Kultar Singh Sandhwan:  ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ।


COMMERCIAL BREAK
SCROLL TO CONTINUE READING

ਇਸੇ ਤਹਿਤ 29 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਨਿੱਚਰਵਾਰ ਨੂੰ ਲੁਧਿਆਣਾ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ "ਸੀ.ਆਈ.ਐਸ.ਸੀ.ਈ ਖੇਤਰੀ ਅਥਲੈਟਿਕਸ ਟੂਰਨਾਮੈਂਟ" ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਪ੍ਰਗਟ ਕੀਤੇ।


ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਪ੍ਰੇਰਣਾ ਦਾ ਨੌਜਵਾਨਾਂ 'ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ ਉੱਥੇ ਹੀ ਆਪਣੇ ਪੱਧਰ 'ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ।


ਇਸ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਅਜਿਹੇ ਖੇਡ ਮੇਲੇ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਵਚਨਬੱਧ ਹੈ।


ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਹੋਵੇ।


ਉਨ੍ਹਾਂ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਸਰਕਾਰ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੱਛਮੀ ਦੀਪਕ ਭਾਟੀਆ ਅਤੇ ਗੁਰੂ ਨਾਨਕ ਪਬਲਿਕ ਸਕੂਲ ਦੇ ਪ੍ਰਧਾਨ ਜਸਬੀਰ ਸਿੰਘ,  ਪ੍ਰਿੰਸੀਪਲ ਸ਼੍ਰੀਮਤੀ ਮੋਨਾ ਸਿੰਘ, ਜੀ.ਐਸ ਫਾਊਂਡੇਸ਼ਨ ਕਾਲਜ ਆਫ ਲਾਅ ਦੇ ਡਾਇਰੈਕਟਰ ਸ਼ਰਵਨ ਸਹਿਗਲ, ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਹਰਦੀਪ ਸਿੰਘ ਲੋਧੀ ਤੇ ਸਟਾਫ ਹਾਜ਼ਰ ਸੀ।