Punjab Panchayat Elections News: ਵਿਸ਼ੇਸ਼ ਸਕੱਤਰ ਨੇ ਉਕਤ ਸੰਸਥਾਵਾਂ 'ਤੇ ਪ੍ਰਬੰਧਕ/ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਚਾਇਤੀ ਸੰਮਤੀਆਂ ਦੀਆਂ ਚੋਣਾਂ 25 ਨਵੰਬਰ ਨੂੰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।
Trending Photos
Punjab Panchayat Elections News: ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਾਰੀਆਂ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਉਕਤ ਸੰਸਥਾਵਾਂ 'ਤੇ ਪ੍ਰਬੰਧਕ/ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਚਾਇਤੀ ਸੰਮਤੀਆਂ ਦੀਆਂ ਚੋਣਾਂ 25 ਨਵੰਬਰ ਨੂੰ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।
ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਰਾਜ ਸਰਕਾਰ ਦੇ ਪੰਚਾਇਤੀ ਰਿਕਾਰਡ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰ ਮੈਨੇਜਰ ਦੀ ਨਿਯੁਕਤੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Viral Video: ਮਲੇਸ਼ੀਆ 'ਚ ਟੂਰਿਸਟ ਵੀਜ਼ਾ 'ਤੇ ਗਈ ਪੰਜਾਬੀ ਕੁੜੀ; ਰਿਸ਼ਤੇਦਾਰਾਂ ਨੇ ਕਮਰੇ ਵਿੱਚ ਬੰਦ ਕਰ ਕੀਤੀ ਬਦਸਲੂਕੀ
ਇਸ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ 26 ਸਾਲਾਂ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਸਹੁਰੇ ਪਰਿਵਾਰ 'ਤੇ ਲੱਗੇ ਇਲਜ਼ਾਮ