Punjab Gang War News: ਗੋਇੰਦਵਾਲ ਸਾਹਿਬ ਜੇਲ੍ਹ ਗੈਂਗ ਵਾਰ ਮਾਮਲੇ ‘ਚ ਡਿਪਟੀ ਜੇਲ੍ਹ ਦਾ ਸੁਪਰਡੈਂਟ ਹੋਇਆ ਮੁਅੱਤਲ
ਇਸ ਦੌਰਾਨ ਕੁਝ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ ਕਿ ਇਸ ਹਾਦਸੇ ਦੀ ਜਿੰਮੇਵਾਰੀ ਖੁਦ ਗੋਲਡੀ ਬਰਾੜ ਨੇ ਲਈ ਸੀ।
Punjab's Goindwal Sahib Jail Gang War News: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ‘ਚ ਬੀਤੇ ਦਿਨੀਂ ਹੋਈ ਗੈਂਗ ਵਾਰ ਮਾਮਲੇ ਵਿੱਚ ਡਿਪਟੀ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਵਿੱਚ ਹੋਈ ਗੈਂਗ ਵਾਰ ਵਿੱਚ 2 ਮੁਲਜ਼ਮਾਂ ਦੀ ਮੌਤ ਹੋ ਗਈ ਸੀ।
ਮਿਲੀ ਜਾਣਕਾਰੀ ਮੁਤਾਬਕ ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੇ ਖਿਲਾਫ ਵੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਐਤਵਾਰ ਨੂੰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਿਚਕਾਰ ਝੜਪ ਹੋ ਗਈ ਸੀ ਜਿਸ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਨਾ ਮਾਰੇ ਗਏ ਸਨ। ਦੱਸਣਯੋਗ ਹੈ ਕਿ ਇਸ ਮਾਮਲੇ ‘ਚ 11 ਗੈਂਗਸਟਰ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ: Tiktok Bans: ਇਸ ਦੇਸ਼ ਨੇ ਵੀ ਦਿੱਤਾ ਚੀਨ ਨੂੰ ਝਟਕਾ, ਟਿੱਕਟੌਕ 'ਤੇ ਲਗਾਈ ਪਾਬੰਦੀ
ਇਸ ਦੌਰਾਨ ਕੁਝ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ ਕਿ ਇਸ ਹਾਦਸੇ ਦੀ ਜਿੰਮੇਵਾਰੀ ਖੁਦ ਗੋਲਡੀ ਬਰਾੜ ਨੇ ਲਈ ਸੀ। ਇਸ ਸੰਬੰਧੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਗੋਲਡੀ ਬਰਾੜ ਨੇ ਕਬੂਲਿਆ ਹੈ ਕਿ ਇਹ ਕਤਲ ਲਾਰੈਂਸ ਬਿਸ਼ਨੋਈ ਗਰੁੱਪ ਦੇ ਲੋਕਾਂ ਵੱਲੋਂ ਕੀਤਾ ਗਿਆ ਸੀ।
ਹਾਲਾਂਕਿ ਇਹ ਖ਼ਬਰ ਫੇਕ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਨੇ ਕਿਹਾ ਕਿ "ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਇਹ ਜਨਤਾ ਦਾ ਧਿਆਨ ਖਿੱਚਣ ਲਈ ਝੂਠਾ ਦਾਅਵਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।"
ਇਹ ਵੀ ਪੜ੍ਹੋ: AAP ਦਾ ਕੇਂਦਰ ਖਿਲਾਫ਼ ਹੱਲਾ ਬੋਲ, ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਕਈ ਹਿਰਾਸਤ 'ਚ!
(For more news apart from Punjab's Goindwal Sahib Jail Gang War, stay tuned to Zee PHH)