Punjab News: ਪੰਜਾਬ ਸਰਕਾਰ ਨੇ ਕਿਸਾਨੀਂ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
Advertisement
Article Detail0/zeephh/zeephh2439012

Punjab News: ਪੰਜਾਬ ਸਰਕਾਰ ਨੇ ਕਿਸਾਨੀਂ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

Punjab News: ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

Punjab News: ਪੰਜਾਬ ਸਰਕਾਰ ਨੇ ਕਿਸਾਨੀਂ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 ਜਣਿਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਮਿਲੇ ਹਨ।

ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ, ਜਿਨ੍ਹਾਂ ਵਿੱਚੋਂ ਤਿੰਨ ਕਲਰਕਾਂ ਨੂੰ ਤਰਸ ਦੇ ਆਧਾਰ ਉਤੇ ਨੌਕਰੀ ਮਿਲੀ ਹੈ, ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 44,974 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

ਇਹ ਵੀ ਪੜ੍ਹੋ: Amritsar News: BKU ਏਕਤਾ ਸਿੱਧੂਪੁਰ ਨੇ ਭੰਡਾਰੀ ਪੁਲ ਜਾਮ ਕਰਕੇ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕੀਤਾ

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Amritsar News: ਥਾਣਾ ਵੇਰਕਾ ਦੀ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਹੈਰੋਇਨ ਸਮੇਤ 5 ਨੌਜਵਾਨ ਕਾਬੂ

Trending news