Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ
Punjab Government Office New Timings news: ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਬਿਜਲੀ ਦੀ ਪੂਰੀ ਸਪਲਾਈ ਮੁਹਈਆ ਕਾਰਵਾਈ ਜਾਵੇ।
Punjab Government Office New Timings news: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ 'ਚ ਮੁੜ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਅਤੇ ਹੁਣ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਫਤਰ ਖੁੱਲਣਗੇ।
ਦੱਸ ਦਈਏ ਕਿ 14 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਗਿਆ ਸੀ ਅਤੇ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ 17 ਜੁਲਾਈ ਤੋਂ ਸੂਬੇ ਦੇ ਸਰਕਾਰੀ ਦਫ਼ਤਰ ਸਵੇਰੇ 9 ਵਜੇ ਖੁੱਲ੍ਹਣਗੇ ਤੇ ਸ਼ਾਮ 5 ਵਜੇ ਤੱਕ ਖੁਲ੍ਹੇ ਰਹਿਣਗੇ।
ਦੱਸਣਯੋਗ ਹੈ ਕਿ ਅਪ੍ਰੈਲ ਦੇ ਮਹੀਨੇ ਵਿੱਚ ਸੂਬਾ ਸਰਕਾਰ ਵੱਲੋਂ ਇੱਕ ਨਿਰਦੇਸ਼ ਜਾਰੀ ਕੀਤਾ ਗਿਆ ਸੀ ਕਿ ਪੰਜਾਬ ਸਰਕਾਰੀ ਦਫਤਰ 2 ਮਈ ਤੋਂ 15 ਜੁਲਾਈ ਤੱਕ 7 ਵਜੇ ਤੋਂ ਲੈ ਕੇ 2:30 ਵਜੇ ਤੱਕ ਖੁੱਲ੍ਹਣਗੇ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਇਹ ਮਿਆਦ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ 14 ਜੁਲਾਈ ਨੂੰ ਨਵੇਂ ਨਿਰਦੇਸ਼ ਜਾਰੀ ਕਰਦਿਆਂ ਨਵੇਂ ਸਮੇਂ ਬਾਰੇ ਜਾਣਕਾਰੀ ਦਿੱਤੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਵਲੋਂ ਇਹ ਉਪਰਾਲਾ ਬਿਜਲੀ ਬਚਾਉਣ ਲਈ ਲਿਆ ਗਿਆ ਸੀ ਤਾਂ ਜੋ ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਇਸਦੇ ਪਿੱਛੇ ਇੱਕ ਹੋਰ ਮਕਸਦ ਸੀ ਕਿ ਦਫਤਰਾਂ ਦਾ ਸਮਾਂ ਬਦਲਣ ਨਾਲ ਸਵੇਰੇ-ਸਵੇਰੇ ਮੁਲਾਜ਼ਮ ਦਫਤਰਾਂ ਵਿੱਚ ਕੰਮ ਨਿਪਟਾ ਲੈਣ ਅਤੇ ਇਸ ਦੌਰਾਨ ਏਸੀ ਤੇ ਹੋਰ ਉਪਕਰਨ ਘੱਟ ਚੱਲਣਗੇ ਅਤੇ ਇਸਦੇ ਸਦਕਾ ਬਿਜਲੀ ਦੀ ਖਪਤ ਘੱਟ ਹੋਵੇਗੀ।
ਇਹ ਵੀ ਪੜ੍ਹੋ: Punjab News: ਭਾਖੜਾ ਡੈਮ ਵਿੱਚ ਦਰਜ ਕੀਤੀ ਗਈ 61226 ਕਿਊਸਿਕ ਪਾਣੀ ਦੀ ਆਮਦ!
ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਬਿਜਲੀ ਦੀ ਪੂਰੀ ਸਪਲਾਈ ਮੁਹਈਆ ਕਾਰਵਾਈ ਜਾਵੇ। ਦੱਸ ਦਈਏ ਕਿ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਕਿ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੈ ਨੂੰ ਲਾਗੂ ਕਰਨ ਤੋਂ ਪਹਿਲਾਂ ਕਈ ਲੋਕਾਂ ਨਾਲ ਰਾਇ ਲਈ ਗਈ ਸੀ ਅਤੇ ਸਾਰਿਆਂ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਸੀ।
ਉਨ੍ਹਾਂ ਇਹ ਵੀ ਕਿਹਾ ਸੀ ਕਿ ਇਸ ਫੈਸਲੇ ਨਾਲ ਮੁਲਾਜ਼ਮ ਵੀ ਸਹਿਮਤ ਸਨ। ਬਿਜਲੀ ਬੋਰਡ ਵੱਲੋਂ ਵੀ ਇਹ ਗੱਲ ਕਹੀ ਗਈ ਸੀ ਕਿ ਬਿਜਲੀ ਬੋਰਡ ਦਾ ਵੱਧ ਲੋਡ ਦੋਪਹਰ 2 ਵਜੇ ਤੋਂ ਲੈ ਕੇ 5 ਵਜੇ ਤੱਕ ਬਿਜਲੀ ਦੀ ਸਭ ਤੋਂ ਵੱਧ ਡਿਮਾਂਡ ਹੁੰਦੀ ਹੈ ਅਤੇ ਇਸ ਕਰਕੇ ਜੇਕਰ ਸਰਕਾਰੀ ਦਫਤਰ 2 ਵਜੇ ਹੀ ਬੰਦ ਹੋ ਜਾਣ ਤਾਂ ਬਿਜਲੀ ਬੋਰਡ 'ਤੇ ਜ਼ਿਆਦਾ ਬੋਝ ਨਹੀਂ ਪਵੇਗਾ।
ਇਹ ਵੀ ਪੜ੍ਹੋ: Punjab News: ਹੁਣ ਪੰਜਾਬ 'ਚ ਸਪੇਸ ਮਿਊਜ਼ੀਅਮ ਖੋਲ੍ਹਣ ਜਾ ਰਿਹਾ ਹੈ ਇਸਰੋ