Punjab News: ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਹੁਣ ਆਪਣੇ ਘਰਾਂ 'ਚ ਬੁਟੀਕ ਚਲਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਕਰ ਤੇ ਆਬਕਾਰੀ ਵਿਭਾਗ ਵੱਲੋਂ ਇੱਕ ਸਰਵੇ ਵੀ ਕਰਵਾਇਆ ਗਿਆ ਹੈ, ਜਿਸ ਤਹਿਤ ਪੰਜਾਬ 'ਚ ਕਰੀਬ 782 ਅਜਿਹੇ ਬੁਟੀਕ ਮੌਜੂਦ ਹਨ, ਜੋ ਜਿਸ ਕਾਰਨ ਪੰਜਾਬ ਨੂੰ ਹਰ ਸਾਲ 100 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਬਿੱਲਾਂ ਅਤੇ ਟੈਕਸ ਚੋਰੀ ਕਰਕੇ ਬੁਟੀਕ ਸਰਕਾਰ ਨੂੰ ਚੂਨਾ ਲਗਾਉਂਦੇ ਹਨ।


COMMERCIAL BREAK
SCROLL TO CONTINUE READING

ਸਰਕਾਰ ਨੂੰ ਇਸ ਗੱਲ ਦਾ ਪਤਾ ਲੱਗਾ ਕਿ ਪੰਜਾਬ ਆਉਣ ਵਾਲੇ ਪਰਵਾਸੀ ਭਾਰਤੀ ਆਪਣੇ ਕੱਪੜੇ ਪੰਜਾਬ ਤੋਂ ਹੀ ਸਿਲਾਈ ਕਰਵਾਉਂਦੇ ਹਨ ਜਾਂ ਵਿਦੇਸ਼ ਤੋਂ ਆਪਣੇ ਕਿਸੇ ਜਾਣਕਾਰ ਤੋਂ ਸਪਲਾਈ ਕਰਵਾ ਕੇ ਆਪਣੇ ਪੈਸੇ ਬਾਹਰੋਂ ਬੁਟੀਕ ਮਾਲਕ ਦੇ ਖਾਤੇ ਵਿਚ ਭੇਜ ਦਿੰਦੇ ਹਨ।



ਵਿਭਾਗ ਨੇ ਇਸ ਤਰ੍ਹਾਂ ਦੇ ਲੈਣ-ਦੇਣ ਨੂੰ ਜਾਂਚ ਦਾ ਆਧਾਰ ਬਣਾਇਆ ਜਿਸ ਤੋਂ ਬਾਅਦ ਜੀਐਸਟੀ ਚੋਰੀ ਦਾ ਮਾਮਲਾ ਸਾਹਮਣੇ ਆਇਆ। ਜ਼ਿਆਦਾਤਰ ਬੁਟੀਕ ਪੰਜਾਬ ਦੇ ਵੱਡੇ ਸ਼ਹਿਰਾਂ ਜਿਵੇਂ ਲੁਧਿਆਣਾ, ਅੰਮ੍ਰਿਤਸਰ, ਮੋਹਾਲੀ, ਪਟਿਆਲਾ, ਜਲੰਧਰ, ਹੁਸ਼ਿਆਰਪੁਰ, ਫਗਵਾੜਾ ਆਦਿ ਵਿੱਚ ਮੌਜੂਦ ਹਨ। ਉਹ ਨਾ ਤਾਂ ਸਿਲਾਈ ਦੇ ਬਿੱਲ ਦਿੰਦੇ ਹਨ ਅਤੇ ਨਾ ਹੀ ਜੀਐਸਟੀ ਨੰਬਰ ਦਿੰਦੇ ਹਨ।


ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਤੋਂ ਇਕ ਅਜੀਬ ਮਾਮਲਾ ਸਾਹਮਣੇ ਆਇਆ ਸੀ। ਇੱਥੇ ਬੁਟੀਕ ਸੰਚਾਲਕ ਨੇ ਔਰਤ ਤੋਂ ਸੂਟ ਸਿਲਾਈ ਦੇ ਬਦਲੇ 50 ਹਜ਼ਾਰ ਰੁਪਏ ਮੰਗੇ ਸੀ। ਸੂਟ ਸਿਲਾਈ ਦੀ ਇੰਨੀ ਕੀਮਤ ਸੁਣ ਕੇ ਔਰਤ ਹੈਰਾਨ ਰਹਿ ਗਈ। ਜਿਸ ਤੋਂ ਬਾਅਦ ਮਹਿਲਾ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਕੀਤੀ ਸੀ। ਔਰਤ ਦੀ ਸ਼ਿਕਾਇਤ ਸੁਣਨ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਰ ਵਿਭਾਗ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਿਸ ਤੋਂ ਬਾਅਦ ਟੀਮ ਨੇ ਮੌਕੇ 'ਤੇ ਪਹੁੰਚ ਕੇ ਬੁਟੀਕ ਨੂੰ ਸੀਲ ਕਰ ਦਿੱਤਾ ਗਿਆ ਸੀ।


ਦੂਜੇ ਪਾਸੇ ਛੋਟੇ ਬੁਟੀਕ ਆਪ੍ਰੇਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਜੀਐਸਟੀ ਨੰਬਰ ਲੈਣ ਲਈ ਇੰਨਾ ਟਰਨਓਵਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪੱਕੇ ਤੌਰ ਉਤੇ ਕੰਮ ਕਰਦੇ ਹਨ ਤੇ ਬਣਦਾ ਟੈਕਸ ਅਦਾ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਛੋਟੇ ਦੁਕਾਨਦਾਰਾਂ ਨੂੰ ਸਰਕਾਰ ਕੋਲ ਰਾਹਤ ਦੇਣ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: Ludhiana News: ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਦੇ ਸਪਲਾਈ ਕਰ ਰਹੀ ਨਸ਼ਾ, ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ