Punjab Government against Gun Culture: ਪੰਜਾਬ 'ਚ CM ਭਗਵੰਤ ਮਾਨ ਦੀ ਸਰਕਾਰ ਨੇ ਗੰਨ ਕਲਚਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਤਹਿਤ ਵੱਡੀ ਕਾਰਵਾਈ ਕਰਦਿਆਂ ਸਰਕਾਰ ਨੇ ਪੰਜਾਬ ਦੀਆਂ 813 ਬੰਦੂਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਰੱਦ ਕੀਤੇ ਗਏ 813 ਅਸਲਾ ਲਾਇਸੈਂਸਾਂ (Punjab Government against Gun Culture) ਵਿੱਚੋਂ ਲੁਧਿਆਣਾ ਦਿਹਾਤੀ ਵਿੱਚ 87, ਸ਼ਹੀਦ ਭਗਤ ਸਿੰਘ ਨਗਰ ਵਿੱਚ 48, ਗੁਰਦਾਸਪੁਰ ਵਿੱਚ 10, ਫਰੀਦਕੋਟ ਵਿੱਚ 84, ਪਠਾਨਕੋਟ ਵਿੱਚ 199, ਹੁਸ਼ਿਆਰਪੁਰ ਵਿੱਚ 47, ਕਪੂਰਥਲਾ ਵਿੱਚ 6, ਐਸ.ਏ.ਐਸ. ਦੇ 235 ਵਿਅਕਤੀਆਂ ਦੇ ਅਤੇ ਸੰਗਰੂਰ ਵਿੱਚ 16, ਅੰਮ੍ਰਿਤਸਰ ਕਮਿਸ਼ਨਰੇਟ ਵਿੱਚ 27, ਜਲੰਧਰ ਕਮਿਸ਼ਨਰੇਟ ਵਿੱਚ 11 ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਕਈ ਵਿਅਕਤੀਆਂ ਦੇ ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਹੁਣ ਪੰਜਾਬ ਵਿੱਚ ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ(Punjab Government against Gun Culture) ਜਾਂ ਹੋਰ ਕਿਸੇ ਵੀ ਸਮਾਗਮ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੈ। ਇਸ ਸੰਬੰਧੀ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਹਿੰਸਾ ਅਤੇ ਹਥਿਆਰਾਂ ਦੀ ਵਡਿਆਈ ਕਰਨ ਵਾਲਿਆਂ 'ਤੇ ਪੂਰਨ ਪਾਬੰਦੀ ਹੋਵੇਗੀ।



ਇਹ ਵੀ ਪੜ੍ਹੋ: Mega Admission Drive: ਸਿੱਖਿਆ ਮੰਤਰੀ ਦਾ ਦਾਅਵਾ- ਇੱਕ ਦਿਨ 'ਚ ਇੱਕ ਲੱਖ ਤੋਂ ਵੱਧ ਬੱਚਿਆਂ ਨੇ ਸਰਕਾਰੀ ਸਕੂੂਲ 'ਚ ਲਿਆ ਦਾਖ਼ਲਾ

ਇਸ ਕਾਰਵਾਈ ਰਾਹੀਂ ਹਿੰਸਾ ਅਤੇ (Punjab Government against Gun Culture)  ਹਥਿਆਰਾਂ ਦੀ ਵਡਿਆਈ ਕਰਨ ਵਾਲਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇਗੀ। ਪੰਜਾਬ ਵਿੱਚ ਕੁੱਲ 3 ਲੱਖ 73 ਹਜ਼ਾਰ 53 ਅਸਲਾ ਲਾਇਸੈਂਸ ਹਨ। ਗੰਨ ਕਲਚਰ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ।


ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਬਜਟ ਵਿੱਚ ਸੂਬੇ ਦਾ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਯਾਦ ਹੈ ਕਿ ਕਿਵੇਂ ਭਾਜਪਾ ਦੀ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਹਟਾ ਕੇ ਪੰਜਾਬ ਦੇ ਬਹਾਦਰ ਯੋਧਿਆਂ ਦੀ ਕੁਰਬਾਨੀ ਦਾ ਅਪਮਾਨ ਕੀਤਾ।