Amritsar News: ਕਿਸਾਨੀ ਮੋਰਚੇ `ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀਆਂ ਨੌਕਰੀਆਂ
Amritsar News: ਪਿਛਲੇ ਸਮੇਂ ਵਿੱਚ ਲੱਗੇ ਕਿਸਾਨੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ।
Amritsar News: ਪਿਛਲੇ ਸਮੇਂ ਵਿੱਚ ਲੱਗੇ ਕਿਸਾਨੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਠ ਦੇ ਕਰੀਬ ਨੌਜਵਾਨ ਲੜਕੇ ਲੜਕੀਆਂ ਨੂੰ ਖੇਤੀਬਾੜੀ ਵਿਭਾਗ ਵਿੱਚ ਮਿਲੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਉੱਥੇ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਨੌਕਰੀਆਂ ਮਿਲਣ ਵਾਲੇ ਨੌਜਵਾਨਾਂ ਦਾ ਖੁਦ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : Amritsar Firing News: ਅੰਮ੍ਰਿਤਸਰ 'ਚ ਘਰ 'ਚ ਦਾਖਲ ਹੋ ਕੇ NRI ਉੱਤੇ ਚੱਲਾਈਆਂ ਗੋਲੀਆਂ ! ਘਟਨਾ CCTV ਵਿੱਚ ਕੈਦ
ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਿੱਚ ਇਨ੍ਹਾਂ ਨੌਜਵਾਨਾਂ ਨੂੰ ਨੌਕਰੀ ਦੇ ਨਾਲ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਕਾਬਿਲੇਗੌਰ ਹੈ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਪੁਲਿਸ ਵਿੱਚ ਨੌਕਰੀ ਦਿੱਤੀ ਸੀ। ਉਨ੍ਹਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪਿਆ ਸੀ। ਪੰਜਾਬ ਦੇ ਕਿਸਾਨ ਫਰਵਰੀ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਕਰ ਰਹੇ ਸਨ। 21 ਫਰਵਰੀ ਨੂੰ ਖਨੌਰੀ ਸਰਹੱਦ ਉਤੇ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ।
ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਗਈ ਸੀ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਸੀ।
ਇਹ ਵੀ ਪੜ੍ਹੋ : Punjab Waterlogging: ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ 'ਤੇ ਭਰਿਆ ਪਾਣੀ, ਮਨੁੱਖੀ ਅਧਿਕਾਰ ਕਮਿਸ਼ਨ ਨੇ ਨਗਰ ਨਿਗਮ ਕਮਿਸ਼ਨਰ ਨੂੰ ਭੇਜਿਆ ਨੋਟਿਸ