Punjab News: ਪੰਜਾਬ ਸਰਕਾਰ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ, ਜਾਣੋ ਕਿਉਂ
Punjab Holiday News: ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ਨੀਵਾਰ (16 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Holiday News: ਪੰਜਾਬ ਸਰਕਾਰ ਵੱਲੋਂ ਭਲਕੇ 16 ਸਤੰਬਰ ਨੂੰ 'ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ'(Sri Guru Granth Sahib Prakash Parv) ਦੇ ਸ਼ੁਭ ਮੌਕੇ 'ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਸਥਾਨਕ ਛੁੱਟੀ ਦਾ ਐਲਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤਾ ਗਿਆ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ਨੀਵਾਰ (16 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਦਰਅਸਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ (Sri Guru Granth Sahib Prakash Parv) ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ; kisan Mela 2023: CM ਮਾਨ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ- ਬਾਸਮਤੀ ਦੀ ਬਰਾਮਦ 'ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ
ਇਸ ਤਿਉਹਾਰ ਤੋਂ ਪਹਿਲਾਂ ਵੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਫੁੱਲ ਲਿਆਂਦੇ ਗਏ ਹਨ। ਇਹ ਫੁੱਲ ਥਾਈਲੈਂਡ, ਮਲੇਸ਼ੀਆ, ਸਿੰਗਾਪੁਰ ਅਤੇ ਆਸਟ੍ਰੇਲੀਆ ਤੋਂ ਮੰਗਵਾਏ ਗਏ ਹਨ, ਜਿਨ੍ਹਾਂ ਨਾਲ 180 ਕਾਰੀਗਰ ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ।
ਹਰਿਮੰਦਰ ਸਾਹਿਬ ਦੀ ਸਜਾਵਟ ਲਈ 100 ਕੁਇੰਟਲ ਤੋਂ ਵੱਧ ਫੁੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ 10 ਟਰੱਕਾਂ ਵਿੱਚ ਲੱਦ ਕੇ ਅੰਮ੍ਰਿਤਸਰ ਲਿਆਂਦਾ ਗਿਆ। ਕੇਵਲ ਹਰਿਮੰਦਰ ਸਾਹਿਬ ਹੀ ਨਹੀਂ, ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ 'ਤੇ ਰੱਖੇ ਗਏ ਅੰਮ੍ਰਿਤਸਰ ਹਵਾਈ ਅੱਡੇ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ।