੍ਹੋ: Punjab News: ਸਰਦੂਲਗੜ੍ਹ ਦੇ ਲੋਕਾਂ ਸੁੱਖੀ ਸਾਂਦੀ ਨਿਕਲੀ ਰਾਤ, ਪਰ ਖ਼ਤਰਾ ਅਜੇ ਖ਼ਤਮ ਨਹੀਂ ਹੋਇਆ


 


(For more news apart from Punjab Freedom Fighters Pension News, stay tuned to Zee PHH)