ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਸਿਰਫ਼ ਬੱਚਿਆਂ ਨੂੰ ਪੜ੍ਹਾਉਣ ਦੇ ਕੰਮ 'ਤੇ ਹੀ ਧਿਆਨ ਦੇਣਗੇ, ਉਨ੍ਹਾਂ ਨੂੰ ਹੋਰ ਕੋਈ ਕੰਮ ਨਹੀਂ ਕਰਨਾ ਪਵੇਗਾ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਧੂ ਕੰਮ ਨਹੀਂ ਦਿੱਤਾ ਜਾਵੇਗਾ।
Trending Photos
ਚੰਡੀਗੜ: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦਿਆਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਸਿਰਫ਼ ਬੱਚਿਆਂ ਨੂੰ ਪੜ੍ਹਾਉਣ ਦੇ ਕੰਮ 'ਤੇ ਹੀ ਧਿਆਨ ਦੇਣਗੇ, ਉਨ੍ਹਾਂ ਨੂੰ ਹੋਰ ਕੋਈ ਕੰਮ ਨਹੀਂ ਕਰਨਾ ਪਵੇਗਾ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਧੂ ਕੰਮ ਨਹੀਂ ਦਿੱਤਾ ਜਾਵੇਗਾ।
ਸਰਕਾਰੀ ਅਧਿਆਪਕਾਂ ਨੂੰ ਦਿੱਤੇ ਗਏ ਹੋਰ ਵਾਧੂ ਕੰਮ
ਸਰਕਾਰੀ ਅਧਿਆਪਕਾਂ ਨੂੰ ਹੋਰ ਬੱਚਿਆਂ ਨੂੰ ਪੜਾਉਣ ਤੋਂ ਇਲਾਵਾ ਹੋਰ ਵਾਧੂ ਦੇ ਕੰਮ ਕਰਨੇ ਪੈਂਦੇ ਹਨ, ਜਿਵੇਂ ਕਿ ਰਜਿਸਟਰ ਭਰਨਾ, ਕਲਰਕ ਦੇ ਕੰਮ ਕਰਨਾ, ਫੀਲਡ ਸਬੰਧੀ ਕੰਮ ਕਰਨਾ, ਹੋਰ ਸਰਕਾਰੀ ਵਿਭਾਗਾਂ ਲਈ ਡਿਊਟੀ ਲੱਗਾ, ਸਰਵੇ ਕਰਨਾ, ਇਹਨਾਂ ਕੰਮਾਂ ਦਾ ਬੋਝ ਸਰਕਾਰੀ ਅਧਿਆਪਕਾਂ 'ਤੇ ਵਾਧੂ ਪੈ ਜਾਂਦਾ ਹੈ ਜਿਸ ਕਾਰਨ ਬੱਚਿਆਂ ਨੂੰ ਪੜਾਉਣ ਦੇ ਕੰਮ ਵਿਚ ਵਿਘਨ ਪੈਂਦਾ ਹੈ ਜੋ ਕਿ ਸਿੱਖਿਆ ਦੇ ਮਿਆਰ ਨੂੰ ਢਾਹ ਲਾਉਂਦਾ ਹੈ।
ਸਿੱਖਿਆ ਨੂੰ ਸੁਚਾਰੂ ਬਣਾਉਣ ਲਈ ਆਪ ਸਰਕਾਰ ਨੇ ਦਿੱਤੀ ਸੀ ਗਾਰੰਟੀ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਿੱਖਿਆ ਮਾਡਲ ਵਿਚ ਤਬਦੀਲੀ ਦੀ ਸਭ ਤੋਂ ਵੱਡੀ ਗਾਰੰਟੀ ਦਿੱਤੀ ਸੀ। ਹੁਣ ਮਾਨ ਨੇ ਵਾਅਦਾ ਕੀਤਾ ਹੈ ਕਿ ਪੰਜਾਬ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਵਾਇਆ ਜਾਵੇਗਾ ਅਤੇ ਉੱਤਰੀ ਭਾਰਤ ਵਿੱਚ ਵਧੀਆ ਵਿੱਦਿਅਕ ਅਦਾਰੇ ਸਥਾਪਿਤ ਕੀਤੇ ਜਾਣਗੇ, ਤਾਂ ਜੋ ਪੰਜਾਬ ਯੂਨੀਵਰਸਿਟੀ ਦਾ ਮਾਣ ਮੁੜ ਬਹਾਲ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੁਹਰਾਇਆ ਕਿ ਸਿੱਖਿਆ ਲਈ ਪੈਸੇ ਦੀ ਕਿਸੇ ਵੀ ਤਰ੍ਹਾਂ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕੋਈ ਵੀ ਉੱਚ ਸਿੱਖਿਆ ਤੋਂ ਪਿੱਛੇ ਨਹੀਂ ਹਟੇਗਾ।
WATCH LIVE TV