Mohalla Clinics in Punjab: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ।  ਉਨ੍ਹਾਂ ਨੇ ਕਿਹਾ ਕਿ ਜਲਦ ਹੀ ਪੰਜਾਬ ‘ਚ 150 ਤੋਂ ਜਿਆਦਾ ਮੁਹੱਲਾ ਕਲੀਨਿਕ (Mohalla Clinics in Punjab) ਬਣਨ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ, ਸਬਡਿਵੀਜ਼ਨ ਹਸਪਤਾਲ, ਡਿਸਟਿਕ ਹਸਪਤਾਲਾਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। 


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਲੋਕਾਂ ਹੋਰ ਰਾਹਤ ਦਿੰਦਿਆਂ ਕਿਹਾ ਕਿ ਪੰਜਾਬ ਦੇ ਹਸਪਤਾਲਾਂ ‘ਚ  (Mohalla Clinics in Punjab) ਡਾਕਟਰ ਤੇ ਦੂਜੇ ਲੋਕਾਂ ਦਾ ਭਰਤੀ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਨਾਲ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਹੋਵੇਗੀ ਅਤੇ ਸਾਰੇ ਟੈਸਟ ਵੀ ਉਸੇ ਹਸਪਤਾਲ ਵਿੱਚ ਆਸਾਨੀ ਨਾਲ ਹੋ ਜਾਣਗੇ। ਕੈਂਸਰ ਦੀ ਰੋਕਥਾਮ ਲਈ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਕਿਹਾ ਕਿ   ਪੰਜਾਬ ‘ਚ ਕੈਂਸਰ ਹਸਪਤਾਲ ਜਲਦ ਹੀ ਬਣਾਇਆ ਸਕਦਾ ਹੈ। 


ਇਹ ਵੀ ਪੜ੍ਹੋ: Fake ਨਿਊਜ਼ ਤੋਂ ਬਚਣ ਲਈ ਪੰਜਾਬ ਪੁਲਿਸ ਨੇ ਚੁੱਕਿਆ ਨਵਾਂ ਕਦਮ! ਹੁਣ ਇੰਝ ਕਰੇਗੀ ਲੋਕਾਂ ਨੂੰ ਜਾਗਰੂਕ

ਇਸ ਤੋਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਜਨਾਲਾ ਘਟਨਾ ਦੀ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ। ਇਸ ਘਟਨਾ ਦੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਨਜ਼ਰ ਬਣਾਏ ਰੱਖੇ ਹੋਏ ਹਨ।  ਗੌਰਤਲਬ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ 'ਤੇ ਕੇਂਦਰ ਵੱਲੋਂ ਆਯੁਸ਼ਮਾਨ ਭਾਰਤ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦੇ ਇਲਜ਼ਾਮ ਲਗਾਏ ਗਏ ਸਨ ਉੱਥੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਕੇਂਦਰ ਨੂੰ ਕਰਾਰਾ ਜਵਾਬ ਦਿੱਤਾ ਹੈ।  


ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਆਯੂਸ਼ਮਾਨ ਭਾਰਤ ਸਕੀਮ ਦੇ ਫੰਡਾਂ ਦੀ ਵਰਤੋਂ ਮੁਹੱਲਾ ਕਲੀਨਿਕਾਂ ‘ਚ ਕਰਨ ਦਾ ਦੋਸ਼ ਲਾਉਂਦਿਆਂ ਪੰਜਾਬ ਸਰਕਾਰ ਨੂੰ ਫੰਡ ਰੋਕਣ ਦੀ ਚਿਤਾਵਨੀ ਦਿੱਤੀ ਹੈ।