Punjab Government Holiday on December 28 news: ਪੰਜਾਬ ਦੇ ਲੋਕਾਂ ਲਈ ਇੱਕ ਅਹਿਮ ਜਾਣਕਾਰੀ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਤਹਿਤ 28 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਹੁਣ ਭਲਕੇ ਸਾਰੇ ਸਰਕਾਰੀ ਅਦਾਰੇ, ਬੋਰਡ, ਕਾਰਪੋਰੇਸ਼ਨ, ਬੈਂਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।


ਸੂਬਾ ਸਰਕਾਰ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ 28 ਦਸੰਬਰ ਨੂੰ ਬੰਦ ਰਹਿਣਗੇ।


ਇਹ ਵੀ ਪੜ੍ਹੋ: ਲੁਧਿਆਣਾ ਦੇ ਪ੍ਰਸਿੱਧ ਹਯਾਤ ਹੋਟਲ ਨੂੰ ਅੱਜ ਬੰਬ ਧਮਾਕੇ 'ਚ ਉਡਾਉਣ ਦੀ ਧਮਕੀ


ਦੱਸ ਦਈਏ ਕਿ ਇਹ ਛੁੱਟੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਖੇ ਆਯੋਜਿਤ ਤਿੰਨ-ਦਿਨਾਂ ਸ਼ਹੀਦੀ ਜੋੜ ਮੇਲ ਨੂੰ ਦੇਖਦਿਆਂ ਐਲਾਨੀ ਗਈ ਹੈ। 


ਲੱਖਾਂ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਨ ਵਾਲਾ ਸ਼ਹੀਦੀ ਜੋੜ ਮੇਲ 26 ਦਸੰਬਰ ਤੋਂ ਸ਼ੁਰੂ ਹੋਇਆ ਸੀ ਅਤੇ ਹੁਣ 28 ਦਸੰਬਰ ਨੂੰ ਸਮਾਪਤ ਹੋਵੇਗਾ।


ਇਹ ਵੀ ਪੜ੍ਹੋ: Covid-19 iNCOVACC Nasal Vaccine Price: ਜਾਣੋ ਭਾਰਤ ਬਾਇਓਟੈੱਕ ਦੀ ਨੇਜ਼ਲ ਵੈਕਸੀਨ ਦੀ ਕੀਮਤ


(For more news apart from Punjab Government announcing Holiday on December 28, stay tuned to Zee PHH for more updates)