Punjab News: ਪੰਜਾਬ ਸਰਕਾਰ ਵੱਲੋਂ ਰਜਿਸਟਰਾਰ, ਜੁਆਇੰਟ ਰਜਿਸਟਰਾਰਾਂ ਨੂੰ ਨਵੇ ਆਦੇਸ਼ ਹੋਏ ਜਾਰੀ
Punjab News: ਪੰਜਾਬ ਸਰਕਾਰ ਵੱਲੋਂ ਰਜਿਸਟਰਾਰ, ਸੰਯੁਕਤ ਰਜਿਸਟਰਾਰ, ਸਬ ਰਜਿਸਟਰਾਰ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਨੂੰ ਨਵੇ ਆਦੇਸ਼ ਜਾਰੀ ਕੀਤੇ ਗਏ ਹਨ
Punjab News: ਤਹਿਸੀਲਾਂ ‘ਚ ਅਧਿਕਾਰੀਆਂ ਦੀ ਦੇਰੀ ਕਾਰਨ ਅਕਸਰ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮੇਂ ਸਿਰ ਕੰਮ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਦਰਅਸਲ ਇਸ ਕਾਰਨ ਹੁਣ ਪੰਜਾਬ ਸਰਕਾਰ ਨੇ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਸਵੇਰੇ ਸਮੇਂ ਸਿਰ ਕੰਮ ਕਰਨ।
ਰਜਿਸਟਰਾਰ/ ਜੁਆਇੰਟ ਰਜਿਸਟਰਾਰ ਨੂੰ ਆਦੇਸ਼ ਜਾਰੀ
ਪੰਜਾਬ ਸਰਕਾਰ ਵੱਲੋਂ ਰਜਿਸਟਰਾਰ ਜੁਆਇੰਟ ਰਜਿਸਟਰਾਰ ਸਬ ਰਜਿਸਟਰਾਰ ਤਹਿਸੀਲਦਾਰ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਜਿਸ ਦਿਨ ਤਹਿਸੀਲ ਵਿੱਚ ਵਸੀਕਾ ਤਸਦੀਕ ਕਰਨ ਦਾ ਦਿਨ ਹੋਵੇ ਉਸ ਦਿਨ ਸਵੇਰੇ 9 ਵਜੇ ਦਫ਼ਤਰ ਪਹੁੰਚਿਆ ਜਾਵੇ। ਇਸ ਦੇ ਨਾਲ ਹੀ ਹੁਣ 9 ਵਜੇ ਤੋਂ ਹੀ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਵਿੱਚ ਦੇਰੀ ਨਾ ਕੀਤੀ ਜਾਵੇਗੀ। ਵਸੀਕਾ ਤਸਦੀਕ ਕਰਨ ਵਾਲੇ ਦਿਨ ਕਿਸੇ ਹੋਰ ਜਗ੍ਹਾ ਉੱਪਰ ਨਾ ਡਿਊਟੀ ਲਗਾਈ ਜਾਵੇ।
ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਸਮੇਂ ਸਿਰ ਸਰਟੀਫਿਕੇਟਾਂ ਦੀ ਪੜਤਾਲ ਸ਼ੁਰੂ ਨਹੀਂ ਕਰਦੇ, ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ। ਅਧਿਕਾਰੀ ਸਮੇਂ ਸਿਰ ਜ਼ਮੀਨ ਦੀ ਰਜਿਸਟਰੀ ਜਾਂ ਹੋਰ ਦਸਤਾਵੇਜ਼ਾਂ ‘ਤੇ ਦਸਤਖਤ ਨਹੀਂ ਕਰਦੇ ਹਨ। ਡੀ.ਸੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਜਿਸ ਕੋਲ ਸਰਟੀਫਿਕੇਟਾਂ ਦੀ ਪੜਤਾਲ ਦੀ ਡਿਊਟੀ ਹੈ, ਉਸ ਦਿਨ ਸਵੇਰੇ 9.00 ਵਜੇ ਆਪਣੇ ਦਫ਼ਤਰ ਵਿੱਚ ਹਾਜ਼ਰ ਹੋਵੇ।