Punjab News:  ਪੰਜਾਬ ਵਿੱਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਸ ਸਾਲ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਾਂਝੇ ਕੀਤੇ ਦਏ ਅੰਕੜਿਆਂ ਮੁਤਾਬਕ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫ਼ੀਸਦੀ ਕਮੀ ਹੈ। ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਏ ਹਨ ਅਤੇ ਅੱਗ ਲੱਗਣ ਦੀ ਗਿਣਤੀ 2022 ਵਿੱਚ 5798 ਤੋਂ ਘੱਟ ਕੇ 2023 ਵਿੱਚ 2704 ਰਹਿ ਗਈ ਹੈ, ਜੋ ਕਿ 53 ਪ੍ਰਤੀਸ਼ਤ ਦੀ ਕਮੀ ਹੈ।


COMMERCIAL BREAK
SCROLL TO CONTINUE READING

ਹਰ ਸਾਲ 15 ਸਤੰਬਰ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਦੀ ਟ੍ਰੈਕਿੰਗ ਸ਼ੁਰੂ ਕੀਤੀ ਜਾਂਦੀ ਹੈ। ਸਰਕਾਰੀ ਰਿਲੀਜ਼ ਅਨੁਸਾਰ ਪੰਜਾਬ ਇੱਕ ਅਜਿਹਾ ਰਾਜ ਹੈ ਜਿਸ ਵਿੱਚ 31 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਹੁੰਦੀ ਹੈ, ਜਿਸ ਵਿੱਚ 20 ਮਿਲੀਅਨ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ ਤੇ ਇਸ ਚੁਣੌਤੀ ਨਾਲ ਨਜਿੱਠਣ ਲਈ, ਸਰਕਾਰ ਨੇ ਇੱਕ ਮੁਹਿੰਮ ਵਿੱਢੀ ਹੋਈ ਹੈ। 


ਪ੍ਰੈਸ ਰਿਲੀਜ਼ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਇਨ-ਸੀਟੂ ਪ੍ਰਬੰਧਨ ਪਹਿਲਕਦਮੀਆਂ ਵਿੱਚ ਕਿਸਾਨ ਸਮੂਹਾਂ ਲਈ 80 ਫ਼ੀਸਦੀ ਸਬਸਿਡੀ ਅਤੇ ਨਿੱਜੀ ਕਿਸਾਨਾਂ ਲਈ 50 ਪ੍ਰਤੀਸ਼ਤ ਸਬਸਿਡੀ 'ਤੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਵਿਵਸਥਾ ਸ਼ਾਮਲ ਹੈ। ਸਤੰਬਰ ਵਿੱਚ ਵਾਢੀ ਦੇ ਸੀਜ਼ਨ ਤੋਂ ਪਹਿਲਾਂ, ਰਾਜ ਨੇ 24,000 ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਸੀ, ਇਨ੍ਹਾਂ ਵਿੱਚੋਂ 16,000 ਪਹਿਲਾਂ ਹੀ ਕਿਸਾਨਾਂ ਵੱਲੋਂ ਇਸਤੇਮਾਲ ਵਿੱਚ ਹਨ।


ਮੌਜੂਦਾ ਸਮੇਂ ਵਿੱਚ ਰਾਜ ਵਿੱਚ 1.35 ਲੱਖ ਸੀਆਰਐਮ ਮਸ਼ੀਨਾਂ ਹਨ ਤੇ ਇਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਰਾਜ ਨੇ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨੂੰ ਟਰੈਕ ਕਰਨ ਲਈ ਇੱਕ ਪ੍ਰਣਾਲੀ ਸਥਾਪਤ ਕੀਤੀ ਹੈ ਅਤੇ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਉੱਚ ਪੱਧਰੀ ਅਧਿਕਾਰੀਆਂ ਦੁਆਰਾ ਹਫ਼ਤਾਵਾਰ ਸਮੀਖਿਆ ਕੀਤੀ ਜਾ ਰਹੀ ਹੈ।


ਹਵਾ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਨੇ ਅਜਿਹੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ (ਨਾਸਾ) ਦੀਆਂ ਹਨ ਤੇ ਇਨ੍ਹਾਂ 'ਚ ਦਰਸਾਇਆ ਗਿਆ ਹੈ ਕਿ ਹਰਿਆਣਾ ਨਾਲੋਂ ਪੰਜਾਬ 'ਚ ਵਧ ਪਰਾਲੀ ਸਾੜੀ ਜਾ ਰਹੀ ਹੈ।


ਤਸਵੀਰਾਂ ਅਨੁਸਾਰ 25 ਅਤੇ 26 ਅਕਤੂਬਰ ਨੂੰ ਪੰਜਾਬ ਵਿੱਚ ਹਰਿਆਣਾ ਨਾਲੋਂ ਪਰਾਲੀ ਸਾੜਨ ਦੀਆਂ ਦੁੱਗਣੀਆਂ ਘਟਨਾਵਾਂ ਹੋਈਆਂ ਹਨ। ਇਸ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਰਿਆਣਾ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪਰਾਲੀ ਨਾਲ ਨਜਿੱਠਣ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਜਾ ਰਹੇ ਹਨ।



ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਇੱਕ-ਦੂਜੇ 'ਤੇ ਲਾਏ ਜਾ ਰਹੇ ਦੋਸ਼ਾਂ ਬਾਰੇ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਪਰਾਲੀ ਨਾ ਸਾੜਨ ਤਾਂ ਇਸ ਲਈ ਸਰਕਾਰ ਨੂੰ ਪਰਾਲੀ ਦੀ ਖ਼ਰੀਦ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।


ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ 12 ਤੋਂ 13 ਪਾਵਰ ਪਲਾਂਟ ਲਗਾਏ ਸਨ ਅਤੇ ਪਰਾਲੀ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਚਲਾਇਆ ਸੀ। ਉਨ੍ਹਾਂ ਦਾ ਉਦੇਸ਼ 100 ਤੋਂ ਵੱਧ ਪਾਵਰ ਪਲਾਂਟ ਲਗਾਉਣ ਦਾ ਸੀ ਤਾਂ ਜੋ ਸਿਸਟਮ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।


ਇਹ ਵੀ ਪੜ੍ਹੋ : Punjab News: ਪੰਜਾਬ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਲਈ ਪਟਾਕੇ ਚਲਾਉਣ ਲਈ ਸਮਾਂ ਮਿੱਥਿਆ; ਆਨਲਾਈਨ ਵਿਕਰੀ 'ਤੇ ਪਾਬੰਦੀ