Petrol Price in Punjab News: ਸੂਬਾ ਸਰਕਾਰ (Punjab government) ਦੇ ਤਾਜ਼ਾ ਫੈਸਲੇ ਨੇ ਆਮ ਜਨਤਾ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਦਰਅਸਲ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol diesel price) 'ਤੇ ਵੈਟ ਵਧਾ ਦਿੱਤਾ ਹੈ। ਪੈਟਰੋਲ ਦੀ ਵੈਟ ਦਰ ਵਿੱਚ ਲਗਭਗ 1.8% ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਪੈਟਰੋਲ 92 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ ਜਦੋਂ ਕਿ ਵੈਟ ਦਰ ਵਿੱਚ 1.13 ਫੀਸਦੀ ਵਾਧੇ ਕਾਰਨ ਡੀਜ਼ਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਰਾਤ 12 ਵਜੇ ਤੋਂ ਸੂਬੇ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਲਾਗੂ ਹੋ ਗਈਆਂ ਹਨ। ਰਿਪੋਰਟਾਂ ਅਨੁਸਾਰ ਇਹ ਫੈਸਲਾ ਬੀਤੇ ਦਿਨ ਮਾਨਸਾ ਵਿਖੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਹੋਵੇਗਾ। ਸਰਕਾਰ ਦੇ ਇਸ ਫੈਸਲੇ ਦੀ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ। ਸੂਤਰਾਂ ਅਨੁਸਾਰ ਕੱਲ੍ਹ ਮਾਨਸਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਸਰਕਾਰ ਜਾਂ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਇਸ 'ਤੇ ਕੁਝ ਨਹੀਂ ਕਿਹਾ ਗਿਆ ਹੈ।


ਇਹ ਵੀ ਪੜ੍ਹੋ: Sidhu Moose Wala Birth Anniversary: ਬੇਟੇ ਦੇ ਜਨਮ ਦਿਨ 'ਤੇ ਕੇਕ ਕੱਟ ਭਾਵੁਕ ਹੋਏ ਸਿੱਧੂ ਦੇ ਮਾਪੇ, ਵੇਖੋ ਤਸਵੀਰਾਂ


ਦੱਸ ਦੇਈਏ ਕਿ ਪੈਟਰੋਲ ਦੀ ਵੈਟ ਦਰ 'ਚ ਕਰੀਬ 1.8 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਪੈਟਰੋਲ 92 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜਦੋਂਕਿ ਵੈਟ ਦਰ ਵਿੱਚ 1.13 ਫੀਸਦੀ ਵਾਧੇ ਕਾਰਨ ਡੀਜ਼ਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਹੁਣ ਪੰਜਾਬ 'ਚ ਪੈਟਰੋਲ (Petrol diesel price)ਦੀ ਕੀਮਤ 98.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.95 ਰੁਪਏ ਪ੍ਰਤੀ ਲੀਟਰ ਹੋਵੇਗੀ।


-ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਉੱਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ ਕਿ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਇੱਕ ਵਾਰ ਫਿਰ ਅਸਫਲਤਾ ਅਤੇ ਅਯੋਗਤਾ ਨੂੰ ਉਜਾਗਰ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਕਰੋੜਾਂ ਪੰਜਾਬੀਆਂ 'ਤੇ ਵਿੱਤੀ ਬੋਝ ਹੀ ਪਵੇਗਾ। ਉਹਨਾਂ ਨੇ ਕਿਹਾ ਕਿ ਇਸ ਐਲਾਨ ਦੀ ਸਖ਼ਤ ਨਿਖੇਧੀ ਕਰਦਾ ਹਾਂ ਅਤੇ ਸਰਕਾਰ ਨੂੰ ਇਸ ਮਹਿੰਗਾਈ ਨੂੰ ਰੱਦ ਕਰਨ ਦੀ ਅਪੀਲ ਕਰਦਾ ਹੈ।


-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਬਾਲ ਨੇ ਪੰਜਾਬ ਸਰਕਾਰ ਵੱਲੋਂ ਪੈਟਰੋਲ-ਡੀਜ਼ਲ 'ਤੇ ਵਧਾਏ ਗਏ ਵੈਟ ਦੇ ਵਿਰੋਧ 'ਚ 13 ਜੂਨ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਟਰੈਕਟਰਾਂ ਸਮੇਤ ਰੈਲੀ ਕਰਨ ਦਾ ਸੱਦਾ ਦਿੱਤਾ ਹੈ। 


-ਇਸ ਦੇ ਨਾਲ ਹੀ  ਭਾਰਤੀ ਜਨਤਾ ਪਾਰਟੀ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਵਧੇ ਵੈਟ ਉੱਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਤੁਰੰਤ ਇਹ ਵਾਪਸ ਲੈਣ ਅਤੇ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ 'ਤੇ ਬੋਝ ਹੈ।