Punjab News: ਹੜ੍ਹ ਪ੍ਰਭਾਵਿਤ ਸਰਕਾਰੀ ਸਕੂਲਾਂ ਲਈ ਪੰਜਾਬ ਸਰਕਾਰ ਨੇ 27.77 ਕਰੋੜ ਰੁਪਏ ਕੀਤੇ ਜਾਰੀ
Punjab News: ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਸਰਕਾਰੀ ਸਕੂਲਾਂ ਲਈ ਵੱਡੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਸਕੂਲ ਦੀਆਂ ਇਮਾਰਤਾਂ ਦੀ ਮੁਰੰਮਤ ਤੇ ਸਫ਼ਾਈ ਦਾ ਪ੍ਰਬੰਧ ਕੀਤਾ ਸਕੇ।
Punjab News: ਪੰਜਾਬ ਵਿੱਚ ਲਗਾਤਾਰ ਪਏ ਭਾਰੀ ਮੀਂਹ ਮਗਰੋਂ ਹੜ੍ਹ ਵਰਗੇ ਬਣੇ ਹਾਲਾਤ ਨਾਲ ਨਿੱਜੀ ਤੇ ਜਨਤਕ ਜਾਇਦਾਦ ਨੂੰ ਕਾਫੀ ਨੁਕਸਾਨ ਪੁੱਜਿਆ ਹੈ। ਪਾਣੀ ਭਰਨ ਕਾਰਨ ਸਰਕਾਰੀ ਇਮਾਰਤਾਂ ਦੀ ਹਾਲਤ ਕਾਫੀ ਖ਼ਸਤਾ ਹੋ ਗਈ ਹੈ। ਪੰਜਾਬ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤ ਸਰਕਾਰੀ ਸਕੂਲਾਂ ਵਿੱਚ ਪਾਣੀ ਭਰਨ ਕਾਰਨ ਹਾਲਤ ਕਾਫੀ ਖਸਤਾ ਹੋ ਗਈ ਹੈ।
ਪੰਜਾਬ ਸਰਕਾਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲਾਂ ਲਈ ਵੱਡੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਨਾਲ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਜਾਂ ਰਖ-ਰਖਾਵ ਉਤੇ ਖ਼ਰਚਿਆ ਜਾਵੇਗਾ।
ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਤੁਰੰਤ ਪ੍ਰਭਾਵ ਤੋਂ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤੱਕ ਪ੍ਰਤੀ ਸਕੂਲ ਜਾਰੀ ਕੀਤੀ ਜਾ ਰਹੀ ਹੈ। ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ। ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਬਣੇ ਹਾਲਾਤ ਕਾਰਨ ਹਾਲਾਤ ੍ਅਜੇ ਵੀ ਦਰੁਸਤ ਨਹੀਂ ਹੋਏ ਹਨ। ਸੰਗਰੂਰ ਦੇ ਖਨੌਰੀ ਤੇ ਮੂਨਕ ਇਲਾਕੇ ਵਿੱਚ ਹਾਲਾਤ ਹੌਲੀ-ਹੌਲੀ ਠੀਕ ਹੋ ਰਹੇ ਹਨ ਪਰ ਮਾਨਸਾ ਵਿੱਚ ਘੱਗਰ ਦਾ ਕਹਿਰ ਜਾਰੀ ਹੈ। ਚਾਂਦਪੁਰਾ ਵਿੱਚ ਪਾੜ ਪੈਣ ਕਾਰਨ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਹੜ੍ਹ ਵਰਗੇ ਬਣੇ ਹਾਲਾਤ ਕਾਰਨ ਸਰਕਾਰੀ ਤੇ ਨਿੱਜੀ ਸੰਪਤੀ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲ ਵੀ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ। ਇਸ ਕਾਰਨ ਕਿਸਾਨ ਭਾਰੀ ਪਰੇਸ਼ਾਨੀ ਦਾ ਆਲਮ ਵਿੱਚ ਹਨ।
ਇਹ ਵੀ ਪੜ੍ਹੋ : Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ