Gangster Jaggu Bhagwanpuria News/(ਚੰਦਰ ਮੜੀਆ ਦੀ ਰਿਪੋਰਟ): ਕਪੂਰਥਲਾ ਦੀ ਉੱਚ ਸੁਰੱਖਿਆ ਵਾਲੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ।ਉਸ ਨੇ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਐਲਸੀਡੀ ਤੋੜ ਕੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਗੈਂਗਸਟਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। 


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਕ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਅਤੇ ਹੋਰ ਗੁੱਟਾਂ ਵਿਚਾਲੇ ਲੜਾਈ ਹੋਈ ਸੀ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਰੋਕ ਲਿਆ। ਇਸ ’ਤੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜੇਲ੍ਹ ਵਿੱਚ ਭੰਨਤੋੜ ਕੀਤੀ ਅਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।


ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਕੈਬਨਿਟ ਮੰਤਰੀ ਹੁਣ ਲਗਜ਼ਰੀ ਗੱਡੀਆਂ 'ਚ ਕਰਨਗੇ ਸਫਰ


ਜੇਲ੍ਹ ਸੂਤਰਾਂ ਅਨੁਸਾਰ ਉਸ ਨੇ ਗੁੱਸੇ ਵਿੱਚ ਆ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਐਲਸੀਡੀ ਸੁੱਟ ਦਿੱਤੀ। ਇਸ ਤਰ੍ਹਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜੇਲ੍ਹ ਦੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ। ਜਿਸ ਕਾਰਨ ਬਿਜਲੀ ਦੇ ਉਪਕਰਨਾਂ ਨਾਲ ਛੇੜਛਾੜ ਕਰਕੇ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਜਾਨ ਖਤਰੇ ਵਿੱਚ ਪਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੈਂਗਸਟਰ ਖਿਲਾਫ 427 ਆਈ.ਪੀ.ਸੀ. ਅਤੇ 42ਏ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।


ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ (ਸੁਰੱਖਿਆ) ਨਵਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ 29 ਦਸੰਬਰ 2023 ਨੂੰ ਐਲ.ਸੀ.ਡੀ. ਲਗਾਈ ਗਈ ਸੀ, ਤਾਂ ਜੋ ਬੈਰਕਾਂ 'ਚ ਬੰਦ ਕੱਟੜ ਅਪਰਾਧੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇ। ਜਿਸ ਜੇਲ੍ਹ ਵਿੱਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਬੰਦ ਸੀ।


ਉੱਥੇ ਉਸ ਦੀ ਚੱਕੀ ਦੇ ਇੱਕ ਹੋਰ ਕੈਦੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਜੱਗੂ ਨੇ ਗੁੱਸੇ 'ਚ ਆ ਕੇ ਐੱਲ.ਸੀ.ਡੀ. ਨੂੰ ਉਤਾਰ ਕੇ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਲੱਤ ਮਾਰ ਕੇ ਤੋੜ ਦਿੱਤਾ। ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ:  Punjab News: ਲੁਟੇਰਿਆਂ ਦੇ ਬੁਲੰਦ ਹੌਸਲੇ! ਸ੍ਰੀ ਮੁਕਤਸਰ ਸਾਹਿਬ 'ਚ ਦਿਨ ਦਹਾੜੇ ਲੱਖਾਂ ਦੀ ਚੋਰੀ, ਡਾਕਟਰ ਜ਼ਖ਼ਮੀ