Punjab Government moves Supreme Court on bail granted to Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ।  


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਵੱਲੋਂ ਸੋਮਵਾਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਰੈਗੂਲਰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਅਪੀਲ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।


ਦੱਸ ਦਈਏ ਕਿ ਇਸ ਮਾਮਲੇ ਨੂੰ ਜਸਟਿਸ ਸੂਰਿਆ ਕਾਂਤ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਅੱਗੇ ਸੂਚੀਬੱਧ ਕੀਤਾ ਗਿਆ ਸੀ। 


ਜਦੋਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸ਼ਿਆਮ ਦੀਵਾਨ ਨੇ ਆਪਣੀਆਂ ਦਲੀਲਾਂ ਸ਼ੁਰੂ ਕੀਤੀਆਂ ਤਾਂ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੂਰਿਆ ਕਾਂਤ ਨੇ ਦੱਸਿਆ ਕਿ ਉਨ੍ਹਾਂ ਨੇ ਹਾਈ ਕੋਰਟ ਦੇ ਬੈਂਚ ਦੀ ਅਗਵਾਈ ਕੀਤੀ ਸੀ, ਜਿਸ ਨੇ ਵਿਸ਼ੇਸ਼ ਟਾਸਕ ਫੋਰਸ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।


ਇਹ ਵੀ ਪੜ੍ਹੋ: Bharat Jodo Yatra ends: ਰਾਹੁਲ ਗਾਂਧੀ ਦੀ ਭਾਰਤ ਜੋੜਾ ਯਾਤਰਾ ਹੋਈ ਸਮਾਪਤ, ਸ਼੍ਰੀਨਗਰ ਵਿੱਚ ਲਹਿਰਾਇਆ ਤਿਰੰਗਾ


ਇਸ ਦੌਰਾਨ ਚਰਚਾ ਤੋਂ ਬਾਅਦ ਫੈਸਲਾ ਲੈਂਦੀਆਂ ਹੁਕਮ ਦਿੱਤਾ ਗਿਆ ਕਿ ਇਹ ਮਾਮਲਾ ਉਸ ਬੈਂਚ ਅੱਗੇ ਸੂਚੀਬੱਧ ਕਰਨ ਜਿਸ ਦੇ ਜਸਟਿਸ ਕਾਂਤ ਹਿੱਸਾ ਨਾ ਹੋਵੇ। ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਸੀ।


ਦੱਸਣਯੋਗ ਹੈ ਕਿ ਮਜੀਠੀਆ ਵੱਲੋਂ ਹਾਈਕੋਰਟ ਅੱਗੇ ਦਲੀਲ ਪੇਸ਼ ਕੀਤੀ ਗਈ ਸੀ ਕਿ ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਦਰਜ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਸਿਆਸੀ ਅਤੇ ਮਨਘੜਤ ਇਰਾਦਿਆਂ 'ਤੇ ਆਧਾਰਿਤ ਸੀ।


ਇਹ ਵੀ ਪੜ੍ਹੋ: G 20 Summit 2023: ਚੰਡੀਗੜ੍ਹ 'ਚ ਅੱਜ ਤੋਂ G 20 ਸਿਖਰ ਸੰਮੇਲਨ ਦਾ ਆਗਾਜ਼, 20 ਮੁਲਕਾਂ ਤੋਂ ਪਹੁੰਚੇ 100 ਡੈਲੀਗੇਟ!


(For more news apart from Punjab Government moving to Supreme Court on bail granted to Bikram Singh Majithia, stay tuned to Zee PHH)