Punjab Gang War News: ਗੋਇੰਦਵਾਲ ਜੇਲ੍ਹ ਗੈਂਗਵਾਰ ਮਾਮਲੇ `ਚ ਮਨਪ੍ਰੀਤ ਭਾਊ ਸਣੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ
ਇਸ ਹਾਦਸੇ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ (Goldy Brar news) ਨੇ ਫੇਸਬੁੱਕ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ।
Punjab's Goindwal Jail Gang War fight News: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਖੇ ਗੋਇੰਦਵਾਲ ਜੇਲ੍ਹ ਵਿੱਚ ਹੋਏ ਗੈਂਗਵਾਰ 'ਚ 2 ਮੁਲਜ਼ਮ ਮਾਰੇ ਗਏ, ਜੋ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਿਲ ਸਨ। ਇਸ ਦੌਰਾਨ ਇੱਕ ਪੋਸਟ ਵਾਇਰਲ ਹੋਈ ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਸ ਕਤਲ ਦੀ ਜਿੰਮੇਵਾਰੀ ਵੀ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਗੋਇੰਦਵਾਲ ਜੇਲ੍ਹ ਵਿੱਚ ਹੋਈ ਗੈਂਗਵਾਰ ਦੇ ਮਾਮਲੇ ਵਿੱਚ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੋਇੰਦਵਾਲ ਜੇਲ੍ਹ ਵਿੱਚ ਗੈਂਗਵਾਰ ਮਾਮਲੇ ਵਿੱਚ ਸੱਤ ਗੈਂਗਸਟਰਸ ਦੇ ਖਿਲਾਫ ਹਤਿਆ, ਹੱਤਿਆ ਦੀ ਕੋਸ਼ਿਸ਼, ਆਈਪੀਸੀ ਦੀਆਂ ਧਾਰਾਵਾਂ 148, 149 ਅਤੇ ਪ੍ਰਿਜ਼ਨ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਨ੍ਹਾਂ 7 ਲੋਕਾਂ 'ਚ ਮਨਪ੍ਰੀਤ ਉਰਫ ਭਾਉ, ਸਚਿਨ ਭਵਾਨੀ ਉਰਫ ਸਚਿਨ ਚੌਧਰੀ, ਅੰਕਿਤ ਲਾਟੀ ਉਰਫ ਛੋਟੂ, ਕਸ਼ਿਸ਼ ਉਰਫ ਕੁਲਦੀਪ, ਰਾਜਿੰਦਰ ਉਰਫ ਜੋਕਰ, ਅਰਸ਼ਦ ਖਾਨ ਅਤੇ ਮਲਕੀਤ ਉਰਫ ਕੀਤਾ ਦੇ ਨਾਮ ਸ਼ਾਮਿਲ ਹਨ।
ਇਹ ਵੀ ਪੜ੍ਹੋ: Sidhu Moosewala murder case: ਗੋਇੰਦਵਾਲ ਜੇਲ੍ਹ 'ਚ ਮਾਰੇ ਗਏ 2 ਮੁਲਜ਼ਮ, ਗੋਲਡੀ ਬਰਾੜ ਨੇ ਲਈ ਜਿੰਮੇਵਾਰੀ
ਵਾਇਰਲ ਹੋ ਰਹੇ ਇੱਕ ਪੋਸਟਰ ਵਿੱਚ ਦਾਅਵਾ ਕੀਤਾ ਗਿਆ ਕਿ ਇਸ ਹਾਦਸੇ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ (Goldy Brar news) ਨੇ ਫੇਸਬੁੱਕ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ। ਪੋਸਟ ਵਿੱਚ ਲਿਖਿਆ ਸੀ ਕਿ "ਲਾਰੈਂਸ ਬਿਸ਼ਨੋਈ ਗੈਂਗ ਨੇ ਗੋਇੰਦਵਾਲ ਜੇਲ੍ਹ ਦੀ ਬੈਰਕ ਵਿੱਚ ਮੋਹਨਾ ਮਾਨਸਾ ਅਤੇ ਮਨਦੀਪ ਤੂਫਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।"
ਹਾਲਾਂਕਿ ਪੰਜਾਬ ਪੁਲਿਸ ਨੇ ਕਿਹਾ ਕਿ "ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਇਹ ਜਨਤਾ ਦਾ ਧਿਆਨ ਖਿੱਚਣ ਲਈ ਝੂਠਾ ਦਾਅਵਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।"
ਇਹ ਵੀ ਪੜ੍ਹੋ: Punjab Budget Session 2023: ਰਾਜਪਾਲ ਦੇ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋ ਸਕਦੀ ਹੈ ਸੁਣਵਾਈ
(For more news apart from Punjab's Goindwal Jail Gang War fight, stay tuned to Zee PHH)