Dr. Baljit Kaur: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Trending Photos
Dr. Baljit Kaur: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਸਾਲ 2021-22, 2022-23, ਅਤੇ 30 ਸਤੰਬਰ 2024 ਤੱਕ ਕਰਵਾਏ ਗਏ ਸਮਾਜਿਕ ਸਮਾਗਮਾਂ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 22.33 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੀ 14 ਅਤੇ 28 ਤਰੀਕ ਨੂੰ ਸਮਾਜ ਅਧਾਰਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭਵਤੀ ਮਾਵਾਂ ਦੀ ਗੋਦ ਭਰਾਈ ਲਈ ਅਤੇ ਦੁੱਧ ਚੁੰਘਦੇ ਬਾਲਾਂ ਦੀਆਂ ਮਾਵਾਂ (ਚੁੰਘਾਵੀਆਂ) ਨੂੰ ਐਸਐਨਪੀ ਵੰਡਣ ਲਈ ਸਮਾਰੋਹ ਵੀ ਆਯੋਜਿਤ ਕੀਤੇ ਜਾਂਦੇ ਹਨ। ਆਂਗਣਵਾੜੀ ਵਰਕਰਾਂ ਨੂੰ ਪ੍ਰਤੀ ਗਤੀਵਿਧੀ ਲਈ 500 ਰੁਪਏ ਤੇ ਸਹਾਇਕਾਂ ਨੂੰ 250 ਰੁਪਏ ਦਿੱਤੇ ਜਾਂਦੇ ਹਨ।
ਡਾ.ਬਲਜੀਤ ਕੌਰ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ 6 ਸਾਲ ਤੱਕ ਦੇ ਬੱਚਿਆਂ ਦੇ ਨਾਲ-ਨਾਲ ਗਰਭਵਤੀ ਔਰਤਾਂ ਤੇ ਚੁੰਘਾਵੀਆਂ ਨੂੰ ਆਂਗਣਵਾੜੀ ਕੇਂਦਰਾਂ ਰਾਹੀਂ ਪੂਰਕ ਪੋਸ਼ਣ, ਟੀਕਾਕਰਨ, ਸਿਹਤ ਸਿੱਖਿਆ ਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਗੈਰ-ਰਸਮੀ ਪ੍ਰੀ-ਸਕੂਲ ਸਿੱਖਿਆ ਦੀ ਪੇਸ਼ਕਸ਼ ਵੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਭੋਜਨ ਦੇ ਮਿਆਰ ਵਿੱਚ ਉੱਚਾ ਚੁੱਕਿਆ ਜਾਵੇਗਾ।
ਇਹ ਵੀ ਪੜ੍ਹੋ : Bhupendra Singh Hooda: ਭੁਪੇਂਦਰ ਸਿੰਘ ਹੁੱਡਾ ਦਾ ਵੱਡਾ ਐਲਾਨ, ਕਾਂਗਰਸ ਸਰਕਾਰ ਬਣਦੇ ਹੀ ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ
ਸਮਾਜਿਕ ਸੁਰੱਖਿਆ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ, ਲੜਕੀਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤੇ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਨੂੰ ਲਾਗੂ ਕਰ ਰਹੀ ਹੈ।
ਇਹ ਵੀ ਪੜ੍ਹੋ : Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ 'ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆ