ਪੰਜਾਬ `ਚ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਖ਼ੁਸ਼ਖ਼ਬਰੀ
ਉਚੇਰੀ ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਵਾਅਦਾ ਪੂਰਾ ਕਰਦਿਆਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਪਿਛਲੇ 6 ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕੀਤਾ।
Punjab Government 7th Pay Commission latest news: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੁੱਧਵਾਰ ਨੂੰ ਐਲਾਨ ਕੀਤਾ ਗਿਆ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ 7ਵੇਂ ਤਨਖਾਹ ਕਮਿਸ਼ਨ ਤਹਿਤ ਤਨਖ਼ਾਹ ਦਿੱਤੀ ਜਾਵੇਗੀ। ਇਸ ਦੌਰਾਨ ਪੰਜਾਬ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਸੂਬੇ ਦੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਕਿਹਾ ਗਿਆ ਕਿ ਇਹ ਸੂਬਾ ਸਰਕਾਰ ਦਾ 'ਵੱਡਾ' ਕਦਮ ਹੈ।
ਉਨ੍ਹਾਂ ਕਿਹਾ ਕਿ ਇਹ ਮੁੱਦਾ ਪਿਛਲੇ 6 ਸਾਲਾਂ ਪੁਰਾਣਾ ਸੀ। ਮਿਲੀ ਜਾਣਕਾਰੀ ਮੁਤਾਬਕ ਸੋਧੇ ਹੋਏ ਤਨਖਾਹ ਢਾਂਚੇ ਤਹਿਤ ਅਧਿਆਪਕਾਂ ਨੂੰ ਸਾਂਝੇ ਤੌਰ 'ਤੇ 280 ਕਰੋੜ ਰੁਪਏ ਮਿਲਣਗੇ। ਪੰਜਾਬ ਸਰਕਾਰ ਵੱਲੋਂ ਇੱਕ ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ, ਫੰਡ ਦੀ ਵੰਡ ਜਾਂ ਸੋਧੀ ਹੋਈ ਤਨਖਾਹ ਸਰਕਾਰੀ ਖਜ਼ਾਨੇ ਵਿੱਚੋਂ ਦਿੱਤੀ ਜਾਵੇਗੀ। ਇਸ ਦੌਰਾਨ ਗੈਸਟ ਟੀਚਰਾਂ ਅਤੇ ਪਾਰਟ ਟਾਈਮ ਲੈਕਚਰਾਰਾਂ ਨੂੰ 7th Pay Commission ਦੇ ਤਹਿਤ ਛੁੱਟੀ ਦਾ ਲਾਭ ਦਿੱਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ ਅਤੇ ਇਹ ਅਗਵਾਈ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚੇਰੀ ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਵਾਅਦਾ ਪੂਰਾ ਕਰਦਿਆਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਪਿਛਲੇ 6 ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕੀਤਾ।
ਇਹ ਵੀ ਪੜ੍ਹੋ: JIO ਨੇ 11 ਸ਼ਹਿਰਾਂ ’ਚ ਸ਼ੁਰੂ ਕੀਤੀ 5G ਸੇਵਾ, ਗ੍ਰਾਹਕਾਂ ਨੂੰ ਮੁਫ਼ਤ ਡਾਟਾ ਤੇ ਤੇਜ਼ ਸਪੀਡ ਦਾ ਆਫ਼ਰ
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਿਲੇ ਸਾਲ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਵੱਡੀ ਸੂਬੇ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ UGC 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।
ਅਕਤੂਬਰ ਮਹੀਨੇ ਵਿੱਚ ਲਾਗੂ ਕੀਤੇ ਗਏ ਇਸ ਫੈਸਲੇ ਦੇ ਤਹਿਤ ਸਰਕਾਰੀ ਖਜ਼ਾਨੇ ਵਿੱਚੋਂ ਅਧਿਆਪਕਾਂ ਨੂੰ 280 ਕਰੋੜ ਰੁਪਏ ਦਾ ਵਿੱਤੀ ਲਾਭ ਦਿੱਤਾ ਜਾਵੇਗਾ। ਇਸ ਦੌਰਾਨ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਅਤੇ ਪਾਰਟ ਟਾਈਮ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਛੁੱਟੀਆਂ ਦੀ ਸਹੂਲਤ ਦਿੱਤੀ ਗਈ।
ਇਹ ਵੀ ਪੜ੍ਹੋ: ਉਜ਼ਬੇਕਿਸਤਾਨ ਦਾ ਵੱਡਾ ਦਾਅਵਾ, ਕਿਹਾ ਭਾਰਤ 'ਚ ਬਣੀ ਖੰਘ ਦੀ ਸੀਰਪ ਨਾਲ 18 ਬੱਚਿਆਂ ਦੀ ਮੌਤ, ਜਾਂਚ ਜਾਰੀ
(For more latest news apart from Punjab Government 7th Pay Commission news, stay tuned to Zee PHH)