Punjab News: ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਮੁਲਕਾਂ 'ਚ ਫਸੀਆਂ ਚਾਰ ਲੜਕੀਆਂ ਦੀ ਹੋਈ ਵਤਨ ਵਾਪਸੀ
Advertisement
Article Detail0/zeephh/zeephh1833940

Punjab News: ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਮੁਲਕਾਂ 'ਚ ਫਸੀਆਂ ਚਾਰ ਲੜਕੀਆਂ ਦੀ ਹੋਈ ਵਤਨ ਵਾਪਸੀ

Punjab Girls stucked abroad return India: ਇਸ ਦੌਰਾਨ ਹੋਰਾਂ ਲੜਕੀਆਂ ਵੱਲੋਂ ਵੀ ਆਪਣਾ ਤਸ਼ੱਦਦ ਬਿਆਨ ਕੀਤਾ ਗਿਆ ਅਤੇ ਆਪਣੀ ਦੁੱਖ ਭਰੀ ਕਹਾਣੀ ਨੂੰ ਸਾਂਝਾ ਕਰਕੇ ਨੌਜਵਾਨ ਪੀੜੀ ਨੂੰ ਵੀ ਸੁਨੇਹਾ ਦਿੱਤਾ ਗਿਆ।

Punjab News: ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਮੁਲਕਾਂ 'ਚ ਫਸੀਆਂ ਚਾਰ ਲੜਕੀਆਂ ਦੀ ਹੋਈ ਵਤਨ ਵਾਪਸੀ

Punjab Girls stucked in Arab countries return home news: ਤਕਰੀਬਨ 3 ਮਹੀਨਿਆਂ ਤੋਂ ਇਰਾਕ ਅਤੇ ਹੋਰ ਅਰਬ ਮੁਲਕਾਂ 'ਚ ਫਸੀਆਂ ਪੰਜਾਬ ਦੀਆਂ 4 ਧੀਆਂ ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਭਾਰਤ ਲਿਆਂਦਾ ਗਿਆ ਹੈ। ਪੀੜਤ ਲੜਕੀਆਂ ਨੇ ਨਿਰਮਲ ਕੁਟੀਆ ਪਹੁੰਚ ਕੇ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੇਕਰ ਭਾਰਤੀ ਅੰਬੈਸੀ ਉਨ੍ਹਾਂ ਦੀ ਮਦਦ ਨਾ ਕਰਦੀ ਤਾਂ ਉਨ੍ਹਾਂ ਲਈ ਨਰਕ ਭਰੀ ਜ਼ਿੰਦਗੀ 'ਚੋਂ ਨਿਕਲਣਾ ਮੁਮਕਿਨ ਨਹੀਂ ਹੁੰਦਾ। ਪੀੜਤ ਲੜਕੀਆਂ ਵੱਲੋਂ ਆਪਣੀ ਦੁੱਖ ਭਰੀ ਦਾਸਤਾਂ ਸੁਣਾਉਂਦਿਆਂ ਕਿਹਾ ਗਿਆ ਕਿ ਉਨ੍ਹਾਂ ਦੇ ਸਕੇ-ਸਬੰਧੀਆਂ ਤੇ ਟ੍ਰੈਵਲ ਏਜੰਟਾਂ ਵੱਲੋਂ ਉਨ੍ਹਾਂ ਨੂੰ ਅਜਿਹੇ ਸੁਫਨੇ ਦਿਖਾਏ ਗਏ ਕਿ ਉਹ ਇਨ੍ਹਾਂ ਠੱਗਾਂ ਦੇ ਝਾਂਸੇ 'ਚ ਆ ਗਈਆਂ।

ਭਾਰਤ ਵਾਪਸ ਪਰਤਣ 'ਤੇ ਦਰਦ ਬਿਆਨ ਕਰਦਿਆਂ ਇੱਕ ਲੜਕੀ ਨੇ ਦੱਸਿਆ ਕਿ ਉਸ ਦੀ ਰਿਸ਼ਤੇਦਾਰ ਨੇ ਉਸ ਨਾਲ ਸੰਪਰਕ ਕੀਤਾ ਸੀ ਅਤੇ ਉਸ ਨੂੰ ਘਰੇਲੂ ਕੰਮ ਦਾ ਕਹਿ ਕੇ ਗਰੀਸ ਭੇਜਣ ਦਾ ਲਾਰਾ ਲਾਇਆ ਤੇ ਮੋਟੀ ਤਨਖਾਹ ਦਾ ਲਾਲਚ ਵੀ ਦਿੱਤਾ ਸੀ ਪਰ ਗਰੀਸ ਭੇਜਣ ਦੀ ਥਾਂ ਧੋਖੇ ਨਾਲ ਇਰਾਕ ਭੇਜ ਦਿੱਤਾ ਤੇ ਉੱਥੇ ਇੱਕ ਕੰਪਨੀ ਕੋਲ ਉਸ ਨੂੰ ਵੇਚ ਦਿੱਤਾ ਗਿਆ। ਉਸ ਦਾ ਪਾਸਪੋਰਟ ਵੀ ਖੋਹ ਲਿਆ ਗਿਆ ਸੀ ਅਤੇ ਜਿੱਥੇ ਉਸ ਨੂੰ ਰੱਖਿਆ ਗਿਆ ਸੀ ਉਹ ਇਕ ਦਫ਼ਤਰ ਸੀ। ਪੀੜਤਾ ਨੇ ਦੱਸਿਆ ਕਿ ਉਸ ਨੂੰ ਦਿਮਾਗੀ ਤੇ ਸਰੀਰਕ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ।

ਇਸ ਦੌਰਾਨ ਹੋਰਾਂ ਲੜਕੀਆਂ ਵੱਲੋਂ ਵੀ ਆਪਣਾ ਤਸ਼ੱਦਦ ਬਿਆਨ ਕੀਤਾ ਗਿਆ ਅਤੇ ਆਪਣੀ ਦੁੱਖ ਭਰੀ ਕਹਾਣੀ ਨੂੰ ਸਾਂਝਾ ਕਰਕੇ ਨੌਜਵਾਨ ਪੀੜੀ ਨੂੰ ਵੀ ਸੁਨੇਹਾ ਦਿੱਤਾ ਗਿਆ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਦੋਵਾਂ ਲੜਕੀਆਂ ਦੇ ਪਰਿਵਾਰਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ ਅਤੇ ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਦੀਆਂ ਲੜਕੀਆਂ ਅਰਬ ਮੁਲਕਾਂ 'ਚ ਫਸੀਆਂ ਹਨ, ਜਿਨ੍ਹਾਂ ਨੂੰ ਛੱਡਣ ਲਈ ਟ੍ਰੈਵਲ ਏਜੰਟ ਵੱਲੋਂ ਉਨ੍ਹਾਂ ਕੋਲੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। 

ਇਸ ਤੋਂ ਤੁਰੰਤ ਬਾਅਦ ਉਨ੍ਹਾਂ ਸੰਤ ਸੀਚੇਵਾਲ ਵੱਲੋਂ ਚਿੱਠੀ ਰਾਹੀਂ ਇਹ ਮਾਮਲਾ ਵਿਦੇਸ਼ ਮੰਤਰਾਲੇ ਦੇ ਧਿਆਨ 'ਚ ਲਿਆਂਦਾ ਗਿਆ, ਜਿਸ 'ਤੇ ਉੱਥੋਂ ਦੀ ਭਾਰਤੀ ਅੰਬੈਸੀ ਤੇ ਵਿਦੇਸ਼ ਮੰਤਰਾਲੇ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਤੇ ਇਹ ਲੜਕੀਆਂ ਕਰੀਬ 20 ਦਿਨਾਂ 'ਚ ਆਪਣੇ ਘਰ ਵਾਪਸ ਆ ਗਈਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਮੁੜ ਅਪੀਲ ਕੀਤੀ ਕਿ ਟ੍ਰੈਵਲ ਏਜੰਟਾਂ ਹੱਥੋਂ ਠੱਗੀਆਂ ਔਰਤਾਂ ਦਾ ਅਰਬ ਦੇਸ਼ਾਂ 'ਚ ਸ਼ੋਸ਼ਣ ਲਗਾਤਾਰ ਜਾਰੀ ਹੈ ਅਤੇ ਉਹ ਆਪਣੀਆਂ ਲੜਕੀਆਂ ਨੂੰ ਬਾਹਰ ਭੇਜਣ ਤੋਂ ਪਹਿਲਾਂ ਏਜੰਟਾਂ ਤੇ ਉੱਥੋਂ ਦੇ ਹਾਲਾਤ ਬਾਰੇ ਚੰਗੀ ਤਰ੍ਹਾਂ ਜਾਂਚ ਜ਼ਰੂਰ ਕਰਵਾ ਲੈਣ ਤਾਂ ਜੋ ਲੜਕੀਆਂ ਇਸ ਦੀਆਂ ਸ਼ਿਕਾਰ ਨਾ ਹੋਣ।

ਇਹ ਵੀ ਪੜ੍ਹੋ: Punjab Farmers News: ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਚੰਡੀਗੜ੍ਹ 'ਚ ਲਗਾਉਣਾ ਸੀ ਪੱਕਾ ਮੋਰਚਾ 

(For more news apart from Punjab Girls stucked in Arab countries return home due to Balbir Singh Seechewal's efforts, stay tuned to Zee PHH)

Trending news