Ferozepur News: ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੁਲਿਸ ਨੇ ਚਾਇਨਾ ਡੋਰ ਨੂੰ ਲੈਕੇ ਕੀਤੀ ਚੈਕਿੰਗ
Ferozepur News: ਪੰਜਾਬ ਸਰਕਾਰ ਨੇ ਚਾਇਨਾ ਡੋਰ ਦੀ ਵਰਤੋਂ ਕਰਨ ਅਤੇ ਉਸਨੂੰ ਦੁਕਾਨਾ `ਚ ਵੇਚਣ ਲਈ ਸਖਤ ਪਾਬੰਦੀ ਲਗਾਈ ਗਈ ਹੈ।
Ferozepur News: ਬਸੰਤ ਦਾ ਤਿਉਹਾਰ ਨੇੜੇ ਆ ਰਿਹਾ ਹੈ ਅਤੇ ਹੁਣ ਪੰਜਾਬ ਸਰਕਾਰ ਵੀ ਚਾਈਨਾ ਡੋਰ 'ਤੇ ਸਖ਼ਤ ਨਜ਼ਰ ਰੱਖ ਰਹੀ ਹੈ। ਪੰਜਾਬ ਵਿੱਚ ਚਾਈਨਾ ਡੋਰ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।
ਜਿਸ ਤੋਂ ਬਾਅਦ ਹੁਣ ਫਿਰੋਜ਼ਪੁਰ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਦੁਕਾਨਾਂ 'ਤੇ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਫਿਰੋਜ਼ਪੁਰ ਪੁਲਿਸ ਨੇ ਅੱਜ ਸ਼ਹਿਰ ਵਿੱਚ ਪਤੰਗਾਂ ਵੇਚਣ ਵਾਲੀਆਂ ਦੁਕਾਨਾਂ ਦੀ ਚਾਇਨਾ ਡੋਰ ਨੂੰ ਲੈਕੇ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਚਾਇਨਾ ਡੋਰ ਕਾਰਨ ਕਈ ਜਾਨਾਂ ਗਈਆਂ ਹਨ ਅਤੇ ਕਈ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ।
ਇਹ ਵੀ ਪੜ੍ਹੋ : Partap Singh Bajwa: ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਦੀ ਕੀਤੀ ਮੰਗ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਉਨ੍ਹਾਂ ਨੇ ਅੱਜ ਸ਼ਹਿਰ ਵਿੱਚ ਚਾਇਨਾ ਡੋਰ ਦੀ ਚੈਕਿੰਗ ਕੀਤੀ ਹੈ। ਫਿਲਹਾਲ ਉਨ੍ਹਾਂ ਨੂੰ ਕਿਸੇ ਵੀ ਦੁਕਾਨ ਤੋਂ ਚਾਇਨਾ ਡੋਰ ਬਰਾਮਦ ਨਹੀਂ ਹੋਈਆਂ ਹਨ, ਪਰ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਜ਼ਰੂਰ ਅਪੀਲ ਕੀਤੀ ਹੈ ਕਿ ਚਾਇਨਾ ਡੋਰ ਨਾ ਵੇਚੀਆਂ ਜਾਣ। ਜੇਕਰ ਕੋਈ ਦੁਕਾਨਦਾਰ ਚਾਇਨਾ ਡੋਰ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : IND vs AUS: ਸਿਡਨੀ ਟੈਸਟ ਮੈਚ 'ਚ ਭਾਰਤ ਦੀ ਹਾਰ; ਆਸਟ੍ਰੇਲੀਆ ਨੇ 10 ਸਾਲ ਬਾਅਦ ਜਿੱਤੀ ਬਾਰਡਰ-ਗਵਾਸਕਰ ਟ੍ਰਾਫੀ